Pre Budget 2019: ਨਵਾਂ ਘਰ ਖਰੀਦਣ ਵਾਲਿਆਂ ਨੂੰ ਮੋਦੀ ਸਰਕਾਰ ਦਾ ਵੱਡਾ ਤੋਹਫਾ

News18 Punjab
Updated: February 1, 2019, 4:07 PM IST
share image
Pre Budget 2019: ਨਵਾਂ ਘਰ ਖਰੀਦਣ ਵਾਲਿਆਂ ਨੂੰ ਮੋਦੀ ਸਰਕਾਰ ਦਾ ਵੱਡਾ ਤੋਹਫਾ

  • Share this:
  • Facebook share img
  • Twitter share img
  • Linkedin share img
ਕੇਂਦਰੀ ਬਜਟ ਵਿਚ ਆਪਣਾ ਘਰ ਖਰੀਦਣ ਬਾਰੇ ਸੋਚ ਰਹੇ ਲੋਕਾਂ ਨੂੰ ਵੱਡਾ ਤੋਹਫਾ ਮਿਲਿਆ ਹੈ। ਹੁਣ ਜੇਕਰ ਤੁਸੀਂ ਦੋ ਘਰ ਵੀ ਖਰੀਦਦੇ ਹੋ ਤਾਂ ਤੁਹਾਨੂੰ ਟੈਕਸ ਨਹੀਂ ਭਰਨਾ ਹੋਵੇਗਾ। ਇਸ ਤੋਂ ਪਹਿਲਾਂ ਸਿਰਫ 2 ਲੱਖ ਰੁਪਏ ਤੱਕ ਹੋਮ ਲੋਨ ਦੇ ਵਿਆਜ ਉਤੇ ਹੀ ਟੈਕਸ ਛੋਟ ਮਿਲਦੀ ਸੀ। ਇਸ ਦਾ ਫਾਇਦਾ ਦੇਸ਼ ਦੇ ਕਰੋੜਾਂ ਲੋਕਾਂ ਨੂੰ ਮਿਲਣ ਦੀ ਉਮੀਦ ਹੈ। ਮੋਦੀ ਸਰਕਾਰ ਨੇ ਆਖਰੀ ਬਜਟ ਵਿਚ ਮਿਡਲ ਕਲਾਸ ਨੂੰ ਖੁਸ਼ ਕੀਤਾ ਹੈ। ਫਿਲਹਾਲ ਆਮ ਆਦਮੀ ਨੂੰ 2.5 ਲੱਖ ਰੁਪਏ ਦੀ ਇਨਕਮ ‘ਤੇ ਟੈਕਸ ‘ਚ ਛੂਟ ਸੀ ਜਦਕਿ 2.5 ਤੋਂ 5 ਲੱਖ ਰੁਪਏ ਦੀ ਇਨਕਮ ਵਾਲਿਆਂ ਨੂੰ 5% ਟੈਕਸ ਦੇਣਾ ਪੈਂਦਾ ਸੀ। 5-10 ਲੱਖ ਰੁਪਏ ਸਾਲਾਨਾ ਕਮਾਈ ‘ਤੇ 20% ਤੇ 10 ਲੱਖ ਤੋਂ ਉਤੇ ਵਾਲਿਆ ਨੂੰ 30% ਟੈਕਸ ਦੇਣਾ ਪੈਂਦਾ ਹੈ। ਹੁਣ ਸਰਕਾਰ ਨੇ ਟੈਕਸ ‘ਚ ਸਿਧੇ ਤੌਰ ‘ਤੇ 5 ਲੱਖ ਰੁਪਏ ਸਲਾਨਾ ਕਮਾਈ ਵਾਲਿਆਂ ਨੂੰ ਟੈਕਸ ‘ਚ ਛੂਟ ਦੇ ਦਿੱਤੀ ਹੈ।

