Home /News /national /

ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨੂੰ ਲੈ ਕੇ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਸ਼ਤਰੂਘਨ ਸਿਨ੍ਹਾ ਨੇ ਪੰਜਾਬ ਸਰਕਾਰ 'ਤੇ ਚੁੱਕੇ ਵੱਡੇ ਸਵਾਲ

ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨੂੰ ਲੈ ਕੇ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਸ਼ਤਰੂਘਨ ਸਿਨ੍ਹਾ ਨੇ ਪੰਜਾਬ ਸਰਕਾਰ 'ਤੇ ਚੁੱਕੇ ਵੱਡੇ ਸਵਾਲ

ਸ਼ਤਰੂਘਨ ਸਿਨ੍ਹਾ ਨੇ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਲਈ ਪੰਜਾਬ ਸਰਕਾਰ 'ਤੇ ਚੁੱਕੇ ਸਵਾਲ

ਸ਼ਤਰੂਘਨ ਸਿਨ੍ਹਾ ਨੇ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਲਈ ਪੰਜਾਬ ਸਰਕਾਰ 'ਤੇ ਚੁੱਕੇ ਸਵਾਲ

ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਅਤੇ ਬਾਲੀਵੁੱਡ ਅਭਿਨੇਤਾ ਸ਼ਤਰੂਘਨ ਸਿਨ੍ਹਾ ਨੇ ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨੂੰ ਲੈ ਕੇ ਟਵੀਟ ਕਰ ਕੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਸੰਸਦ ਮੈਂਬਰ ਸਿਨ੍ਹਾ ਨੇ ਟਵੀਟ ਵਿੱਚ ਇਹ ਕਿਹਾ ਹੈ ਕਿ ਕੀ ਇਹ ਸੱਚ ਹੈ ਕਿ ਪੈਨਲ/ਕਮੇਟੀ ਨੇ ਸਾਡੇ ਦੋਸਤ ਅਤੇ ਦੇਸ਼ ਦੇ ਚਹੇਤੇ ਨਵਜੋਤ ਸਿੰਧੂ ਦੀ ਰਿਹਾਈ ਦੇ ਹੁਕਮ ਦੀ ਸਿਫ਼ਾਰਿਸ਼ ਕੀਤੀ ਹੈ? ਇਸ ਦੇ ਬਾਵਜੂਦ ਪੰਜਾਬ ਸਰਕਾਰ ਨੇ ਕਥਿਤ ਤੌਰ ’ਤੇ ਉਨ੍ਹਾਂ ਦੀ ਫਾਈਲ ਨੂੰ ਅੱਗੇ ਨਹੀਂ ਭੇਜਿਆ ਅਤੇ ਠੰਡੇ ਬਸਤੇ ਦੇ ਵਿੱਚ ਰੱਖਿਆ ਹੈ।

ਹੋਰ ਪੜ੍ਹੋ ...
  • Last Updated :
  • Share this:

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਅਤੇ ਬਾਲੀਵੁੱਡ ਅਭਿਨੇਤਾ ਸ਼ਤਰੂਘਨ ਸਿਨ੍ਹਾ ਨੇ ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨੂੰ ਲੈ ਕੇ ਟਵੀਟ ਕਰ ਕੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਸੰਸਦ ਮੈਂਬਰ ਸਿਨ੍ਹਾ ਨੇ ਟਵੀਟ ਵਿੱਚ ਇਹ ਕਿਹਾ ਹੈ ਕਿ ਕੀ ਇਹ ਸੱਚ ਹੈ ਕਿ ਪੈਨਲ/ਕਮੇਟੀ ਨੇ ਸਾਡੇ ਦੋਸਤ ਅਤੇ ਦੇਸ਼ ਦੇ ਚਹੇਤੇ ਨਵਜੋਤ ਸਿੰਧੂ ਦੀ ਰਿਹਾਈ ਦੇ ਹੁਕਮ ਦੀ ਸਿਫ਼ਾਰਿਸ਼ ਕੀਤੀ ਹੈ? ਇਸ ਦੇ ਬਾਵਜੂਦ ਪੰਜਾਬ ਸਰਕਾਰ ਨੇ ਕਥਿਤ ਤੌਰ ’ਤੇ ਉਨ੍ਹਾਂ ਦੀ ਫਾਈਲ ਨੂੰ ਅੱਗੇ ਨਹੀਂ ਭੇਜਿਆ ਅਤੇ ਠੰਡੇ ਬਸਤੇ ਦੇ ਵਿੱਚ ਰੱਖਿਆ ਹੈ। ਸ਼ਤਰੂਘਨ ਸਿਨ੍ਹਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਸਿੱਧੂ ਇੱਕ ਵਧੀਆ ਸਿਆਸਤਦਾਨ, ਨਾਮਵਰ ਖਿਡਾਰੀ ਅਤੇ ਨੌਜਵਾਨ ਪੀੜ੍ਹੀ ਲਈ ਇੱਕ ਪ੍ਰੇਰਨਾਸ੍ਰੋਤ ਇਨਸਾਨ ਹਨ। ਸੰਸਦ ਮੈਂਬਰ ਸ਼ਤਰੂਘਨ ਸਿਨ੍ਹਾ ਨੇ ਇਹ ਵੀ ਕਿਹਾ ਕਿ ਮੈਂ ਆਸ ਅਤੇ ਪ੍ਰਾਰਥਨਾ ਕਰਦਾ ਹਾਂ ਕਿ ਸਾਡੇ ਲੋਕਾਂ ਵਿੱਚ ਚੰਗੀ ਭਾਵਨਾ ਕਾਇਮ ਹੋਵੇ।ਉਨ੍ਹਾਂ ਨੇ ਕਿਹਾ ਕਿ ਸਿੱਧੂ ਜਲਦ ਤੋਂ ਜਲਦ ਆਜ਼ਾਦੀ ਦੇ ਹੱਕਦਾਰ ਹਨ, ਖ਼ਾਸ ਕਰ ਕੇ ਪੈਨਲ ਦੀ ਸਿਫ਼ਾਰਿਸ਼ ਤੋਂ ਬਾਅਦ।


