ਮਦਰਾਸ ਹਾਈ ਕੋਰਟ ਨੇ ਇੱਕ ਵੱਡਾ ਫੈਸਲਾ ਲੈਂਦੇ ਹੋਏ ਤਾਮਿਲਨਾਡੂ ਦੇ ਮੰਦਰਾਂ ਦੇ ਵਿੱਚ ਮੋਬਾਈਲ ਫੋਨ ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ ਹੈ। ਹਾਈ ਕੋਰਟ ਦੇ ਮੁਤਾਬਕ ਇਹ ਫੈਸਲਾ ਸੂਬੇ ਦੇ ਮੰਦਰਾਂ ਦੀ ਸ਼ੁੱਧਤਾ ਅਤੇ ਪਵਿੱਤਰਤਾ ਨੂੰ ਬਣਾਏ ਰੱਖਣ ਲਈ ਲਿਆ ਹੈ। ਹਾਈ ਕੋਰਟ ਨੇ ਇਹ ਫੈਸਲਾ ਤੂਤੀਕੋਰਿਨ ਜ਼ਿਲ੍ਹੇ ਦੇ ਤਿਰੂਚੇਂਦੁਰ ਸਥਿਤ ਸੁਬਰਾਮਨੀਅਮ ਸਵਾਮੀ ਮੰਦਰ ਦੇ ਅੰਦਰ ਮੋਬਾਈਲ ਫੋਨਾਂ 'ਤੇ ਪਾਬੰਦੀ ਲਗਾਉਣ ਲਈ ਐਮ ਸੀਤਾਰਮਨ ਵੱਲੋਂ ਦਾਖਲ ਕਰਵਾਈ ਜਨਹਿਤ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਦਿੱਤਾ।
TOI ਦੇ ਮੁਤਾਬਕ ਪਟੀਸ਼ਨ ਦਾਖਲ ਕਰਨ ਵਾਲੇ ਐਮ ਸੀਤਾਰਮਨ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਸੀ ਕਿ ਸ਼ਰਧਾਲੂ ਮੂਰਤੀਆਂ ਦੀਆਂ ਤਸਵੀਰਾਂ ਲੈਂਦੇ ਹਨ ਅਤੇ ਆਪਣੇ ਮੋਬਾਈਲ ਫੋਨ ਨਾਲ ਪੂਜਾ ਕਰਦੇ ਹਨ, ਜੋ ਕਿ ਮੰਦਰਾਂ ਦੇ ਨਿਯਮਾਂ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਤਿਰੂਚੇਂਦੁਰ ਮੰਦਰ ਦੇ ਅੰਦਰ ਮੋਬਾਈਲ ਫੋਨ ਦੀ ਵਰਤੋਂ 'ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ।ਜਿਸ ਤੋਂ ਬਾਅਦ ਹਾਈ ਕੋਰਟ ਦੇ ਜਸਟਿਸ ਆਰ ਮਹਾਦੇਵਨ ਅਤੇ ਜਸਟਿਸ ਜੇ ਸੱਤਿਆ ਨਰਾਇਣ ਪ੍ਰਸਾਦ ਦੀ ਡਿਵੀਜ਼ਨ ਬੈਂਚ ਨੇ ਮਾਮਲੇ ਦੀ ਸੁਣਵਾਈ ਕੀਤੀ ਅਤੇ ਫਿਰ ਇਹ ਫੈਸਲਾ ਸੁਣਾਇਆ। ਹਾਈ ਕੋਰਟ ਨੇ ਨੋਟ ਕੀਤਾ ਕਿ ਗੁਰੂਵਾਯੂਰ ਵਿੱਚ ਸ੍ਰੀ ਕ੍ਰਿਸ਼ਨਾ ਮੰਦਰ, ਮਦੁਰਾਈ ਵਿੱਚ ਮੀਨਾਕਸ਼ੀ ਸੁੰਦਰੇਸ਼ਵਰ ਮੰਦਰ ਅਤੇ ਤਿਰੂਪਤੀ ਵਿੱਚ ਸ੍ਰੀ ਵੈਂਕਟੇਸ਼ਵਰ ਮੰਦਰ ਕੁਝ ਉਦਾਹਰਣਾਂ ਹਨ ਜਿੱਥੇ ਮੋਬਾਈਲ ਫੋਨਾਂ 'ਤੇ ਪਾਬੰਦੀ ਲਾਗੂ ਹੈ।
