Home /News /national /

ਅਰੁਣ ਗੋਇਲ ਦੀ ਚੋਣ ਕਮਿਸ਼ਨਰ ਵਜੋਂ ਨਿਯੁਕਤੀ 'ਤੇ ਸੁਪਰੀਮ ਕੋਰਟ ਨੇ ਕੀਤੀ ਨਿਯੁਕਤੀ ਸਬੰਧੀ ਫਾਈਲ ਦੀ ਮੰਗ

ਅਰੁਣ ਗੋਇਲ ਦੀ ਚੋਣ ਕਮਿਸ਼ਨਰ ਵਜੋਂ ਨਿਯੁਕਤੀ 'ਤੇ ਸੁਪਰੀਮ ਕੋਰਟ ਨੇ ਕੀਤੀ ਨਿਯੁਕਤੀ ਸਬੰਧੀ ਫਾਈਲ ਦੀ ਮੰਗ

ਅਰੁਣ ਗੋਇਲ ਦੀ ਚੋਣ ਕਮਿਸ਼ਨਰ ਵਜੋਂ ਨਿਯੁਕਤੀ 'ਤੇ ਸੁਪਰੀਮ ਕੋਰਟ ਨੇ ਦਖ਼ਲ ਦਿੰਦਿਆਂ ਉਨ੍ਹਾਂ ਦੀ ਨਿਯੁਕਤੀ ਸਬੰਧੀ ਫਾਈਲ ਮੰਗੀ ਹੈ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਇਹ ਸਵਾਲ ਪੁੱਛਿਆ ਹੈ ਕਿ ਅਰੁਣ ਗੋਇਲ ਨੂੰ ਚੋਣ ਕਮਿਸ਼ਨਰ ਕਿਵੇਂ ਨਿਯੁਕਤ ਕੀਤਾ ਗਿਆ ? ਅਦਾਲਤ ਨੇ ਇਸ ਦਾ ਰਿਕਾਰਡ ਵੀ ਮੰਗਿਆ ਹੈ।

ਹੋਰ ਪੜ੍ਹੋ ...
 • Share this:

  ਅਰੁਣ ਗੋਇਲ ਦੀ ਚੋਣ ਕਮਿਸ਼ਨਰ ਵਜੋਂ ਨਿਯੁਕਤੀ 'ਤੇ ਸੁਪਰੀਮ ਕੋਰਟ ਨੇ ਦਖ਼ਲ ਦਿੰਦਿਆਂ ਉਨ੍ਹਾਂ ਦੀ ਨਿਯੁਕਤੀ ਸਬੰਧੀ ਫਾਈਲ ਮੰਗੀ ਹੈ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਇਹ ਸਵਾਲ ਪੁੱਛਿਆ ਹੈ ਕਿ ਅਰੁਣ ਗੋਇਲ ਨੂੰ ਚੋਣ ਕਮਿਸ਼ਨਰ ਕਿਵੇਂ ਨਿਯੁਕਤ ਕੀਤਾ ਗਿਆ ? ਅਦਾਲਤ ਨੇ ਇਸ ਦਾ ਰਿਕਾਰਡ ਵੀ ਮੰਗਿਆ ਹੈ।ਸੁਪਰੀਮ ਕੋਰਟ ਨੇ ਕਿਹਾ ਕਿ ਇਹ ਨਿਯੁਕਤੀ ਸੁਣਵਾਈ ਸ਼ੁਰੂ ਹੋਣ ਦੇ ਤਿੰਨ ਦਿਨਾਂ ਦੇ ਅੰਦਰ ਕੀਤੀ ਗਈ ਸੀ। ਅਸੀਂ ਜਾਣਨਾ ਚਾਹੁੰਦੇ ਹਾਂ ਕਿ ਨਿਯੁਕਤੀ ਦੇ ਮਾਮਲੇ ਵਿੱਚ ਕੀ ਪ੍ਰਕਿਿਰਆ ਅਪਣਾਈ ਜਾਂਦੀ ਹੈ ? ਜੇ ਅਜਿਹਾ ਨਿਯਮਾਂ ਅਨੁਸਾਰ ਕੀਤੀ ਗਈ ਹੈ ਤਾਂ ਚਿੰਤਾ ਦੀ ਕੋਈ ਗੱਲ ਨਹੀਂ ਹੈ। ਅਦਾਲਤ ਨੇ ਅਟਾਰਨੀ ਜਨਰਲ ਨੂੰ ਨਿਯੁਕਤੀ ਨਾਲ ਸਬੰਧਤ ਫਾਈਲਾਂ ਵੀ ਲਿਆਉਣ ਲਈ ਕਿਹਾ ਹੈ।