ਇਸ ਤੋਂ ਇਲਾਵਾ ਮੋਦੀ ਸਰਕਾਰ ਨੇ ਮਜ਼ਦੂਰਾਂ ਲਈ ਵੱਡੇ ਐਲਾਨ ਕੀਤੇ ਹਨ। ਵਿੱਤ ਮੰਤਰੀ ਪਿਊਸ਼ ਗੋਇਲ ਨੇ ਬਜਟ ਭਾਸ਼ਣ ਵਿੱਚ ‘ਪ੍ਰਧਾਨ ਮੰਤਰੀ ਕਿਰਤ ਯੋਗੀ ਮਾਨਧਨ ਯੋਜਨਾ’ ਦਾ ਐਲਾਨ ਕੀਤਾ। ਗੋਇਲ ਨੇ ਕਿਹਾ ਕਿ ਇਸ ਯੋਜਨਾ ਨਾਲ 10 ਕਰੋੜ ਕਾਮਿਆਂ ਨੂੰ ਲਾਹਾ ਮਿਲੇਗਾ। ਉਨ੍ਹਾਂ ਦਾਅਵਾ ਕੀਤਾ ਕਿ ਇਹ ਅਗਲੇ ਪੰਜ ਸਾਲਾਂ ਵਿੱਚ ਅਸੰਗਠਿਤ ਖੇਤਰ ਲਈ ਵਿਸ਼ਵ ਦੀ ਸਭ ਤੋਂ ਵੱਡੀ ਪੈਨਸ਼ਨ ਯੋਜਨਾ ਬਣ ਸਕਦੀ ਹੈ। ਇਸ ਯੋਜਨਾ ਦੇ ਤਹਿਤ ਕਾਮਿਆਂ ਨੂੰ 60 ਸਾਲ ਦੀ ਉਮਰ ਦੇ ਬਾਅਦ 3 ਹਜ਼ਾਰ ਰੁਪਏ ਦੀ ਮਾਸਿਕ ਪੈਨਸ਼ਨ ਦਿੱਤੀ ਜਾਏਗੀ। ਇਸ ਯੋਜਨਾ ਲਈ ਕਾਮਿਆਂ ਨੂੰ ਹਰ ਮਹੀਨੇ 100 ਰੁਪਏ ਦਾ ਯੋਗਦਾਨ ਦੇਣਾ ਪਏਗਾ। ਵਿੱਤ ਮੰਤਰੀ ਨੇ ਸਪਸ਼ਟ ਕੀਤਾ ਕਿ ਜੇ ਕਾਰਜਕਾਲ ਦੌਰਾਨ ਕਿਸੇ ਕਾਮੇ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਲਈ 2.5 ਲੱਖ ਰੁਪਏ ਤੋਂ ਵਧਾ ਕੇ 6 ਲੱਖ ਰੁਪਏ ਦੀ ਸਹਾਇਤਾ ਦੀ ਵਿਵਸਥਾ ਕੀਤੀ ਗਈ ਹੈ।

ਗੋਇਲ ਨੇ ਪ੍ਰਧਾਨ ਮੰਤਰੀ ਕਿਰਤ ਯੋਗੀ ਮਨਧਨ ਯੋਜਨਾ ਦਾ ਐਲਾਨ ਕੀਤਾ। ਇਸ ਨਾਲ 15 ਹਜ਼ਾਰ ਰੁਪਏ ਤੱਕ ਕਮਾਈ ਕਰਨ ਵਾਲੇ 10 ਕਰੋੜ ਕਾਮਿਆਂ (ਮਜ਼ਦੂਰਾਂ) ਨੂੰ ਲਾਭ ਮਿਲੇਗਾ। ਵਿੱਤ ਮੰਤਰੀ ਨੇ ਮਨਰੇਗਾ ਅਧੀਨ 2019-20 ਲਈ 60 ਹਜ਼ਾਰ ਕਰੋੜ ਰੁਪਏ ਦੀ ਰਕਮ ਵਧਾਉਣ ਦਾ ਐਲਾਨ ਕੀਤਾ। ਮਹਿਲਾਵਾਂ ਦੇ ਵਿਕਾਸ ਲਈ ਵੀ ਵੱਡੇ ਐਲਾਨ ਕੀਤੇ ਗਏ ਹਨ। ਹੁਣ ਤੱਕ 6 ਕਰੋੜ ਗੈਸ ਕੁਨੈਕਸ਼ਨ ਦਿੱਤੇ ਜਾ ਚੁੱਕੇ ਹਨ। ਇਸ ਨੂੰ ਵਧਾ ਕੇ 8 ਕਰੋੜ ਕਰਨ ਦਾ ਟੀਚਾ ਮਿੱਥਿਆ ਗਿਆ ਹੈ।
ਇਸ ਤੋਂ ਇਲਾਵਾ ਬਜਟ ਵਿੱਚ ਹਵਾਈ ਸੇਵਾਵਾਂ ਲਈ ਵੀ ਅਹਿਮ ਐਲਾਨ ਕੀਤਾ ਗਿਆ। ਗੋਇਲ ਮੁਤਾਬਕ ਦੇਸ਼ ਵਿੱਚ 100 ਤੋਂ ਵੱਧ ਹਵਾਈ ਅੱਡੇ ਬਣ ਚੁੱਕੇ ਹਨ। 5 ਸਾਲਾਂ ਵਿੱਚ ਹਵਾਈ ਯਾਤਰੀਆਂ ਦੀ ਗਿਣਤੀ ਦੁਗਣੀ ਹੋ ਗਈ ਹੈ। ਹਾਈਵੇਅ ਦੇ ਵਿਕਾਸ ਵਿੱਚ ਭਾਰਤ ਦੁਨੀਆ ’ਚ ਸਭ ਤੋਂ ਅੱਗੇ ਹੈ। 27 ਕਿਲੋਮੀਟਰ ਹਾਈਵੇਅ ਰੋਜ਼ ਬਣ ਰਹੇ ਹਨ।
First published: February 1, 2019
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading