Home /News /national /

ਦਿੱਲੀ ਹਾਈ ਕੋਰਟ ਨੇ ਜਾਰੀ ਕੀਤਾ ਹੁਕਮ,ਬਿੱਗ ਬੀ ਦੀ ਇਜਾਜ਼ਤ ਤੋਂ ਬਿਨਾਂ ਨਹੀਂ ਕੀਤਾ ਜਾ ਸਕਦੇ ਇਹ ਕੰਮ

ਦਿੱਲੀ ਹਾਈ ਕੋਰਟ ਨੇ ਜਾਰੀ ਕੀਤਾ ਹੁਕਮ,ਬਿੱਗ ਬੀ ਦੀ ਇਜਾਜ਼ਤ ਤੋਂ ਬਿਨਾਂ ਨਹੀਂ ਕੀਤਾ ਜਾ ਸਕਦੇ ਇਹ ਕੰਮ

ਅਮਿਤਾਭ ਬੱਚਨ ਦੀ ਇਜਾਜ਼ਤ ਤੋਂ ਬਿਨਾਂ ਉਨ੍ਹਾਂ ਦੀ ਆਵਾਜ਼,ਫੋਟੋ ਜਾਂ ਸ਼ਖਸੀਅਤ ਦੀ ਨਾ ਹੋਵੇ ਵਰਤੋਂ-ਦਿੱਲੀ ਹਾਈਕੋਰਟ

ਅਮਿਤਾਭ ਬੱਚਨ ਦੀ ਇਜਾਜ਼ਤ ਤੋਂ ਬਿਨਾਂ ਉਨ੍ਹਾਂ ਦੀ ਆਵਾਜ਼,ਫੋਟੋ ਜਾਂ ਸ਼ਖਸੀਅਤ ਦੀ ਨਾ ਹੋਵੇ ਵਰਤੋਂ-ਦਿੱਲੀ ਹਾਈਕੋਰਟ

ਦਿੱਲੀ ਹਾਈ ਕੋਰਟ ਨੇ ਇੱਕ ਹੁਕਮ ਜਾਰੀ ਕੀਤਾ ਹੈ ਜਿਸ ਵਿੱਚ ਕੋਰਟ ਨੇ ਕਿਹਾ ਹੈ ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਦੀ ਫੋਟੋ, ਆਵਾਜ਼, ਨਾਮ ਜਾਂ ਉਨ੍ਹਾਂ ਦੇ ਕਿਸੇ ਵੀ ਗੁਣ ਦੀ ਇਜਾਜ਼ਤ ਤੋਂ ਬਿਨਾਂ ਵਰਤੋਂ ਨਹੀਂ ਕੀਤੀ ਜਾ ਸਕਦੀ।ਹਾਈ ਕੋਰਟ ਨੇ ਸੁਣਵਾਈ ਦੌਰਾਨ,ਜਸਟਿਸ ਚਾਵਲਾ ਨੇ ਅਥਾਰਟੀ ਅਤੇ ਟੈਲੀਕਾਮ ਵਿਭਾਗ ਨੂੰ ਅਮਿਤਾਭ ਬੱਚਨ ਦੇ ਨਾਮ, ਫੋਟੋ ਅਤੇ ਸ਼ਖਸੀਅਤ ਦੇ ਗੁਣਾਂ ਨੂੰ ਤੁਰੰਤ ਹਟਾਉਣ ਦੇ ਨਿਰਦੇਸ਼ ਜਾਰੀ ਕੀਤੇ, ਜੋ ਉਨ੍ਹਾਂ ਦੀ ਇਜਾਜ਼ਤ ਤੋਂ ਬਿਨਾਂ ਜਨਤਕ ਤੌਰ 'ਤੇ ਉਪਲਬਧ ਹਨ।

ਹੋਰ ਪੜ੍ਹੋ ...
  • Share this:

    ਸ਼ੁੱਕਰਵਾਰ ਨੂੰ ਦਿੱਲੀ ਹਾਈ ਕੋਰਟ ਨੇ ਇੱਕ ਹੁਕਮ ਜਾਰੀ ਕੀਤਾ ਹੈ ਜਿਸ ਵਿੱਚ ਕੋਰਟ ਨੇ ਕਿਹਾ ਹੈ ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਦੀ ਫੋਟੋ, ਆਵਾਜ਼, ਨਾਮ ਜਾਂ ਉਨ੍ਹਾਂ ਦੇ ਕਿਸੇ ਵੀ ਗੁਣ ਦੀ ਇਜਾਜ਼ਤ ਤੋਂ ਬਿਨਾਂ ਵਰਤੋਂ ਨਹੀਂ ਕੀਤੀ ਜਾ ਸਕਦੀ।


