
ਹੈਲੀਕਾਪਟਰ ਨੂੰ ਉਸ ਸਮੇਂ ਅੱਗ ਲੱਗ ਗਈ ਜਦੋਂ ਪਾਇਲਟ ਹੈਲੀਕਾਪਟਰ ਨੂੰ ਉਤਾਰਨ ਦੀ ਕੋਸ਼ਿਸ਼ ਕਰ ਰਹੇ ਸਨ। (PIC-ANI)
ਰਾਏਪੁਰ : ਛੱਤੀਸਗੜ੍ਹ ਦੇ ਰਾਏਪੁਰ ਦੇ ਸਵਾਮੀ ਵਿਵੇਕਾਨੰਦ ਹਵਾਈ ਅੱਡੇ 'ਤੇ ਵੀਰਵਾਰ ਰਾਤ ਨੂੰ ਹੈਲੀਕਾਪਟਰ ਹਾਦਸੇ(Chopper crashes) ਵਿੱਚ ਦੋ ਪਾਇਲਟਾਂ ਦੀ ਮੌਤ ਹੋ ਗਈ ਹੈ। ਹੈਲੀਕਾਪਟਰ ਨੂੰ ਉਸ ਸਮੇਂ ਅੱਗ ਲੱਗ ਗਈ ਜਦੋਂ ਪਾਇਲਟ ਹੈਲੀਕਾਪਟਰ ਨੂੰ ਉਤਾਰਨ ਦੀ ਕੋਸ਼ਿਸ਼ ਕਰ ਰਹੇ ਸਨ। ਹਾਦਸੇ ਵਿੱਚ ਜਹਾਜ਼ ਵਿੱਚ ਸਵਾਰ ਦੋਵੇਂ ਪਾਇਲਟਾਂ ਦੀ ਮੌਤ ਹੋ ਗਈ। ਜਹਾਜ਼ ਵਿਚ ਕੋਈ ਯਾਤਰੀ ਨਹੀਂ ਸੀ। ਇੱਕ ਸਰਕਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਹ ਘਟਨਾ ਰਾਤ 9.10 ਵਜੇ ਦੇ ਕਰੀਬ ਵਾਪਰੀ ਅਤੇ ਤਕਨੀਕੀ ਖ਼ਰਾਬੀ ਇਸ ਹਾਦਸੇ ਦਾ ਕਾਰਨ ਜਾਪਦੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਛੱਤੀਸਗੜ੍ਹ ਸਰਕਾਰ ਦਾ ਅਗਸਤਾ ਹੈਲੀਕਾਪਟਰ ਰੁਟੀਨ ਸਿਖਲਾਈ ਦੌਰਾਨ ਹਵਾਈ ਅੱਡੇ 'ਤੇ ਰਨਵੇਅ ਦੇ ਅੰਤ 'ਤੇ ਕ੍ਰੈਸ਼ ਹੋ ਗਿਆ।
ਅਧਿਕਾਰੀਆਂ ਨੇ ਦੱਸਿਆ ਕਿ ਇਸ ਵਿੱਚ ਸਵਾਰ ਕੈਪਟਨ ਗੋਪਾਲ ਕ੍ਰਿਸ਼ਨ ਪਾਂਡਾ ਅਤੇ ਕੈਪਟਨ ਏਪੀ ਸ਼੍ਰੀਵਾਸਤਵ ਦੀ ਮੌਤ ਹੋ ਗਈ। ਬਿਆਨ 'ਚ ਕਿਹਾ ਗਿਆ ਹੈ, ''ਕ੍ਰੈਸ਼ ਦੇ ਕਾਰਨਾਂ ਦਾ ਪਤਾ ਲਗਾਉਣ ਲਈ DGCA ਅਤੇ ਰਾਜ ਸਰਕਾਰ ਦੇ ਕਹਿਣ 'ਤੇ ਤਕਨੀਕੀ ਜਾਂਚ ਕੀਤੀ ਜਾਵੇਗੀ।
ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਜਾਨੀ ਨੁਕਸਾਨ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਅਧਿਕਾਰੀਆਂ ਨੂੰ ਦੁਖੀ ਪਰਿਵਾਰਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨ ਦੇ ਆਦੇਸ਼ ਦਿੱਤੇ।
ਸੀ.ਐੱਮ. ਬਘੇਲ ਨੇ ਇੱਕ ਟਵੀਟ ਵਿੱਚ ਕਿਹਾ "ਰਾਏਪੁਰ ਦੇ ਹਵਾਈ ਅੱਡੇ 'ਤੇ ਸਰਕਾਰੀ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਬਾਰੇ ਹੁਣੇ ਹੀ ਦੁਖਦਾਈ ਖ਼ਬਰ ਮਿਲੀ ਹੈ। ਇਸ ਦਰਦਨਾਕ ਹਾਦਸੇ ਵਿੱਚ ਸਾਡੇ ਦੋਵੇਂ ਪਾਇਲਟ ਕੈਪਟਨ ਪਾਂਡਾ ਅਤੇ ਕੈਪਟਨ ਸ਼੍ਰੀਵਾਸਤਵ ਦੀ ਮੌਤ ਹੋ ਗਈ ਹੈ। ਪਰਮਾਤਮਾ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਬਲ ਬਖਸ਼ੇ ਅਤੇ ਵਿਛੜੀ ਆਤਮਾ ਨੂੰ ਸ਼ਾਂਤੀ ਦੇਵੇ। "
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।