ਖੋਰਟ ਦੇ ਮੁਤਾਬਕ ਹਰ ਇੱਕ ਮੰਦਰ ਵਿੱਚ ਪਰਿਸਰ ਵਿੱਚ ਦਾਖਲ ਹੋਣ ਤੋਂ ਪਹਿਲਾਂ ਮੋਬਾਈਲ ਫੋਨ ਜਮ੍ਹਾ ਕਰਨ ਲਈ ਵੱਖਰੇ ਸੁਰੱਖਿਆ ਕਾਊਂਟਰ ਬਣਾਏ ਗਏ ਹਨ। ਇਸ ਲਈ ਅਦਾਲਤ ਦਾ ਵਿਚਾਰ ਹੈ ਕਿ ਮੰਦਰ ਦੀ ਪਵਿੱਤਰਤਾ ਅਤੇ ਪਵਿੱਤਰਤਾ ਨੂੰ ਬਣਾਈ ਰੱਖਣ ਦੇ ਲਈ, ਤਿਰੂਚੇਂਦੁਰ ਮੰਦਿਰ ਦੇ ਸਮਾਨ ਮੋਬਾਈਲ ਫੋਨਾਂ ਲਈ ਸੁਰੱਖਿਆ ਡਿਪਾਜ਼ਿਟ ਕਾਊਂਟਰ ਬਣਾ ਕੇ ਅਤੇ ਕੰਪਲੈਕਸ ਦੇ ਅੰਦਰ ਸੈੱਲ ਫੋਨ ਦੀ ਵਰਤੋਂ 'ਤੇ ਪਾਬੰਦੀ ਲਗਾ ਕੇ ਅਜਿਹੇ ਕਦਮ ਚੁੱਕੇ ਜਾ ਸਕਦੇ ਹਨ।
ਹਾਲਾਂਕਿ ਇਸ ਦੇ ਨਾਲ ਹੀ ਮਦਰਾਸ ਹਾਈ ਕੋਰਟ ਨੇ ਪੂਰੇ ਤਾਮਿਲਨਾਡੂ ਵਿੱਚ ਇਸ ਨਿਯਮ ਨੂੰ ਲਾਗੂ ਕਰਨ ਦਾ ਹੁਕਮ ਸੁਣਾ ਦਿੱਤਾ ਹੈ। ਇਸ ਦੇ ਲਈ ਹਾਈਕੋਰਟ ਨੇ ਸਬੰਧਤ ਵਿਭਾਗ ਨੂੰ ਜਾਰੀ ਹੁਕਮਾਂ ਵਿੱਚ ਕਿਹਾ ਹੈ ਕਿ ਇਸ ਹੁਕਮ ਦੀ ਜਲਦ ਤੋਂ ਜਲਦ ਪਾਲਣਾ ਕੀਤੀ ਜਾਵੇ। ਲੋਕਾਂ ਨੂੰ ਅਸੁਵਿਧਾ ਤੋਂ ਬਚਾਉਣ ਲਈ ਅਦਾਲਤ ਨੇ ਹੁਕਮਾਂ ਵਿੱਚ ਕਿਹਾ ਕਿ ਮੰਦਰਾਂ ਵਿੱਚ ਫੋਨ ਡਿਪਾਜ਼ਿਟ ਲਾਕਰ ਲਗਾਏ ਜਾਣ ਅਤੇ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਸੁਰੱਖਿਆ ਕਰਮਚਾਰੀ ਵੀ ਨਿਯੁਕਤ ਕੀਤੇ ਜਾਣ।

ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Ban, High court, Mobile phone, Temple