    ਹਾਈ ਕੋਰਟ ਨੇ ਸੁਣਵਾਈ ਦੌਰਾਨ,ਜਸਟਿਸ ਚਾਵਲਾ ਨੇ ਅਥਾਰਟੀ ਅਤੇ ਟੈਲੀਕਾਮ ਵਿਭਾਗ ਨੂੰ ਅਮਿਤਾਭ ਬੱਚਨ ਦੇ ਨਾਮ, ਫੋਟੋ ਅਤੇ ਸ਼ਖਸੀਅਤ ਦੇ ਗੁਣਾਂ ਨੂੰ ਤੁਰੰਤ ਹਟਾਉਣ ਦੇ ਨਿਰਦੇਸ਼ ਜਾਰੀ ਕੀਤੇ, ਜੋ ਉਨ੍ਹਾਂ ਦੀ ਇਜਾਜ਼ਤ ਤੋਂ ਬਿਨਾਂ ਜਨਤਕ ਤੌਰ 'ਤੇ ਉਪਲਬਧ ਹਨ।

    ਦਰਅਸਲ ਸੀਨੀਅਰ ਵਕੀਲ ਹਰੀਸ਼ ਸਾਲਵੇ ਨੇ ਅਮਿਤਾਭ ਬੱਚਨ ਦੇ ਵੱਲੋਂ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਕੁੱਝ ਕੰਪਨੀਆਂ ਅਮਿਤਾਭ ਬੱਚਨ ਦੇ ਨਾਂ, ਆਵਾਜ਼ ਅਤੇ ਸ਼ਖਸੀਅਤ ਦਾ ਗਲਤ ਤਰੀਕੇ ਨਾਲ ਇਸਤੇਮਾਲ ਕਰ ਰਹੀਆਂ ਹਨ, ਜੋ ਕਿ ਗਲਤ ਹੈ।

    ਅਮਿਤਾਭ ਬੱਚਨ ਨੇ ਕਿਹਾ ਸੀ ਕਿ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਉਨ੍ਹਾਂ ਦੇ ਨਾਮ ਦਾ ਇੱਕ ਲਾਟਰੀ ਐਡ ਵੀ ਚੱਲ ਰਿਹਾ ਹੈ, ਜਿਸ ਵਿੱਚ ਉਨ੍ਹਾਂ ਦੀ ਫੋਟੋ ਵੀ ਲੱਗੀ ਹੋਈ ਹੈ ਅਤੇ ਉਨ੍ਹਾਂ ਵੱਲੋਂ ਹੋਸਟ ਕੀਤੇ ਗਏ ਪ੍ਰੋਗਰਾਮ ਕੇਬੀਸੀ ਦਾ ਲੋਗੋ ਵੀ ਹੈ।

    ਵਕੀਲ ਰਾਹੀਂ ਇਹ ਦੱਸਿਆ ਗਿਆ ਕਿ ਉਨ੍ਹਾਂ ਦੀ ਇਜਾਜ਼ਤ ਤੋਂ ਬਿਨਾਂ ਉਨ੍ਹਾਂ ਦੇ ਨਾਂ, ਆਵਾਜ਼ ਅਤੇ ਸ਼ਖ਼ਸੀਅਤ ਦੀ ਵਰਤੋਂ ਕਿਸੇ ਵੀ ਤਰ੍ਹਾਂ ਦੇ ਇਸ਼ਤਿਹਾਰ ਵਿੱਚ ਨਾ ਕੀਤੀ ਜਾਵੇ। ਮੰਨਿਆ ਜਾ ਰਿਹਾ ਹੈ ਕਿ ਅਮਿਤਾਭ ਬੱਚਨ ਨੂੰ ਗੰਭੀਰ ਨੁਕਸਾਨ ਹੋਣ ਦੀ ਸੰਭਾਵਨਾ ਹੈ ਅਤੇ ਜੇ  ਕੋਰਟ ਦੇ ਵੱਲੋਂ ਆਦੇਸ਼ ਪਾਸ ਨਹੀਂ ਕੀਤਾ ਗਿਆ ਤਾਂ ਕੁਝ ਗਤੀਵਿਧੀਆਂ ਉਨ੍ਹਾਂ ਦੀ ਬਦਨਾਮੀ ਵੀ ਕਰ ਸਕਦੀਆਂ ਹਨ।

    Published by:Shiv Kumar
    First published:

    Tags: Amitabh Bachchan, Audio clip, Delhi High Court, Pictures