ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਸ਼, IMD ਨੇ ਮਹਾਰਾਸ਼ਟਰ ਲਈ ਜਾਰੀ ਕੀਤਾ ਰੈੱਡ ਅਲਰਟ

News18 Punjabi | News18 Punjab
Updated: July 12, 2021, 1:10 PM IST
share image
ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਸ਼, IMD ਨੇ ਮਹਾਰਾਸ਼ਟਰ ਲਈ ਜਾਰੀ ਕੀਤਾ ਰੈੱਡ ਅਲਰਟ
ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਤੇਜ਼ ਬਾਰਸ਼, ਮਹਾਰਾਸ਼ਟਰ ਲਈ IMD ਜਾਰੀ ਕੀਤਾ ਰੈੱਡ ਅਲਰਟ (Photo by Punit PARANJPE / AFP)

ਆਈਐਮਡੀ ਨੇ ਕਿਹਾ, 'ਹਿਮਾਚਲ ਪ੍ਰਦੇਸ਼, ਉਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ, ਗੁਜਰਾਤ ਖੇਤਰ, ਮੱਧ ਮਹਾਰਾਸ਼ਟਰ, ਤੱਟੀ ਆਂਧਰਾ ਪ੍ਰਦੇਸ਼ ਅਤੇ ਯਨਮ, ਤੇਲੰਗਾਨਾ, ਤੱਟਵਰਤੀ ਅਤੇ ਅੰਦਰੂਨੀ ਕਰਨਾਟਕ, ਕੇਰਲ ਅਤੇ ਮਾਹੇ, ਤਾਮਿਲਨਾਡੂ, ਪੁਡੂਚੇਰੀ ਅਤੇ ਕਈ ਥਾਵਾਂ 'ਤੇ ਤੇਜ਼ ਬਾਰਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

  • Share this:
  • Facebook share img
  • Twitter share img
  • Linkedin share img
ਭਾਰਤੀ ਮੌਸਮ ਵਿਭਾਗ (IMD) ਨੇ ਐਤਵਾਰ ਨੂੰ ਕਿਹਾ ਕਿ ਸੋਮਵਾਰ ਨੂੰ ਦਿੱਲੀ ਸਮੇਤ ਉੱਤਰ ਭਾਰਤ ਵਿੱਚ ਕਈ ਥਾਵਾਂ ਉਤੇ ਤੇਜ਼ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਨੇ ਕਿਹਾ ਕਿ ਦੱਖਣ ਪੱਛਮੀ ਮੌਨਸੂਨ ਨੇ 10 ਜੁਲਾਈ ਤੱਕ ਦਿੱਲੀ ਸਮੇਤ ਉੱਤਰ ਭਾਰਤ ਵਿੱਚ ਦਸਤਕ ਦੇਣੀ ਸੀ, ਪਰ ਐਤਵਾਰ ਸ਼ਾਮ ਤੱਕ ਅਜਿਹਾ ਨਹੀਂ ਹੋਇਆ।

ਆਈਐਮਡੀ ਦੇ ਡਾਇਰੈਕਟਰ ਜਨਰਲ ਨੇ ਕਿਹਾ ਕਿ ਮੌਨਸੂਨ ਦੇ ਦਿੱਲੀ ਉੱਤੇ ਸਰਗਰਮ ਰਹਿਣ ਦੇ ਅਨੁਕੂਲ ਹਾਲਾਤ ਹਨ, ਕਿਉਂਕਿ ਤੇਜ਼ ਹਵਾਵਾਂ ਕਾਰਨ ਹਵਾ ਵਿੱਚ ਨਮੀ ਵੱਧ ਗਈ ਹੈ। ਉਨ੍ਹਾਂ ਕਿਹਾ ਕਿ ਘੱਟ ਦਬਾਅ ਵਾਲਾ ਖੇਤਰ ਬਣਨਾ ਵੀ ਮਾਨਸੂਨ ਨੂੰ ਗਤੀ ਦੇਵੇਗਾ।

