
ਭਾਰਤ ਬੰਦ ਨੂੰ ਲੈਕੇ ਕੇਂਦਰ ਸਰਕਾਰ ਅਲਰਟ, ਸਾਰੇ ਸੂਬਿਆਂ ਨੂੰ ਗ੍ਰਹਿ ਮੰਤਰਾਲੇ ਦੀ ਐਡਵਾਇਜ਼ਰੀ( ਫਾਈਲ ਫੋਟੋ)
ਨਵੀਂ ਦਿੱਲੀ : ਭਾਰਤ ਬੰਦ ਨੂੰ ਲੈਕੇ ਕੇਂਦਰ ਸਰਕਾਰ ਨੇ ਅਲਰਟ ਜਾਰੀ ਕੀਤਾ ਹੈ। ਸਾਰੇ ਸੂਬਿਆਂ ਨੂੰ ਗ੍ਰਹਿ ਮੰਤਰਾਲੇ ਦੀ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਦਿਨ ਭਰ ਸੁਰੱਖਿਆ ਇੰਤਜ਼ਾਮ ਪੁਖਤਾ ਕਰਨ ਦੀ ਹਦਾਇਤ ਦਿੱਤੀ ਗਈ ਹੈ ਤਾਕਿ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ,ਸ਼ਾਂਤੀ ਵਿਵਸਥਾ ਬਣੀ ਰਹੇ ।
ਜ਼ਿਕਰਯੋਗ ਹੈ ਕਿ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸ਼ੁਰੂ ਕੀਤੇ ਸੰਘਰਸ਼ ਦੀ ਕੜੀ ਵੱਜੋਂ ਅੱਜ 8 ਦਸੰਬਰ ਨੂੰ ਕਿਸਾਨਾਂ ਵੱਲੋਂ ਭਾਰਤ ਬੰਦ ਹੈ। ਇਸ ਭਾਰਤ ਬੰਦ ਨੂੰ ਹੋਰਨਾਂ ਜਥੇਬੰਦੀਆਂ ਤੋਂ ਇਲਾਵਾ ਵਿਰੋਧੀ ਸਿਆਸੀ ਪਾਰਟੀਆਂ ਦਾ ਵੀ ਸਮਰਥਨ ਹੈ। ਕਿਸਾਨ ਜਥੇਬੰਦੀਆਂ ਅੱਜ ਵਿਵਾਦਪੂਰਨ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਭਾਰਤ ਬੰਦ (nationwide shutdown))ਦੀ ਪਾਲਣਾ ਕਰ ਰਹੀਆਂ ਹਨ, ਜਿਸ ਵਿੱਚ ਕਈ ਵਪਾਰ ਅਤੇ ਟਰਾਂਸਪੋਰਟ ਯੂਨੀਅਨਾਂ ਨੇ ਸਮਰਥਨ ਦਿੱਤਾ ਹੈ ਅਤੇ ਲਗਭਗ ਸਾਰੀਆਂ ਵਿਰੋਧੀ ਪਾਰਟੀਆਂ ਵੀ ਆਪਣੀਆਂ ਮੰਗਾਂ ਦਾ ਸਮਰਥਨ ਕਰ ਰਹੀਆਂ ਹਨ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।