Home /News /national /

ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਦੋ ਜਾਣੇ ਹਥਿਆਰਾਂ ਸਮੇਤ ਕਾਬੂ, ਦੋਵੇਂ ਤਰਨਤਾਰਨ ਦੇ ਰਹਿਣ ਵਾਲੇ

ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਦੋ ਜਾਣੇ ਹਥਿਆਰਾਂ ਸਮੇਤ ਕਾਬੂ, ਦੋਵੇਂ ਤਰਨਤਾਰਨ ਦੇ ਰਹਿਣ ਵਾਲੇ

ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਰੈਕੇਟ ਦੇ ਦੋ ਮੁੱਖ ਮੈਂਬਰ ਗ੍ਰਿਫਤਾਰ

ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਰੈਕੇਟ ਦੇ ਦੋ ਮੁੱਖ ਮੈਂਬਰ ਗ੍ਰਿਫਤਾਰ

illegal arms supply racket arrested-ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ 'ਚੋਂ 15 ਅਰਧ-ਆਟੋਮੈਟਿਕ ਪਿਸਤੌਲ ਬਰਾਮਦ ਹੋਏ। ਇਨ੍ਹਾਂ ਕੋਲੋਂ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੀਆਂ ਗਤੀਵਿਧੀਆਂ ਵਿੱਚ ਵਰਤੇ ਜਾਂਦੇ ਮੋਬਾਈਲ ਹੈਂਡਸੈੱਟ ਅਤੇ ਸਿਮ ਕਾਰਡ ਵੀ ਬਰਾਮਦ ਕੀਤੇ ਗਏ ਹਨ।

 • Share this:
  ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।  ਮੱਧ ਪ੍ਰਦੇਸ਼ ਤੋਂ ਲਿਆ ਕੇ ਦਿੱਲੀ ਤੇ ਪੰਜਾਬ 'ਚ ਹਥਿਆਰਾਂ ਦੀ ਸਪਲਾਈ ਕਰਦੇ ਸੀ। ਦੋਵੇਂ ਮੁਲਜ਼ਮ ਤਰਨਤਾਰਨ ਦੇ ਰਹਿਣ ਵਾਲੇ ਹਨ ਅਤੇ ਦੋਹਾਂ ਤੋਂ 15 ਸੈਮੀ ਆਟੋਮੈਟਿਕ ਪਿਸਟਲ ਬਰਾਮਦ ਕੀਤੇ ਗਏ ਹਨ।

  ਜਾਣਕਾਰੀ ਮੁਤਾਬਿਕ 21 ਸਾਲਾ ਗਗਨਦੀਪ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਸਰਹਾਲੀ ਖੁਰਦ, ਪੀ.ਐਸ. ਸਰਹਾਲੀ, ਤਹਿ. ਅਤੇ ਜਿਲਾ. ਤਰਨਤਾਰਨ ਅਤੇ ਦੂਜਾ ਵੀ 21 ਸਾਲਾ ਅਕਾਸ਼ਦੀਪ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਪਿੰਡ ਮਿਆਣੀ, ਥਾਣਾ ਤਰਨਤਾਰਨ, ਤਹਿ ਅਤੇ ਜਿਲਾ. ਤਰਨਤਾਰਨ ਤੋਂ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ 'ਚੋਂ 15 ਅਰਧ-ਆਟੋਮੈਟਿਕ ਪਿਸਤੌਲ ਬਰਾਮਦ ਹੋਏ। ਇਨ੍ਹਾਂ ਕੋਲੋਂ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੀਆਂ ਗਤੀਵਿਧੀਆਂ ਵਿੱਚ ਵਰਤੇ ਜਾਂਦੇ ਮੋਬਾਈਲ ਹੈਂਡਸੈੱਟ ਅਤੇ ਸਿਮ ਕਾਰਡ ਵੀ ਬਰਾਮਦ ਕੀਤੇ ਗਏ ਹਨ।

  ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ Gangsters ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ 2 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮ ਮੱਧ ਪ੍ਰਦੇਸ਼ ਤੋਂ ਲਿਆ ਕੇ ਦਿੱਲੀ ਤੇ ਪੰਜਾਬ 'ਚ ਹਥਿਆਰਾਂ ਦੀ ਸਪਲਾਈ ਕਰਦੇ ਸੀ। ਦੋਵੇਂ ਮੁਲਜ਼ਮ ਤਰਨਤਾਰਨ ਦੇ ਰਹਿਣ ਵਾਲੇ ਨੇ। ਦੋਹਾਂ ਤੋਂ 15 ਸੈਮੀ ਆਟੋਮੈਟਿਕ ਪਿਸਟਲ ਬਰਾਮਦ ਕੀਤੇ ਗਏ ਹਨ। ਜਿਕਰਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੁੂਸੇਵਾਲਾ ਦੇ ਕਤਲ ਕੇਸ ਵਿੱਚ ਹਥਿਆਰ ਵੀ ਦਿੱਲੀ ਤੋਂ ਲਿਆਂਦੇ ਗਏ ਸਨ।
  Published by:Sukhwinder Singh
  First published:

  Tags: Crime news, Delhi Police, Gangster, Weapons

  ਅਗਲੀ ਖਬਰ