ਮੁੰਬਈ- ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਉੱਥੇ ਜਾਣ ਦੀ ਲੋੜ ਨਹੀਂ ਸੀ। ਇਸ ਲਈ ਮੈਂ ਵਿਧਾਨ ਪ੍ਰੀਸ਼ਦ ਦੀ ਮੈਂਬਰਸ਼ਿਪ ਤੋਂ ਵੀ ਅਸਤੀਫਾ ਦੇ ਰਿਹਾ ਹਾਂ। ਉਨ੍ਹਾਂ ਕਿਹਾ ਕਿ ਮੈਨੂੰ ਇਸ ਗੱਲ ਦਾ ਕੋਈ ਅਫਸੋਸ ਨਹੀਂ ਹੈ ਕਿ ਮੈਂ ਅਸਤੀਫਾ ਦੇ ਰਿਹਾ ਹਾਂ। ਊਧਵ ਨੇ ਕਿਹਾ ਕਿ ਇਸ ਸਭ ਵਿਚ ਮੇਰਾ ਆਉਣਾ ਨਹੀਂ ਸੀ, ਇਸ ਲਈ ਮੈਂ ਪਹਿਲਾਂ ਹੀ ਮੁੱਖ ਮੰਤਰੀ ਨਿਵਾਸ ਛੱਡ ਦਿੱਤਾ। ਉਨ੍ਹਾਂ ਕਿਹਾ ਕਿ ਕੱਲ੍ਹ ਤੋਂ ਮੈਂ ਸ਼ਿਵ ਸੈਨਾ ਦਫ਼ਤਰ ਜਾਵਾਂਗਾ।
ਮੁੱਖ ਮੰਤਰੀ ਦੇ ਅਸਤੀਫੇ ਤੋਂ ਬਾਅਦ ਮਹਾਰਾਸ਼ਟਰ ਵਿੱਚ ਹਲਚਲ ਤੇਜ਼ ਹੋ ਗਈ ਹੈ। ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਇੱਕ ਹੋਟਲ ਵਿੱਚ ਕੋਰ ਕਮੇਟੀ ਦੀ ਮੀਟਿੰਗ ਕਰ ਰਹੇ ਹਨ। ਅਸਤੀਫ਼ੇ ਤੋਂ ਬਾਅਦ ਮਹਾਰਾਸ਼ਟਰ ਦੇ ਆਜ਼ਾਦ ਵਿਧਾਇਕ ਰਵੀ ਰਾਣਾ ਨੇ ਕਿਹਾ, ਮੁੱਖ ਮੰਤਰੀ ਨੂੰ ਪਹਿਲਾਂ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ। ਉਸ ਦੀ ਮੁੱਠੀ ਵਿੱਚ ਜੋ ਸ਼ਕਤੀ ਸੀ, ਉਹ ਵੀ ਚਲੀ ਗਈ ਹੈ। ਹਨੂੰਮਾਨ ਚਾਲੀਸਾ ਦਾ ਅਪਮਾਨ ਕਰਨ ਵਾਲਿਆਂ ਨੂੰ ਹਨੂੰਮਾਨ ਭਗਤਾਂ ਨੇ ਸਬਕ ਸਿਖਾਇਆ ਹੈ। ਹਰ ਕੋਈ ਦੇਵੇਂਦਰ ਫੜਨਵੀਸ ਨੂੰ ਮੁੱਖ ਮੰਤਰੀ ਬਣਾਉਣਾ ਚਾਹੁੰਦਾ ਹੈ। ਅਸੀਂ ਸਾਰੇ ਵੀ ਉਸਦੇ ਨਾਲ ਖੜੇ ਹਾਂ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।