ਆਈਐਮਡੀ ਵਿਗਿਆਨੀ ਸੁਨੀਤਾ ਦੇਵੀ ਨੇ ਐਤਵਾਰ ਨੂੰ ਕਿਹਾ ਸੀ ਕਿ 12 ਜੁਲਾਈ ਨੂੰ ਸਵੇਰੇ 8.30 ਵਜੇ ਮੁਲਾਂਕਣ ਦੇ ਅਧਾਰ ਉਤੇ ਸੋਮਵਾਰ ਦੁਪਹਿਰ ਬੁਲੇਟਿਨ ਵਿੱਚ ਮਾਨਸੂਨ ਦੀ ਆਮਦ ਦੀ ਘੋਸ਼ਣਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਨਕ ਸੰਚਾਲਨ ਵਿਧੀ ਅਨੁਸਾਰ ਸਵੇਰੇ 8.30 ਵਜੇ ਤੱਕ ਪਿਛਲੇ 24 ਘੰਟਿਆਂ ਦੌਰਾਨ ਮੀਂਹ ਦੀ ਸੂਚਨਾ ਦੇ ਅਧਾਰ ’ਤੇ ਮਾਨਸੂਨ ਦੀ ਸ਼ੁਰੂਆਤ ਦੀ ਘੋਸ਼ਣਾ ਕੀਤੀ ਜਾਂਦੀ ਹੈ।
ਆਈਐਮਡੀ ਨੇ ਕਿਹਾ, 'ਹਿਮਾਚਲ ਪ੍ਰਦੇਸ਼, ਉਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ, ਗੁਜਰਾਤ ਖੇਤਰ, ਮੱਧ ਮਹਾਰਾਸ਼ਟਰ, ਤੱਟੀ ਆਂਧਰਾ ਪ੍ਰਦੇਸ਼ ਅਤੇ ਯਨਮ, ਤੇਲੰਗਾਨਾ, ਤੱਟਵਰਤੀ ਅਤੇ ਅੰਦਰੂਨੀ ਕਰਨਾਟਕ, ਕੇਰਲ ਅਤੇ ਮਾਹੇ, ਤਾਮਿਲਨਾਡੂ, ਪੁਡੂਚੇਰੀ ਅਤੇ ਕਈ ਥਾਵਾਂ 'ਤੇ ਤੇਜ਼ ਬਾਰਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਮੌਸਮ ਵਿਭਾਗ ਨੇ ਉੱਤਰ ਭਾਰਤ ਦੇ ਕਈ ਰਾਜਾਂ ਨੂੰ ਅਲਰਟ ਜਾਰੀ ਕੀਤਾ ਹੈ, ਜਦਕਿ ਤੱਟੀ ਮਹਾਰਾਸ਼ਟਰ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।

ਬੁਲੇਟਿਨ ਨੇ ਸੰਕੇਤ ਦਿੱਤਾ ਕਿ ਜੰਮੂ ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ ਅਤੇ ਮੁਜ਼ੱਫਰਾਬਾਦ, ਪੱਛਮੀ ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ, ਪੱਛਮੀ ਮੱਧ ਪ੍ਰਦੇਸ਼, ਬਿਹਾਰ, ਉਪ ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ, ਓਡੀਸ਼ਾ, ਅੰਡੇਮਾਨ-ਨਿਕੋਬਾਰ, ਸੌਰਾਸ਼ਟਰ ਅਤੇ ਕੱਛ, ਮਰਾਠਵਾੜਾ, ਰਾਇਲਸੀਮਾ, ਉੱਤਰੀ ਅੰਦਰੂਨੀ ਕਰਨਾਟਕ ਅਤੇ ਲਕਸ਼ਦੀਪ ਕੁਝ ਥਾਵਾਂ ਉਤੇ ਭਾਰੀ ਬਾਰਸ਼ ਹੋ ਸਕਦੀ ਹੈ। ਆਈਐਮਡੀ ਦੀ ਭਵਿੱਖਬਾਣੀ ਦੇ ਅਨੁਸਾਰ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਅੰਡੇਮਾਨ-ਨਿਕੋਬਾਰ ਅਤੇ ਤੇਲੰਗਾਨਾ ਵਿੱਚ ਤੇਜ਼ ਹਵਾਵਾਂ (30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਚੱਲ ਸਕਦੀਆਂ ਹਨ।
Published by: Gurwinder Singh
First published: July 12, 2021, 1:06 PM IST
ਹੋਰ ਪੜ੍ਹੋ
ਅਗਲੀ ਖ਼ਬਰ