ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ 'ਤੇ ਹੋਣ ਵਾਲੀ ਸੁਣਵਾਈ ਸੁਰੀਮ ਕੋਰਟ ਨੇ 3 ਨਵੰਬਰ ਤੱਕ ਟਾਲ ਦਿੱਤੀ ਹੈ।ਇਸ ਮਾਮਲੇ ਵਿੱਚ ਰਾਜੋਆਣਾ ਦੇ ਵਕੀਲ ਨੇ ਸੁਪਰੀਮ ਕੋਰਟ ਵਿੱਚ ਇਹ ਮੰਗ ਕੀਤੀ ਹੈ ਕਿ ਸਾਡੀ ਅਪੀਲ 'ਤੇ ਵੱਖ ਤੋਂ ਸੁਣਵਾਈ ਕੀਤੀ ਜਾਵੇ ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਮੰਗ ਕੀਤੀ ਹੈ ਕਿ ਰਾਜੋਆਣਾ ਨੇ ਮਾਮਲੇ 'ਤੇ ਜਲਦ ਫੈਸਲਾ ਲਿਆ ਜਾਵੇ ।ਇਸ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਸੁਪਰੀਮ ਕੋਟਰ ਵਿੱਚ ਸਜ਼ਾ ਮੁਆਫ਼ੀ ਦੀ ਪਟੀਸ਼ਨ ਪਾਈ ਸੀ । ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲਕਾਂਡ ਦਾ ਦੋਸ਼ੀ ਹੈ ਬਲਵੰਤ ਸਿੰਘ ਰਾਜੋਆਣਾ ।
ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਅਪੀਲ
ਤੁਹਾਨੂੰ ਦਸ ਦਈਏ ਕਿ ਬਲਵੰਤ ਸਿੰਘ ਰਾਜੋਆਣਾ ਨੇ ਆਪਣੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਅਪੀਲ ਕੀਤੀ ਹੈ। ਰਾਜੋਆਣਾ ਦੀ ਰਹਿਮ ਦੀ ਅਪੀਲ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਸਰਕਾਰ ਕੋਲ ਪੈਂਡਿੰਗ ਪਈ ਹੈ। ਰਾਜੋਆਣਾ ਦੇ ਵਕੀਲ ਮੁਕੁਲ ਰੋਹਤਗੀ ਨੇ ਚੀਫ਼ ਜਸਟਿਸ ਯੂ. ਲਲਿਤ ਨੇ ਦੱਸਿਆ ਕਿ ਉਸ ਦਾ ਮੁਵੱਕਿਲ 26 ਸਾਲਾਂ ਤੋਂ ਜੇਲ੍ਹ ਵਿੱਚ ਹੈ। ਸੁਪਰੀਮ ਕੋਰਟ ਦੇ ਫੈਸਲਿਆਂ ਦੇ ਆਧਾਰ 'ਤੇ ਉਨ੍ਹਾਂ ਕੋਲ ਠੋਸ ਆਧਾਰ ਹੈ ਕਿ ਸੰਵਿਧਾਨ ਦੀ ਧਾਰਾ 21 ਦੀ ਉਲੰਘਣਾ ਕੀਤੀ ਗਈ ਹੈ।
ਅਦਾਲਤ ਨੇ ਕੇਂਦਰ ਦੀ ਨਾਕਾਮੀ ਉੱਤੇ ਜ਼ਾਹਰ ਕੀਤੀ ਸੀ ਨਾਰਾਜ਼ਗੀ
