ਭਾਰਤ ਦੇ ਆਜ਼ਾਦ ਹੋਣ ਤੋਂ ਬਾਅਦ ਦੇਸ਼ ਦੇ ਇਤਿਹਾਸ ਦੇ ਵਿੱਚ ਇਹ ਪਹਿਲਾ ਮੌਕਾ ਹੈ, ਜਦੋਂ ਬਜਟ ਇਜਲਾਸ ਦੀ ਸ਼ੁਰੂਆਤ ਮਹਿਲਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕੀਤੀ ਸੀ ਅਤੇ ਮਹਿਲਾ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਵੱਲੋਂ ਕੇਂਦਰੀ ਬਜਟ ਪੇਸ਼ ਕੀਤਾ ਜਾਵੇਗਾ।
ਤੁਹਾਨੂੰ ਦੱਸ ਦਈਏ ਕਿ ਨਿਰਮਲਾ ਸੀਤਾਰਮਨ ਅਜ਼ਾਦ ਭਾਰਤ ਦੇ ਛੇਵੇਂ ਵਿੱਤ ਮੰਤਰੀ ਹਨ ਜਿਨ੍ਹਾਂ ਨੇ ਲਗਾਤਾਰ ਪੰਜ ਬਜਟ ਪੇਸ਼ ਕੀਤੇ ਹਨ।ਸੀਤਾਰਮਨ ਤੋਂ ਪਹਿਲਾਂ ਲਗਾਤਾਰ ਪੰਜ ਬਜਟ ਪੇਸ਼ ਕਰਨ ਵਾਲੇ ਹੋਰ ਵਿੱਤ ਮੰਤਰੀਆਂ ਦੇ ਵਿੱਚ ਅਰੁਣ ਜੇਤਲੀ, ਪੀ ਚਿਦੰਬਰਮ, ਯਸ਼ਵੰਤ ਸਿਨਹਾ, ਮਨਮੋਹਨ ਸਿੰਘ ਅਤੇ ਮੋਰਾਰਜੀ ਦੇਸਾਈ ਸ਼ਾਮਲ ਹਨ।
ਕੇਂਦਰੀ ਵਿੱਤ ਅਤੇ ਕਾਰਪੋਰੇਟ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ, ਰਾਜ ਮੰਤਰੀ ਡਾ. ਭਾਗਵਤ ਕਿਸ਼ਨ ਰਾਓ ਕਰਾੜ, ਰਾਜ ਮੰਤਰੀ ਪੰਕਜ ਚੌਧਰੀ ਅਤੇ ਵਿੱਤ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨੇ ਕੇਂਦਰੀ ਬਜਟ 2023 ਨੂੰ ਪੇਸ਼ ਕਰਨ ਤੋਂ ਪਹਿਲਾਂ ਪਹਿਲਾਂ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਨਾਲ ਮੁਲਾਕਾਤ ਕੀਤੀ।
ਇਸ ਤੋਂ ਪਹਿਲਾਂ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਿੱਤ ਮੰਤਰਾਲੇ ਪਹੁੰਚੀ। ਇੱਥੇ ਆਪਣੀ ਬਜਟ ਬਣਾਉਣ ਵਾਲੀ ਟੀਮ ਨਾਲ ਫੋਟੋ ਸੈਸ਼ਨ ਕਰਵਾਉਣ ਤੋਂ ਬਾਅਦ ਵਿੱਤ ਮੰਤਰੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਮਿਲਣ ਲਈ ਰਾਏਸੀਨਾ ਹਿੱਲਜ਼ ਗਈ। ਜਿਸ ਤੋਂ ਬਾਅਦ ਉਨ੍ਹਾਂ ਨੇ ਬਜਟ ਦੀ ਇੱਕ ਕਾਪੀ ਰਾਸ਼ਟਰਪਤੀ ਨੂੰ ਸੌਂਪੀ ਅਤੇ ਫਿਰ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਸੰਸਦ ਲਈ ਰਵਾਨਾ ਹੋ ਗਏ।
ਤੁਹਾਨੂੰ ਦੱਸ ਦਈਏ ਕਿ ਇਹ ਬਜਟ ਨਿਰਮਲਾ ਸੀਤਾਰਮਨ ਦਾ ਪੰਜਵਾਂ ਬਟਜ ਹੈ ਅਤੇ ਇਹ ਬਜਟ ਅਗਲੇ ਸਾਲ ਹੋਣ ਵਾਲੀਆਂ ਲੋਕਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਦੀ ਮੋਦੀ ਸਰਕਾਰ ਦਾ ਆਖਰੀ ਪੂਰਾ ਬਜਟ ਹੈ । ਇਸ ਬਜਟ ਨੂੰ ਲੈ ਕੇ ਆਮ ਲੋਕਾਂ ਅਤੇ ਵੱਖ-ਵੱਖ ਅਦਾਰਿਆਂ ਦੇ ਵੱਲੋਂ ਵੱਡੇ ਐਲਾਨ ਕੀਤੇ ਜਾਣ ਦੀ ਉਮੀਦ ਜਾਈ ਜਾ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Budget 2023, President of India, Union Budget 2023, Union minister Nirmla Sitaraman