Home /News /national /

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਦੀ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਦੀ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਦੀ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ (pic- news18english)

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਦੀ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ (pic- news18english)

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ 'ਚ ਵਿਕਾਸ ਪਹਿਲਕਦਮੀਆਂ ਦੇ ਨਾਲ-ਨਾਲ ਉੱਥੋਂ ਦੀ ਸੁਰੱਖਿਆ ਸਥਿਤੀ ਦੀ ਸਮੀਖਿਆ ਕੀਤੀ।

  • Share this:
    ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ 'ਚ ਵਿਕਾਸ ਪਹਿਲਕਦਮੀਆਂ ਦੇ ਨਾਲ-ਨਾਲ ਉੱਥੋਂ ਦੀ ਸੁਰੱਖਿਆ ਸਥਿਤੀ ਦੀ ਸਮੀਖਿਆ ਕੀਤੀ। ਇਸ ਸਮੀਖਿਆ ਬੈਠਕ 'ਚ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ, ਫੌਜ ਮੁਖੀ ਜਨਰਲ ਐੱਮ. ਐਸ ਨਰਵਣੇ ਅਤੇ ਕੇਂਦਰ ਸਰਕਾਰ ਅਤੇ ਕੇਂਦਰੀਸ਼ਾਸਿਤ ਪ੍ਰਦੇਸ਼ ਪ੍ਰਸ਼ਾਸਨ ਦੇ ਚੋਟੀ ਦੇ ਸੁਰੱਖਿਆ ਅਧਿਕਾਰੀ ਸ਼ਾਮਿਲ ਹੋਏ।

    ਮੀਟਿੰਗ ਦੌਰਾਨ ਇੱਕ ਵਾਰ ਫਿਰ ਸਰਹੱਦ ਪਾਰ ਤੋਂ ਘੁਸਪੈਠ ਸਬੰਧੀ ਜ਼ੀਰੋ ਨੀਤੀ ਨੂੰ ਦੁਹਰਾਉਂਦੇ ਹੋਏ ਗ੍ਰਹਿ ਮੰਤਰੀ ਨੇ ਸੁਰੱਖਿਆ ਗਰਿੱਡ ਨੂੰ ਹੋਰ ਮਜ਼ਬੂਤ ​​ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਤਾਂ ਜੋ ਸਰਹੱਦ ਪਾਰ ਤੋਂ ਘੁਸਪੈਠ ਜ਼ੀਰੋ ਹੋਵੇ ਅਤੇ ਅੱਤਵਾਦ ਨੂੰ ਖਤਮ ਕੀਤਾ ਜਾ ਸਕੇ। ਚੇਤੇ ਰਹੇ ਕਿ ਜੰਮੂ-ਕਸ਼ਮੀਰ ਦੇ ਕੇਂਦਰ ਸ਼ਾਸਤ ਪ੍ਰਦੇਸ਼ ਬਣਨ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਲਗਾਤਾਰ ਉਥੋਂ ਦੀ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ ਅਤੇ ਜੰਮੂ-ਕਸ਼ਮੀਰ ਦੇ ਹਾਲਾਤ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰਾਲੇ 'ਚ ਸਮੀਖਿਆ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ।



    ਅਧਿਕਾਰਤ ਸੂਤਰਾਂ ਮੁਤਾਬਕ ਗ੍ਰਹਿ ਮੰਤਰੀ ਨੇ ਕੌਮਾਂਤਰੀ ਸਰਹੱਦ ਅਤੇ ਕੰਟਰੋਲ ਰੇਖਾ ਸਮੇਤ ਜੰਮੂ-ਕਸ਼ਮੀਰ 'ਚ ਸੁਰੱਖਿਆ ਸਥਿਤੀ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਸ਼ਾਹ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਵਿੱਚ ਹੋਈ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਜੰਮੂ-ਕਸ਼ਮੀਰ ਇਸ ਸਮੇਂ ਕੇਂਦਰੀ ਸ਼ਾਸਨ ਅਧੀਨ ਹੈ। 5 ਅਗਸਤ, 2019 ਨੂੰ, ਸੰਵਿਧਾਨ ਦੀ ਧਾਰਾ 370 ਦੇ ਜ਼ਿਆਦਾਤਰ ਉਪਬੰਧਾਂ ਨੂੰ ