Home /News /national /

ਟ੍ਰੈਕਟਰ 'ਤੇ ਧਾਰਮਿਕ ਸਮਾਗਮ 'ਚ ਭਾਗ ਲੈਣ ਜਾ ਰਹੇ ਲੋਕਾਂ ਨੂੰ ਟਰੱਕ ਨੇ ਮਾਰੀ ਟੱਕਰ, 4 ਦੀ ਮੌਤ, 10 ਜ਼ਖ਼ਮੀ

ਟ੍ਰੈਕਟਰ 'ਤੇ ਧਾਰਮਿਕ ਸਮਾਗਮ 'ਚ ਭਾਗ ਲੈਣ ਜਾ ਰਹੇ ਲੋਕਾਂ ਨੂੰ ਟਰੱਕ ਨੇ ਮਾਰੀ ਟੱਕਰ, 4 ਦੀ ਮੌਤ, 10 ਜ਼ਖ਼ਮੀ

ਟ੍ਰੈਕਟਰ 'ਤੇ ਧਾਰਮਿਕ ਸਮਾਗਮ 'ਚ ਭਾਗ ਲੈਣ ਜਾ ਰਹੇ ਲੋਕਾਂ ਨੂੰ ਟਰੱਕ ਨੇ ਮਾਰੀ ਟੱਕਰ, 4 ਦੀ ਮੌਤ, 10 ਜ਼ਖ਼ਮੀ

ਟ੍ਰੈਕਟਰ 'ਤੇ ਧਾਰਮਿਕ ਸਮਾਗਮ 'ਚ ਭਾਗ ਲੈਣ ਜਾ ਰਹੇ ਲੋਕਾਂ ਨੂੰ ਟਰੱਕ ਨੇ ਮਾਰੀ ਟੱਕਰ, 4 ਦੀ ਮੌਤ, 10 ਜ਼ਖ਼ਮੀ

Truck Tractor Collision in 4 killed in kuruksthetra: ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਪਿੰਡ ਖਾਨਪੁਰ ਕੋਲੀਆ ਨੇੜੇ ਸ਼ਨੀਵਾਰ ਦੇਰ ਰਾਤ ਇੱਕ ਦਰਦਨਾਕ ਹਾਦਸਾ ਵਾਪਰਿਆ। ਪਿੰਡ ਭੈਂਸੀ ਮਾਜਰਾ ਅਤੇ ਪਿੰਡ ਸੋਲੂ ਮਾਜਰਾ ਦੇ 25 ਮਰਦ-ਔਰਤਾਂ ਟਰੈਕਟਰ ਟਰਾਲੀ ਵਿੱਚ ਸਵਾਰ ਹੋ ਕੇ ਪਿੰਡ ਹਬਨਾ ਵਿੱਚ ਧਾਰਮਿਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ।

ਹੋਰ ਪੜ੍ਹੋ ...
 • Share this:

  Truck Tractor Collision in 4 killed in Haryana: ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਪਿੰਡ ਖਾਨਪੁਰ ਕੋਲੀਆ ਨੇੜੇ ਸ਼ਨੀਵਾਰ ਦੇਰ ਰਾਤ ਇੱਕ ਦਰਦਨਾਕ ਹਾਦਸਾ ਵਾਪਰਿਆ। ਪਿੰਡ ਭੈਂਸੀ ਮਾਜਰਾ ਅਤੇ ਪਿੰਡ ਸੋਲੂ ਮਾਜਰਾ ਦੇ 25 ਮਰਦ-ਔਰਤਾਂ ਟਰੈਕਟਰ ਟਰਾਲੀ ਵਿੱਚ ਸਵਾਰ ਹੋ ਕੇ ਪਿੰਡ ਹਬਨਾ ਵਿੱਚ ਧਾਰਮਿਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ। ਜਦੋਂ ਉਹ ਜੀਟੀ ਰੋਡ ’ਤੇ ਟਰੈਕਟਰ ਟਰਾਲੀ ਨੂੰ ਰੋਕ ਕੇ ਪਿੰਡ ਦਾ ਰਸਤਾ ਪੁੱਛਣ ਲੱਗਾ ਤਾਂ ਪਿੱਛੇ ਤੋਂ ਆ ਰਹੇ ਟਰੱਕ ਨੇ ਟਰਾਲੀ ਨੂੰ ਟੱਕਰ ਮਾਰ ਦਿੱਤੀ। ਟਰੱਕ ਦੀ ਟੱਕਰ ਕਾਰਨ ਦੋ ਛੋਟੀਆਂ ਬੱਚੀਆਂ ਸਮੇਤ ਚਾਰ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

  ਇਸ ਹਾਦਸੇ 'ਚ 10 ਲੋਕ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਕੁਰੂਕਸ਼ੇਤਰ ਦੇ ਲੋਕ ਨਾਇਕ ਜੈਪ੍ਰਕਾਸ਼ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਦੋ ਵਿਅਕਤੀਆਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਨ੍ਹਾਂ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ। ਡੀਐਸਪੀ ਰਾਮਦੱਤ ਨੈਨ ਪਿਪਲੀ ਪੁਲੀਸ ਸਮੇਤ ਮੌਕੇ ’ਤੇ ਪੁੱਜੇ। ਉਨ੍ਹਾਂ ਦੱਸਿਆ ਕਿ ਲਾਸ਼ਾਂ ਨੂੰ ਮੁਰਦਾਘਰ ਵਿੱਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਟਰੱਕ ਨੂੰ ਵੀ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਟਰੱਕ ਚਾਲਕ ਮੌਕੇ ਦਾ ਫਾਇਦਾ ਉਠਾ ਕੇ ਫਰਾਰ ਹੋ ਗਿਆ, ਜਿਸ ਦੀ ਭਾਲ ਕੀਤੀ ਜਾ ਰਹੀ ਹੈ।

  ਪੁਲਿਸ ਨੇ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਡਰਾਈਵਰ ਦੀ ਗ੍ਰਿਫ਼ਤਾਰੀ ਲਈ ਪੁਲੀਸ ਟੀਮ ਬਣਾਈ ਗਈ ਹੈ। ਹਾਦਸੇ ਤੋਂ ਬਾਅਦ ਪਿੰਡ ਭੈਣੀ ਮਾਜਰਾ ਅਤੇ ਪਿੰਡ ਸੋਲੂ ਮਾਜਰਾ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

  Published by:Krishan Sharma
  First published:

  Tags: Accident, Collision, Haryana, Road accident