ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਉਸ ਸਮੇਂ ਹੀ ਵਾਪਸ ਲਿਆ ਜਾਵੇਗਾ, ਜਦੋਂ ਸੰਸਦ ਵਿੱਚ ਤਿੰਨੋਂ ਕਾਲੇ ਕਾਨੂੰਨ ਵਾਪਸ ਲਏ ਜਾਣਗੇ ਅਤੇ ਫ਼ਸਲਾਂ ਲਈ ਐਮਐੱਸਪੀ ਦੀ ਗਾਰੰਟੀ ਦਿੱਤੀ ਜਾਵੇਗੀ। ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ MSP ਕਿਸਾਨਾਂ ਲਈ ਵੱਡਾ ਮਸਲਾ, ਇਸ ਉਤੇ ਕਾਨੂੰਨ ਬਣੇ।
ਉਨ੍ਹਾਂ ਕਿਹਾ ਕਿ ਅਜੇ ਬੜੇ ਕਾਨੂੰਨ ਹਾਊਸ 'ਚ ਹਨ, ਇਹ ਫਿਰ ਲਾਗੂ ਕਰ ਦੇਣਗੇ। ਅਸੀਂ ਗੱਲਬਾਤ ਕਰਾਂਗੇ। ਇਸ ਤੋਂ ਬਾਅਦ ਹੀ ਫੈਸਲਾ ਲਵਾਂਗੇ।
ਸ੍ਰੀ ਟਿਕੈਤ ਕਿਹਾ, ਅਸੀਂ ਸੰਸਦ ਵਿੱਚ ਖੇਤੀ ਕਾਨੂੰਨ ਰੱਦ ਹੋਣ ਵਾਲੇ ਦਿਨ ਤੱਕ ਇੰਤਜ਼ਾਰ ਕਰਾਂਗੇ। ਐੱਮਐੱਸਪੀ ਤੋਂ ਇਲਾਵਾ ਸਰਕਾਰ ਨੂੰ ਕਿਸਾਨਾਂ ਨਾਲ ਹੋਰ ਮੁੱਦਿਆਂ ’ਤੇ ਵੀ ਗੱਲਬਾਤ ਕਰਨੀ ਚਾਹੀਦੀ ਹੈ।’
ਮੁਲਕ ਨੂੰ ਗੁਰੂ ਨਾਨਕ ਜੈਅੰਤੀ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ,‘ਤਿੰਨੋਂ ਖੇਤੀ ਕਾਨੂੰਨ ਕਿਸਾਨਾਂ ਦੀ ਭਲਾਈ ਲਈ ਸਨ ਪਰ ਅਸੀਂ ਸਰਵੋਤਮ ਯਤਨਾਂ ਦੇ ਬਾਵਜੂਦ ਕਿਸਾਨਾਂ ਦੇ ਇੱਕ ਹਿੱਸੇ ਦਾ ਭਰੋਸਾ ਨਹੀਂ ਜਿੱਤ ਸਕੇ।’ ਟਿਕੈਤ ਨੇ ਕਿਹਾ,‘ਅੱਜ ਸੰਯੁਕਤ ਕਿਸਾਨ ਮੋਰਚੇ ਦੀ ਨੌਂ ਮੈਂਬਰੀ ਟੀਮ ਦੀ ਮੀਟਿੰਗ ਸਿੰਘੂ ਬਾਰਡਰ ’ਤੇ ਹੋਣੀ ਹੈ ਜਿਸ ’ਚ ਆਖ਼ਰੀ ਫ਼ੈਸਲਾ ਲਿਆ ਜਾਵੇਗਾ।’
ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਵਿਚ ਅਗਲੀ ਰਣਨੀਤੀ ਤੈਅ ਹੋਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Agricultural law, Bharti Kisan Union, Kisan andolan, Rakesh Tikait BKU