ਹਾਲਾਂਕਿ ਇਸ ਤੋਂ ਪਹਿਲਾਂ 26 ਜਨਵਰੀ 2023 ਨੂੰ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨੂੰ ਲੈ ਕੇ ਬਹੁਤ ਜ਼ਿਆਦਾ ਚਰਚਾ ਹੋ ਰਹੀ ਸੀ। ਇਸ ਵਿਚਾਲੇ ਜੇਲ੍ਹ ਦੇ ਵਿੱਚ ਉਨ੍ਹਾਂ ਦੇ ਚੰਗੇ ਵਿਵਹਾਰ ਅਤੇ ਪੈਰੋਲ ਨਾ ਲੈਣ ਨੂੰ ਆਧਾਰ ਮੰਨਿਆ ਜਾ ਰਿਹਾ ਸੀ। ਜਿਸ ਕਾਰਨ ਇਸ ਗੱਲ ਦੀ ਪੂਰੀ ਉਮੀਦ ਜਤਾਈ ਜਾ ਰਹੀ ਸੀ ਕਿ ਸਿੱਧੂ ਜੇਲ੍ਹ ਵਿੱਚੋਂ ਬਾਹਰ ਆ ਜਾਣਗੇ ।ਇੰਨਾ ਹੀ ਨਹੀਂ ਪਟਿਆਲਾ ਅਤੇ ਲੁਧਿਆਣਾ ਦੇ ਵਿੱਚ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੇ ਹੋਰਡਿੰਗ ਤੱਕ ਲਗਾ ਦਿੱਤੇ ਗਏ ਸਨ ਪਰ ਉਨ੍ਹਾਂ ਦੀ ਰਿਹਾਈ ਨਹੀਂ ਹੋ ਸਕੀ ਸੀ।

ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਨੂੰ 34 ਸਾਲ ਪੁਰਾਣੇ ਰੋਡ ਰੇਜ ਮਾਮਲੇ ਦੇ ਵਿੱਚ ਸੁਪਰੀਮ ਕੋਰਟ ਨੇ 1 ਸਾਲ ਦੀ ਸਜ਼ਾ ਸੁਣਾਈ ਸੀ। ਦਰਅਸਲ 1988 ਦੇ ਵਿੱਚ ਪਟਿਆਲਾ ਵਿੱਚ ਪਾਰਕਿੰਗ ਨੂੰ ਲੈ ਕੇ ਹੋਈ ਬਹਿਸ ਦੌਰਾਨ ਇੱਕ ਬਜ਼ੁਰਗ ਵਿਅਕਤੀ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਹਾਈਕੋਰਟ ਨੇ ਸਿੱਧੂ ਨੂੰ ਇਕ ਸਾਲ ਦੀ ਸਜ਼ਾ ਸੁਣਾਈ ਹੈ। ਹਾਲਾਂਕਿ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਸਿੱਧੂ ਨੂੰ ਬਰੀ ਕਰ ਦਿੱਤਾ ਸੀ ਅਤੇ ਇੱਕ ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਸੀ। ਇਸ ਮਾਮਲੇ 'ਚ ਪੀੜਤ ਪਰਿਵਾਰ ਦੇ ਵੱਲੋਂ ਰੀਵਿਊ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ 'ਤੇ ਸੁਣਵਾਈ ਕਰਦਿਆਂ 19 ਮਈ 2022 ਨੂੰ ਸੁਪਰੀਮ ਕੋਰਟ ਨੇ ਨਵਜੋਤ ਸਿੰਘ ਸਿੱਧੂ ਨੂੰ ਇੱਕ ਸਾਲ ਦੀ ਸਜ਼ਾ ਸੁਣਾੲ ਦਿੱਤੀ ਸੀ।ਜਿਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ 20 ਮਈ 2022 ਨੂੰ ਆਤਮ ਸਮਰਪਣ ਕਰ ਦਿੱਤਾ ਸੀ।

Published by:Shiv Kumar
First published:

Tags: Navjot Sidhu, Patiala jail, Punjab Congress, Shatrughan sinha