ਅੱਜ ਦਾ ਮੌਸਮ, 27 ਫਰਵਰੀ: ਇਨ੍ਹਾਂ ਸੂਬਿਆਂ ਵਿਚ ਬਾਰਸ਼ ਦੀ ਭਵਿੱਖਬਾਣੀ....

News18 Punjabi | News18 Punjab
Updated: February 27, 2021, 9:02 AM IST
share image
ਅੱਜ ਦਾ ਮੌਸਮ, 27 ਫਰਵਰੀ: ਇਨ੍ਹਾਂ ਸੂਬਿਆਂ ਵਿਚ ਬਾਰਸ਼ ਦੀ ਭਵਿੱਖਬਾਣੀ....
ਅੱਜ ਦਾ ਮੌਸਮ, 27 ਫਰਵਰੀ: ਇਨ੍ਹਾਂ ਸੂਬਿਆਂ ਵਿਚ ਬਾਰਸ਼ ਦੀ ਭਵਿੱਖਬਾਣੀ....

  • Share this:
  • Facebook share img
  • Twitter share img
  • Linkedin share img
ਉੱਤਰੀ ਪਾਕਿਸਤਾਨ ਵਿਚ ਪੱਛਮੀ ਗੜਬੜੀ ਸਰਗਰਮ ਹੋਣ ਕਾਰਨ ਆਉਣ ਵਾਲੇ ਸਮੇਂ ਵਿਚ ਕਈ ਰਾਜਾਂ ਵਿਚ ਮੌਸਮ ਬਦਲ ਸਕਦਾ ਹੈ। ਇਸ ਦਾ ਪ੍ਰਭਾਵ ਸ਼ਨੀਵਾਰ ਨੂੰ ਪਹਾੜੀ ਇਲਾਕਿਆਂ 'ਤੇ ਦੇਖਿਆ ਜਾ ਸਕਦਾ ਹੈ। ਭਾਰਤ ਦੇ ਮੌਸਮ ਵਿਭਾਗ ਨੇ ਜੰਮੂ-ਕਸ਼ਮੀਰ ਅਤੇ ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਦੇ ਕੁਝ ਇਲਾਕਿਆਂ ਵਿੱਚ ਬਾਰਸ਼ ਅਤੇ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਹੈ।

ਮੌਸਮ ਵਿਭਾਗ ਨੇ ਸਿੱਕਮ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਵੀ ਕੀਤੀ ਹੈ। ਇਸ ਨਾਲ ਉੱਤਰ ਭਾਰਤ ਅਤੇ ਉੱਤਰ ਪੱਛਮੀ ਭਾਰਤ ਵਿੱਚ ਤਾਪਮਾਨ ਆਮ ਨਾਲੋਂ ਵੱਧ ਹੋ ਸਕਦਾ ਹੈ।

ਵਿਭਾਗ ਦੇ ਅਨੁਸਾਰ, ਗੜਬੜ ਦੇ ਚੱਲ਼ਦੇ ਸ਼ਨੀਵਾਰ ਨੂੰ ਉੱਤਰੀ ਉਤਰਾਖੰਡ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਸ਼ ਹੋ ਸਕਦੀ ਹੈ ਅਤੇ ਨਾਲ ਹੀ ਬਰਫਬਾਰੀ ਦੀ ਸੰਭਾਵਨਾ ਹੈ। ਦੂਜੇ ਪਾਸੇ ਜੰਮੂ ਕਸ਼ਮੀਰ, ਲੱਦਾਖ, ਗਿਲਗਿਟ ਬਾਲਿਟਸਤਾਨ, ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ ਵਿੱਚ ਆਸਮਾਨੀ ਬਿਜਲੀ ਅਤੇ ਗੜੇਮਾਰੀ ਦੀ ਸੰਭਾਵਨਾ ਹੈ। ਇਨ੍ਹਾਂ ਰਾਜਾਂ ਵਿਚ ਤਾਪਮਾਨ 3-5 ਡਿਗਰੀ ਸੈਲਸੀਅਸ ਤੱਕ ਘੱਟ ਹੋ ਸਕਦਾ ਹੈ। ਦੇਸ਼ ਦੇ ਬਾਕੀ ਹਿੱਸਿਆਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ।


ਇਸ ਦੇ ਨਾਲ ਹੀ ਰਾਸ਼ਟਰੀ ਰਾਜਧਾਨੀ ਵਿਚ ਸ਼ੁੱਕਰਵਾਰ ਸਵੇਰੇ ਹਲਕੀ ਗਰਮੀ ਦੇ ਨਾਲ ਘੱਟੋ ਘੱਟ ਤਾਪਮਾਨ ਆਮ ਨਾਲੋਂ 3 ਡਿਗਰੀ ਵੱਧ 15.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਾਲਾਂਕਿ, ਸਵੇਰੇ ਥੋੜ੍ਹੀ ਜਿਹੀ ਧੁੰਦ ਸੀ।

ਭਾਰਤ ਮੌਸਮ ਵਿਭਾਗ (ਆਈ.ਐਮ.ਡੀ.) ਦੇ ਅਨੁਸਾਰ ਸ਼ਨੀਵਾਰ ਨੂੰ ਦਿਨ ਵੇਲੇ ਅਸਮਾਨ ਸਾਫ ਰਹੇਗਾ ਅਤੇ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਦੇ ਆਸ ਪਾਸ ਰਹਿਣ ਦੀ ਸੰਭਾਵਨਾ ਹੈ।
Published by: Gurwinder Singh
First published: February 27, 2021, 9:00 AM IST
ਹੋਰ ਪੜ੍ਹੋ
ਅਗਲੀ ਖ਼ਬਰ