
ਗੋਆ 'ਚ ਕੇਜਰੀਵਾਲ ਨੇ ਨੌਕਰੀਆਂ ਤੇ ਬੇਰੁਜ਼ਗਾਰੀ ਨੂੰ ਲੈ ਕੇ ਕੀਤੇ 7 ਵੱਡੇ ਐਲਾਨ (pic-twitter)
ਰਾਸ਼ਟਰੀ ਰਾਜਧਾਨੀ ਦਿੱਲੀ ਸਣੇ ਦੇਸ਼ ਦੇ ਸਾਰੇ ਰਾਜ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਦਾ ਸਾਹਮਣਾ ਕਰ ਰਹੇ ਹਨ। ਅਜਿਹੇ ਵਿਚ ਦੋ ਤਰੀਕੇ ਹੀ ਸਾਨੂੰ ਇਸ ਮਹਾਮਾਰੀ ਤੋਂ ਬਚਾਅ ਸਕਦੇ ਹਨ- ਪਹਿਲਾ, ਕੋਵਿਡ 19 ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਅਤੇ ਦੂਜਾ ਤੇਜ਼ੀ ਨਾਲ ਟੀਕਾਕਰਨ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਜਾਣਕਾਰੀ ਦਿੱਤੀ ਹੈ ਕਿ ਅਗਲੇ ਤਿੰਨ ਮਹੀਨਿਆਂ ਵਿੱਚ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਟੀਕਾ ਲਗਾਇਆ ਜਾ ਸਕਦਾ ਹੈ, ਪਰ ਇਸ ਦੇ ਲਈ ਕੇਂਦਰ ਸਰਕਾਰ ਤੋਂ ਮਦਦ ਦੀ ਲੋੜ ਹੈ।
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਦਿੱਲੀ ਵਾਸੀਆਂ ਨੂੰ ਟੀਕੇ ਮੁਹੱਈਆ ਕਰਵਾਉਣ ਲਈ ਲੋੜੀਂਦਾ ਬੁਨਿਆਦੀ ਢਾਂਚਾ ਅਤੇ ਯੋਜਨਾਬੰਦੀ ਕੀਤੀ ਗਈ ਹੈ। ਪਰ ਟੀਕੇ ਦੀ ਸਹੀ ਉਪਲਬਧਤਾ ਦੀ ਘਾਟ ਕਾਰਨ, ਉਹ ਤੇਜ਼ੀ ਨਾਲ ਟੀਕਾਕਰਨ ਕਰਨ ਦੇ ਯੋਗ ਨਹੀਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਦੀ ਆਬਾਦੀ ਲਗਭਗ 2 ਕਰੋੜ ਹੈ, ਜਿਨ੍ਹਾਂ ਵਿਚੋਂ ਡੇਢ ਕਰੋੜ ਆਬਾਦੀ 18 ਸਾਲਾਂ ਤੋਂ ਵੱਧ ਉਮਰ ਦੀ ਹੈ। ਇਸ ਲਈ ਦਿੱਲੀ ਨੂੰ 3 ਕਰੋੜ ਖੁਰਾਕ ਵੈਕਸੀਨ ਚਾਹੀਦੀ ਹੈ। ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਰਾਸ਼ਟਰੀ ਰਾਜਧਾਨੀ ਨੂੰ ਹੁਣ ਤੱਕ ਸਿਰਫ 40 ਲੱਖ ਖੁਰਾਕਾਂ ਮਿਲੀਆਂ ਹਨ ਅਤੇ ਉਨ੍ਹਾਂ ਨੂੰ ਵੈਕਸੀਨ ਦੀਆਂ 2.6 ਕਰੋੜ ਖੁਰਾਕਾਂ ਦੀ ਜ਼ਰੂਰਤ ਹੋਏਗੀ।
ਉਨ੍ਹਾਂ ਕਿਹਾ ਕਿ ਅਗਲੇ ਤਿੰਨ ਮਹੀਨਿਆਂ ਵਿੱਚ ਪੂਰੇ ਦਿੱਲੀ ਵਿੱਚ ਟੀਕੇ ਲਗਾਉਣ ਲਈ ਹਰ ਮਹੀਨੇ 80 ਤੋਂ 85 ਲੱਖ ਖੁਰਾਕਾਂ ਦੀ ਲੋੜ ਪਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਨੂੰ ਹਰ ਰੋਜ਼ 3 ਲੱਖ ਦੇ ਕਰੀਬ ਕੋਰੋਨਾ ਵੈਕਸੀਨ ਖੁਰਾਕ ਦਿੱਤੀ ਜਾਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਟੀਕੇ ਦੀਆਂ ਖੁਰਾਕਾਂ ਨੂੰ ਸਮੇਂ ਸਿਰ ਮੁਹੱਈਆ ਕਰਵਾਈ ਜਾਵੇ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।