ਨਵੀਂ ਦਿੱਲੀ: National News in Punjabi: ਕੌਮੀ ਜਾਂਚ ਏਜੰਸੀ (NIA) ਨੇ ਉਦੈਪੁਰ 'ਚ ਦਰਜ਼ੀ ਕਨ੍ਹਈਆ ਲਾਲ (Kanhaiya Lal Murder Case) ਦੀ ਬੇਰਹਿਮੀ ਨਾਲ ਹੱਤਿਆ ਦੇ ਮਾਮਲੇ 'ਚ ਅੱਤਵਾਦ ਵਿਰੋਧੀ ਕਾਨੂੰਨ (Anti-terrorism laws) 'ਯੂਏਪੀਏ' (UAPA) ਦੇ ਤਹਿਤ ਫਿਰ ਤੋਂ ਮਾਮਲਾ ਦਰਜ ਕੀਤਾ ਹੈ। ਇਹ ਜਾਣਕਾਰੀ ਐਨਆਈਏ ਦੇ ਬੁਲਾਰੇ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਐਨਆਈਏ ਨੇ ਰਾਜਸਥਾਨ ਦੇ ਉਦੈਪੁਰ ਵਿੱਚ ਕਨ੍ਹਈਆ ਲਾਲ ਤੇਲੀ (Udaipur Murder Case) ਦੇ ਕਤਲ ਵਿੱਚ ਕੇਸ ਦਰਜ ਕੀਤਾ ਹੈ। ਐਨਆਈਏ ਦੀਆਂ ਟੀਮਾਂ ਉਦੈਪੁਰ ਪਹੁੰਚ ਗਈਆਂ ਹਨ ਅਤੇ ਮਾਮਲੇ ਦੀ ਤੇਜ਼ੀ ਨਾਲ ਜਾਂਚ ਲਈ ਲੋੜੀਂਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਰਾਜਸਥਾਨ ਪੁਲਿਸ (Rajasthan Police) ਨੇ ਘਟਨਾ ਦੇ 6-7 ਘੰਟੇ ਬਾਅਦ ਮੁਲਜ਼ਮ ਰਿਆਜ਼ ਅੰਸਾਰੀ ਅਤੇ ਮੁਹੰਮਦ ਗੌਸ ਨੂੰ ਰਾਜਸਮੰਦ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇੱਥੇ ਦੱਸ ਦੇਈਏ ਕਿ ਟੇਲਰ ਕਨ੍ਹਈਆ ਲਾਲ ਦੀ ਬੇਰਹਿਮੀ ਨਾਲ ਹੱਤਿਆ ਤੋਂ ਬਾਅਦ ਪੂਰੇ ਰਾਜਸਥਾਨ 'ਚ ਤਣਾਅ ਦਾ ਮਾਹੌਲ ਹੈ। ਕਈ ਇਲਾਕਿਆਂ 'ਚ ਕਰਫਿਊ ਲਗਾ ਦਿੱਤਾ ਗਿਆ। ਉਦੈਪੁਰ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਉਦੈਪੁਰ 'ਚ ਆਪਣੀ ਹੀ ਦੁਕਾਨ 'ਚ ਬੇਰਹਿਮੀ ਨਾਲ ਕਤਲ ਕਰਨ ਵਾਲੇ ਕਨ੍ਹਈਲਾਲ ਦੀ ਪਤਨੀ ਯਸ਼ੋਦਾ ਨੇ ਦੋਸ਼ੀਆਂ ਨੂੰ ਫਾਂਸੀ ਦੇਣ ਦੀ ਮੰਗ ਕੀਤੀ ਹੈ। ਯਸ਼ੋਦਾ ਦਾ ਕਹਿਣਾ ਹੈ ਕਿ 15 ਦਿਨਾਂ ਤੋਂ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਦੂਜੇ ਪਾਸੇ ਕਨ੍ਹਈਆਲਾਲ ਦੀ ਭਤੀਜੀ ਨੇ ਵੀ ਇਨਸਾਫ਼ ਦੀ ਮੰਗ ਕਰਦਿਆਂ ਕਿਹਾ ਕਿ ਮੁਲਜ਼ਮਾਂ ਨੇ ਉਸ ਦੇ ਮਾਮੇ ਨੂੰ ਤਸੀਹੇ ਦੇ ਕੇ ਮਾਰ ਦਿੱਤਾ ਹੈ।
ਦੋਸ਼ੀ ਨੇ ਇਸ ਵਾਰਦਾਤ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ
ਐਨਆਈਏ ਨੇ ਕਿਹਾ ਹੈ ਕਿ ਮੁਲਜ਼ਮਾਂ ਨੇ ਨਾ ਸਿਰਫ਼ ਹਥਿਆਰਾਂ ਨਾਲ ਕਈ ਜ਼ਖ਼ਮੀ ਕੀਤੇ ਸਗੋਂ ਇਸ ਅਪਰਾਧ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਕੇ ਦੇਸ਼ ਭਰ ਵਿੱਚ ਦਹਿਸ਼ਤ ਵਧਾਉਣ ਦੀ ਕੋਸ਼ਿਸ਼ ਵੀ ਕੀਤੀ। ਇਨ੍ਹਾਂ ਦੋਸ਼ੀਆਂ ਨੇ ਵੀਡੀਓ ਵਿਚ ਇਸ ਅਪਰਾਧ ਦੀ ਜ਼ਿੰਮੇਵਾਰੀ ਵੀ ਲਈ ਹੈ। ਮੁਲਜ਼ਮਾਂ ਨੇ ਪਹਿਲਾਂ ਵੀ ਕਨ੍ਹਈਲਾਲ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Attempt to murder, NIA