ਜ਼ਿਕਰਯੋਗ ਹੈ ਕਿ ਅਦਾਲਤ ਨੇ 28 ਸਤੰਬਰ ਨੂੰ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਬਾਰੇ ਫੈਸਲਾ ਲੈਣ ਵਿੱਚ ਕੇਂਦਰ ਦੀ ਨਾਕਾਮੀ ਉੱਤੇ ਨਾਰਾਜ਼ਗੀ ਜ਼ਾਹਰ ਕੀਤੀ ਸੀ। ਇਸ ਤੋਂ ਪਹਿਲਾਂ ਸੁਣਵਾਈ ਦੌਰਾਨ ਰੋਹਤਗੀ ਨੇ ਬੈਂਚ ਅੱਗੇ ਜ਼ੋਰ ਦੇ ਕੇ ਕਿਹਾ ਸੀ ਕਿ ਰਾਜੋਆਣਾ ਸਜ਼ਾ ਵਿੱਚ ਅਜਿਹੀ ਸੋਧ ਦਾ ਹੱਕਦਾਰ ਹੈ। ਇਸ ਮਾਮਲੇ ਦੀ ਸੁਣਵਾਈ ਕਰ ਰਹੀ ਬੈਂਚ ਦੇ ਵਿੱਚ ਜਸਟਿਸ ਐਸਆਰ ਭੱਟ ਅਤੇ ਜਸਟਿਸ ਬੇਲਾ ਐਮ ਤ੍ਰਿਵੇਦੀ ਵੀ ਸ਼ਾਮਲ ਹਨ।
ਜਨਵਰੀ 1996 ਤੋਂ ਜੇਲ੍ਹ ਵਿੱਚ ਬੰਦ ਹਨ ਰਾਜੋਆਣਾ
ਆਪਣੀ ਸਜ਼ਾ ਨੂੰ ਲੈ ਕੇ ਰਾਜੋਆਣਾ ਦੀ ਦਲੀਲ ਹੈ ਕਿ ਮੈਂ 26 ਸਾਲ ਜੇਲ੍ਹ ਵਿੱਚ ਕੱਟ ਚੁੱਕਾ ਹਾਂ। ਮੇਰੇ ਕੇਸ ਵਿੱਚ ਮੈਂ ਇਹ ਦਲੀਲ ਦੇਣਾ ਚਾਹਾਂਗਾ ਕਿ ਮੈਂ ਆਪਣੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦਾ ਹੱਕਦਾਰ ਹਾਂ। ਰੋਹਤਗੀ ਨੇ ਕਿਹਾ ਕਿ ਰਾਜੋਆਣਾ ਜਨਵਰੀ 1996 ਤੋਂ ਜੇਲ੍ਹ ਵਿੱਚ ਹੈ ਅਤੇ ਉਸ ਦੀ ਰਹਿਮ ਦੀ ਅਪੀਲ ਮਾਰਚ 2012 ਵਿੱਚ ਦਾਇਰ ਕੀਤੀ ਗਈ ਸੀ।ਰੋਹਤਗੀ ਨੇ ਕਿਹਾ ਕਿ ਉਸਦਾ ਮੁਵੱਕਿਲ 2007 ਤੋਂ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਿਹਾ ਹੈ।
ਰਾਜੋਆਣਾ ਨੂੰ ਜੁਲਾਈ 2007 ਵਿੱਚ ਸੁਣਾਈ ਗਈ ਸੀ ਫਾਂਸੀ ਦੀ ਸਜ਼ਾ
ਪੰਜਾਬ ਪੁਲਿਸ ਦੇ ਇੱਕ ਸਾਬਕਾ ਕਾਂਸਟੇਬਲ ਰਾਜੋਆਣਾ ਨੂੰ 31 ਅਗਸਤ 1995 ਨੂੰ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ ਹੋਏ ਧਮਾਕੇ ਵਿੱਚ ਉਸਦੀ ਸ਼ਮੂਲੀਅਤ ਲਈ ਦੋਸ਼ੀ ਕਰਾਰ ਦਿੱਤਾ ਗਿਆ ਸੀ। ਇਸ ਘਟਨਾ ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਅਤੇ 16 ਹੋਰ ਲੋਕਾਂ ਦੀ ਮੌਤ ਹੋ ਗਈ ਸੀ। ਬਲਵੰਤ ਸਿੰਘ ਰਾਜੋਆਣਾ ਨੂੰ ਜੁਲਾਈ 2007 ਵਿੱਚ ਵਿਸ਼ੇਸ਼ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਈ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: 1984 protest, Balwant Singh Rajoana, Court, Former Punjab chief minister Beant Singh, Jail