ਉੱਤਰ ਭਾਰਤ ਵਿੱਚ ਦਸੰਬਰ ਮਹੀਨੇ ਤੋਂ ਲੈ ਕੇ ਲਗਾਤਾਰ ਪੈ ਰਹੀ ਠੰਡ ਤੋਂ ਹੁਣ ਕੁਝ ਰਾਹਤ ਮਿਲੀ ਹੈ। ਇਸ ਤੋਂ ਪਹਿਲਾਂ ਜਨਵਰੀ ਮਹੀਨੇ ਦੇ ਵਿੱਚ ਪਈ ਹੱਡ ਚੀਰਵੀਂ ਠੰਡ ਨੇ ਲੋਕਾਂ ਨੂੰ ਆਪਣੇ ਘਰਾਂ ਵਿੱਚ ਹੀ ਰਹਿਣ ਨੂੰ ਮਜਬੂਰ ਕਰ ਦਿੱਤਾ ਸੀ ।ਹਾਲਾਂਕਿ ਜਨਵਰੀ ਮਹੀਨੇ ਤੋਂ ਬਾਅਦ ਹੁਣ ਫਰਵਰੀ ਮਹੀਨੇ ਦੇ ਸ਼ੁਰੂ ਦੇ ਵਿੱਚ ਹੀ ਠੰਡ ਤੋਂ ਕੁਝ ਰਾਹਤ ਜ਼ਰੂਰ ਮਿਲਦੀ ਨਜ਼ਰ ਆ ਰਹੀ ਹੈ। ਪਰ ਹੁਣ ਦੂਜੇ ਪਾਸੇ ਪੰਜਾਬ ਸਮੇਤ ਉੱਤਰ ਭਾਰਤ ਦੇ ਵੱਖ-ਵੱਖ ਸੂਬਿਆਂ ਦੇ ਵਿੱਚ ਪੱਛਮੀ ਗੜਬੜੀ ਦੇ ਕਾਰਨ ਮੁੜ ਤੋਂ ਮੌਸਮ ਵਿੱਚ ਹਲਕਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਦੇ ਮੁਤਾਬਕ ਭਲਕੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ ।ਮੌਸਮ ਵਿਭਾਗ ਨੇ ਸੰਭਾਵਨਾ ਜਤਾਈ ਹੈ ਕਿ ਨਵੀਂ ਪੱਛਮੀ ਗੜਬੜੀ ਹੋਣ ਦੇ ਕਾਰਨ ਹਿਮਾਚਲ ਪ੍ਰਦੇਸ਼ ਤੋਂ ਇਲਾਵਾ ਪੰਜਾਬ, ਹਰਿਆਣਾ, ਦਿੱਲੀ ਅਤੇ ਮੱਧਪ੍ਰਦੇਸ਼ ਦੇ ਵਿੱਚ ਇਕ ਵਾਰ ਫਿਰ ਤੋਂ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ ਜਿਸ ਦੇ ਕਾਰਨ ਮੌਸਮ ਫਿਰ ਤੋਂ ਠੰਡਾ ਹੋ ਜਾਵੇਗਾ।
ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ ਕਈ ਹਿੱਸਿਆਂ ਦੇ ਵਿੱਚ ਸੋਮਵਾਰ ਨੂੰ ਹਲਕੀ ਬੂੰਦਾ-ਬਾਂਦੀ ਵੀ ਹੋਈ ਹੈ ।ਇਸ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਵਿੱਚ ਧੁੰਦ ਵੀ ਛਾਈ ਰਹੀ।ਮੌਸਮ ਵਿਭਾਗ ਦੇ ਵੱਲੋਂ ਇਹ ਭਵਿੱਖਬਾਣੀ ਕੀਤੀ ਗਈ ਹੈ ਕਿ ਉੱਤਰ ਪੱਛਮੀ ਹਵਾਵਾਂ ਚੱਲਣ ਦੇ ਕਾਰਨ ਰਾਤ ਨੂੰ ਤਾਪਮਾਨ ਦੇ ਵਿੱਚ ਗਿਰਾਵਟ ਆਵੇਗੀ ਜਿਸ ਵਜ਼੍ਹਾ ਕਰਕੇ ਸਵੇਰ ਦੇ ਵੇਲੇ ਧੁੰਦ ਵੀ ਛਾਈ ਰਹੇਗੀ।ਮੌਸਮ ਵਿਭਾਗ ਦੇ ਮੁਤਾਬਕ ਪਹਾੜੀ ਇਲਾਕਿਆਂ ਦੇ ਵਿੱਚ ਮੀਂਹ ਪੈਣ ਅਤੇ ਬਰਫਬਾਰੀ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ ।ਮੌਸਮ ਵਿਭਾਗ ਦੇ ਮੁਤਾਬਕ ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਤੋਂ ਵੱਧ ਜੰਮੂ-ਕਸ਼ਮੀਰ ਦੇ ਵਿੱਚ ਮੀਂਹ ਪੈਣ ਅਤੇ ਬਰਫਬਾਰੀ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਦੇ ਮੁਤਾਬਕ ਪੰਜਾਬ ਦੇ ਵਿੱਚ ਫਰਵਰੀ ਮਹੀਨੇ ਦੇ ਦਿਨ ਅਤੇ ਰਾਤ ਦੇ ਤਮਪਾਨ ਦੇ ਵਿੱਚ ਆਮ ਤੋਂ ਥੋੜ੍ਹਾ ਜ਼ਿਆਦਾ ਵਾਧਾ ਦੱਸਿਆ ਜਾ ਰਿਹਾ ਹੈ । ਮੌਸਮ ਵਿਭਾਗ ਨੇ 10 ਫਰਵਰੀ ਤੱਕ ਮੌਸਮ ਇਸੇ ਤਰ੍ਹਾਂ ਰਹਿਣ ਦੀ ਭਵਿੱਖਬਾਣੀ ਕੀਤੀ ਹੈ ।ਫਿਲਹਾਲ ਅਗਲੇ ਕੁਝ ਦਿਨ ਮੌਸਮ ਪਹਿਲਾਂ ਵਾਂਗ ਠੰਡਾ ਰਹਿਣ ਦਾ ਅਨੁਮਾਨ ਲਗਾਇਆ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Fog, North India, Rain, Snowfall, Weather, Weather news