ਕੋਲਕਾਤਾ: ਬੰਗਾਲ ਵਿਚ ਚੋਣਾਂ ਖ਼ਤਮ ਹੋਣ ਤੋਂ ਬਾਅਦ ਵੀ ਹਿੰਸਾ ਨਹੀਂ ਰੁਕ ਰਹੀ। ਹੁਣ ਪੱਛਮੀ ਮਿਦਨਾਪੁਰ, ਬੰਗਾਲ ਵਿਚ ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਦੀ ਕਾਰ 'ਤੇ ਸਥਾਨਕ ਲੋਕਾਂ ਨੇ ਹਮਲਾ ਕੀਤਾ ਹੈ। ਇਹ ਜਾਣਕਾਰੀ ਖੁਦ ਮੁਰਲੀਧਰਨ ਨੇ ਟਵੀਟ ਕੀਤੀ ਹੈ। ਉਨ੍ਹਾਂ ਤ੍ਰਿਣਮੂਲ ਕਾਂਗਰਸ ਦੇ ਵਰਕਰਾਂ ਉੱਤੇ ਹਮਲੇ ਦਾ ਦੋਸ਼ ਲਗਾਇਆ ਹੈ। ਟੀਐਮਸੀ ਨੇ ਕਿਹਾ ਹੈ ਕਿ ਇਹ ਭਾਜਪਾ ਦੀ ਆਪਸੀ ਰੰਜਿਸ਼ ਦਾ ਨਤੀਜਾ ਹੈ।
ਮਾਮਲੇ ਦੀ ਗੰਭੀਰਤਾ ਅਤੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣ ਲਈ, ਕੇਂਦਰੀ ਗ੍ਰਹਿ ਮੰਤਰਾਲੇ ਦੁਆਰਾ ਇੱਕ ਚਾਰ ਮੈਂਬਰੀ ਟੀਮ ਵੀ ਬਣਾਈ ਗਈ ਹੈ। ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਅੱਜ ਪੱਛਮੀ ਮਿਦਨਾਪੁਰ ਵਿੱਚ ਇੱਕ ਭਾਜਪਾ ਵਰਕਰ ਨੂੰ ਮਿਲਣ ਉਨ੍ਹਾਂ ਦੇ ਘਰ ਜਾ ਰਹੇ ਸਨ। ਉਦੋਂ ਹੀ ਰਾਹ ਵਿਚ ਉਨ੍ਹਾਂ ਦੇ ਕਾਫਲੇ 'ਤੇ ਡੰਡਿਆਂ ਨਾਲ ਹਮਲਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੀਆਂ ਗੱਡੀਆਂ ਦੇ ਸ਼ੀਸੇ ਟੁੱਟ ਗਏ।
TMC goons attacked my convoy in West Midnapore, broken windows, attacked personal staff. Cutting short my trip. #BengalBurning @BJP4Bengal @BJP4India @narendramodi @JPNadda @AmitShah @DilipGhoshBJP @RahulSinhaBJP pic.twitter.com/b0HKhhx0L1
— V Muraleedharan (@VMBJP) May 6, 2021
ਕੇਂਦਰੀ ਮੰਤਰੀ ਵੀ ਮੁਰਲੀਧਰਨ ਵੱਲੋਂ ਸਾਂਝੇ ਕੀਤੇ ਵੀਡੀਓ ਵਿੱਚ ਕੁਝ ਲੋਕ ਉਨ੍ਹਾਂ ਦੀ ਕਾਰ ‘ਤੇ ਹਮਲਾ ਕਰਦੇ ਦਿਖਾਈ ਦੇ ਰਹੇ ਹਨ। ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਕਾਰ ਚਾਲਕ ਆਪਣੇ ਕਾਫਲੇ ਦੇ ਹਮਲੇ ਹੁੰਦੇ ਹੀ ਕਾਰ ਨੂੰ ਮੋੜਨਾ ਸ਼ੁਰੂ ਕਰ ਦਿੰਦਾ ਹੈ। ਵੀਡੀਓ ਵਿਚ ਦੇਖਿਆ ਜਾ ਰਿਹਾ ਹੈ ਕਿ ਜਿਹੜੇ ਲੋਕ ਕਾਫਲੇ 'ਤੇ ਹਮਲਾ ਕਰ ਰਹੇ ਹਨ, ਉਨ੍ਹਾਂ ਨੇ ਟੀਐਮਸੀ ਦੇ ਝੰਡੇ ਅਤੇ ਬੈਨਰ ਲਏ ਹਨ। ਹਮਲੇ ਦੌਰਾਨ ਕਾਰ ਦਾ ਸ਼ੀਸ਼ਾ ਟੁੱਟ ਗਿਆ ਅਤੇ ਡੰਡਾ ਅੰਦਰ ਆ ਗਿਆ। ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਵਿਦੇਸ਼ ਰਾਜ ਮੰਤਰੀ 'ਤੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ। ਅੱਜ ਜਿਸ ਤਰੀਕੇ ਨਾਲ ਵਿਦੇਸ਼ ਰਾਜ ਮੰਤਰੀ ਮੁਰਲੀਧਰਨ 'ਤੇ ਹਮਲਾ ਹੋਇਆ ਹੈ, ਬੰਗਾਲ ਸਰਕਾਰ ਨੇ ਲੋਕਤੰਤਰ ਨੂੰ ਸ਼ਰਮਿੰਦਾ ਕੀਤਾ ਹੈ। ਜੇ ਮੰਤਰੀ ਸੁਰੱਖਿਅਤ ਨਹੀਂ ਤਾਂ ਆਮ ਲੋਕਾਂ ਦਾ ਕੀ ਬਣੇਗਾ। ਅਸੀਂ ਇਸ ਹਮਲੇ ਦੀ ਨਿੰਦਾ ਕਰਦੇ ਹਾਂ। ਹਮਲਾ ਕਰਨ ਵਾਲੇ ਲੋਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਮਮਤਾ ਬੈਨਰਜੀ ਪਹਿਲਾਂ ਹੀ ਆਪਣੇ ਭਾਸ਼ਣ ਵਿੱਚ ਇਸ ਤਰ੍ਹਾਂ ਦੇ ਹਮਲੇ ਦੀ ਧਮਕੀ ਦੇ ਚੁੱਕੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Violence, West bengal