  ਜ਼ਿਕਰਯੋਗ ਹੈ ਕਿ ਪਟੀਸ਼ਨਕਰਤਾ ਪ੍ਰਸ਼ਾਂਤ ਭੂਸ਼ਣ ਨੇ ਸੰਵਿਧਾਨਕ ਬੈਂਚ ਨੂੰ ਦੱਸਿਆ ਸੀ ਕਿ ਉਨ੍ਹਾਂ ਨੇ ਵੀਰਵਾਰ ਨੂੰ ਇਹ ਮੁੱਦਾ ਚੁੱਕਿਆ ਸੀ। ਇਸ ਤੋਂ ਬਾਅਦ ਇੱਕ ਸਰਕਾਰੀ ਅਧਿਕਾਰੀ ਨੂੰ ਵੀਆਰਐੱਸ ਦੇ ਕੇ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ। ਇਸ ਦੇ ਬਾਵਜੂਦ ਉਨ੍ਹਾਂ ਨੇ ਇਸ ਸਬੰਧੀ ਪਹਿਲਾਂ ਹੀ ਅਰਜ਼ੀ ਦਾਖ਼ਲ ਕੀਤੀ ਸੀ। ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਸਾਬਕਾ ਅਧਿਕਾਰੀ ਅਰੁਣ ਗੋਇਲ ਨੇ ਚੋਣ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਸ਼ਨਿੱਚਵਾਰ ਨੂੰ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਨੇ ਸ਼ੁੱਕਰਵਾਰ ਨੂੰ ਸਵੈ-ਇੱਛਤ ਸੇਵਾਮੁਕਤੀ ਲੈ ਲਈ। ਗੋਇਲ ਨੇ 31 ਦਸੰਬਰ 2022 ਨੂੰ 60 ਸਾਲ ਦੀ ਉਮਰ 'ਚ ਸੇਵਾਮੁਕਤ ਹੋਣਾ ਸੀ।

  ਕੇਂਦਰ ਸਰਕਾਰ ਨੇ ਇੱਕ ਬਿਆਨ ਰਾਹੀਂ ਗੋਇਲ ਦੀ ਨਿਯੁਕਤੀ ਦੀ ਜਾਣਕਾਰੀ ਦਿੱਤੀ ਸੀ। ਸੁਪਰੀਮ ਕੋਰਟ ਨੇ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਲਈ ਸਲਾਹ-ਮਸ਼ਵਰੇ ਦੀ ਪ੍ਰਕਿਰਿਆ ਵਿੱਚ ਸੀਜੇਆਈ ਨੂੰ ਸ਼ਾਮਲ ਕਰਨ ਲਈ ਕਿਹਾ ਹੈ। ਚੋਣ ਕਮਿਸ਼ਨ ਅਤੇ ਸੀਈਸੀ ਦੀ ਨਿਯੁਕਤੀ ਲਈ ਕੌਲਿਜੀਅਮ ਵਰਗੀ ਪ੍ਰਣਾਲੀ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕਿਹਾ ਕਿ ਅਜਿਹਾ ਕਰਨ ਨਾਲ ਚੋਣ ਕਮਿਸ਼ਨ ਦੀ ਸੁਤੰਤਰਤਾ ਯਕੀਨੀ ਹੋਵੇਗੀ।

  Published by:Shiv Kumar
  First published:

  Tags: Appointment, Central government, Election commission, Supreme Court