
ਫਾਂਸੀ ਤੋਂ ਬਚਣ ਲਈ ਨਿਰਭਿਆ ਕੇਸ ਦੇ ਤਿੰਨ ਦੋਸ਼ੀ ਕੌਮਾਂਤਰੀ ਨਿਆਂ ਅਦਾਲਤ ਪੁੱਜੇ
ਨਿਰਭਿਆ ਸਮੂਹਿਕ ਜਬਰ-ਜਨਾਹ ਤੇ ਹੱਤਿਆ ਮਾਮਲੇ ਦੇ ਤਿੰਨ ਦੋਸ਼ੀਆਂ ਨੇ ਕੌਮਾਂਤਰੀ ਨਿਆਂ ਅਦਾਲਤ ਦਾ ਰੁਖ ਕਰਕੇ ਸਜ਼ਾ ਉਪਰ ਤੁਰਤ ਰੋਕ ਲਗਾਉਣ ਦੀ ਪਟੀਸ਼ਨ ਦਾਖ਼ਲ ਕੀਤੀ ਹੈ। ਦੋਸ਼ੀਆਂ ਨੇ ਸਜ਼ਾ ਨੂੰ ਗ਼ੈਰਕਾਨੂੰਨੀ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਬਲੀ ਦਾ ਬੱਕਰਾ ਬਣਾਇਆ ਜਾ ਰਿਹਾ ਹੈ।
ਦੋਸ਼ੀ ਨੇ ਉਸ ਦੀ ਵਕੀਲ ਵਰਿੰਦਾ ਗਰੋਵਰ ਵਲੋਂ ਉਸ ਨੂੰ ਗੁੰਮਰਾਹ ਕੀਤੇ ਜਾਣ ਨੂੰ ਆਧਾਰ ਬਣਾ ਕੇ ਮੰਗ ਕੀਤੀ ਸੀ ਕਿ ਅਦਾਲਤਾਂ ਵਲੋਂ ਦਿੱਤੇ ਸਾਰੇ ਆਦੇਸ਼ ਰੱਦ ਕੀਤੇ ਜਾਣ। ਐਡਵੋਕੇਟ ਐੱਮ.ਐੱਲ. ਸ਼ਰਮਾ ਰਾਹੀਂ ਦਾਇਰ ਇਸ ਪਟੀਸ਼ਨ ਵਿੱਚ ਕੇਂਦਰ ਸਰਕਾਰ, ਦਿੱਲੀ ਸਰਕਾਰ ਅਤੇ ਐਡਵੋਕੇਟ ਵਰਿੰਦਾ ਗਰੋਵਰ ਵਲੋਂ ਰਚੀ ਕਥਿਤ ‘ਅਪਰਾਧਿਕ ਸਾਜ਼ਿਸ਼’ ਅਤੇ ‘ਧੋਖੇ’ ਦੀ ਜਾਂਚ ਕਰਨ ਦੀ ਮੰਗ ਕੀਤੀ ਗਈ ਸੀ। ਦੱਸਣਯੋਗ ਹੈ ਕਿ ਬੀਤੀ 5 ਮਾਰਚ ਨੂੰ ਹੇਠਲੀ ਅਦਾਲਤ ਨੇ ਤਾਜ਼ਾ ਵਾਰੰਟ ਜਾਰੀ ਕਰਦਿਆਂ ਕੇਸ ਦੇ ਚਾਰ ਦੋਸ਼ੀਆਂ ਮੁਕੇਸ਼ ਸਿੰਘ (32) , ਪਵਨ ਗੁਪਤਾ (25), ਵਿਨੇ ਸ਼ਰਮਾ (26) ਅਤੇ ਅਕਸ਼ੈ ਸਿੰਘ (31) ਨੂੰ 20 ਮਾਰਚ ਸਵੇਰੇ ਸਾਢੇ ਪੰਜ ਵਜੇ ਫਾਂਸੀ ਦਿੱਤੇ ਜਾਣ ਦੇ ਹੁਕਮ ਦਿੱਤੇ ਸਨ।
ਉਧਰ ਤਿੰਨ ਦੋਸ਼ੀਆਂ ਨੇ ਸਜ਼ਾ ਨੂੰ ਗ਼ੈਰਕਾਨੂੰਨੀ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਬਲੀ ਦਾ ਬੱਕਰਾ ਬਣਾਇਆ ਜਾ ਰਿਹਾ ਹੈ। ਹੇਗ ਅਦਾਲਤ ਵਿਚ ਪਟੀਸ਼ਨ ਉਨ੍ਹਾਂ ਦੇ ਵਕੀਲ ਏ ਪੀ ਸਿੰਘ ਰਾਹੀਂ ਦਾਖ਼ਲ ਕੀਤੀ ਗਈ ਹੈ। ਉਸ ਨੇ ਦਾਅਵਾ ਕੀਤਾ ਹੈ ਕਿ ਦੋਸ਼ੀਆਂ ਕੋਲ ਅਜੇ ਵੀ ਸਾਰੇ ਕਾਨੂੰਨੀ ਬਦਲ ਖ਼ਤਮ ਨਹੀਂ ਹੋਏ ਹਨ ਪਰ ਉਨ੍ਹਾਂ ਨੂੰ 20 ਮਾਰਚ ਨੂੰ ਫਾਂਸੀ ਉਤੇ ਚੜ੍ਹਾਉਣ ਦੀ ਤਿਆਰੀ ਕਰ ਲਈ ਗਈ ਹੈ। ਉਧਰ ਚਾਰ ਦੋਸ਼ੀਆਂ ਵਿਚੋਂ ਇਕ ਅਕਸ਼ੈ ਕੁਮਾਰ ਸਿੰਘ ਦੇ ਪਰਿਵਾਰਕ ਮੈਂਬਰਾਂ ਉਸ ਨੂੰ ਫਾਂਸੀ ਉਤੇ ਚੜ੍ਹਾਏ ਜਾਣ ਤੋਂ ਪਹਿਲਾਂ ਜੇਲ੍ਹ ਵਿਚ ਉਸ ਨਾਲ ਮੁਲਾਕਾਤ ਕਰ ਸਕਦੇ ਹਨ। ਅਧਿਕਾਰੀਆਂ ਮੁਤਾਬਕ ਅਗਲੇ ਦੋ ਦਿਨਾਂ ਚ ਅਕਸ਼ੈ ਦੇ ਪਰਿਵਾਰਕ ਮੈਂਬਰ ਉਸ ਨੂੰ ਮਿਲ ਸਕਦੇ ਹਨ। ਮੁਕੇਸ਼, ਪਵਨ ਅਤੇ ਵਿਨੈ ਦੇ ਪਰਿਵਾਰਕ ਮੈਂਬਰ ਪਹਿਲਾਂ ਹੀ ਆਹਮੋ-ਸਾਹਮਣੇ ਮੁਲਾਕਾਤਾਂ ਕਰ ਚੁੱਕੇ ਹਨ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।