
ਦੋ ਟਰੇਨਾਂ ਦੀ ਸਿੱਧੀ ਟੱਕਰ, 30 ਯਾਤਰੀ ਜ਼ਖਮੀ
ਹੈਦਰਾਬਾਦ ਤੋਂ ਵੱਡੀ ਖਬਰ ਆਈ ਹੈ। ਇਥੇ ਦੋ ਟਰੇਨਾਂ ਵਿਚਕਾਰ ਸਿੱਧੀ ਟੱਕਰ ਹੋ ਗਈ। ਇਹ ਹਾਦਸਾ ਕਚੀਗੁਡਾ ਰੇਲਵੇ ਸਟੇਸ਼ਨ ਉਤੇ ਹੋਇਆ। ਸ਼ੁਰੂਆਤੀ ਜਾਣਕਾਰੀ ਅਨੁਸਾਰ ਹੁਣ ਤੱਕ 30 ਯਾਤਰੀ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਇਲਾਜ ਲਈ ਸਥਾਨਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। 10 ਯਾਤਰੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਇਕ MMT ਟਰੇਨ ਪਹਿਲਾਂ ਤੋਂ ਹੀ ਪਲੇਟਫਾਰਮ ਉਤੇ ਖੜੀ ਕੋਂਗੂ ਐਕਸਪ੍ਰੈਸ ਨੂੰ ਟੱਕਰ ਮਾਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਸਿਗਨਲ ਫੇਲ ਹੋਣ ਕਾਰਨ ਵਾਪਰਿਆ। ਘਟਨਾ ਤੋਂ ਬਾਅਦ ਟਰੇਨਾਂ ਦੇ ਸਮੇਂ ਵਿਚ ਫੇਰਬਦਲ ਕੀਤਾ ਗਿਆ ਹੈ।
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।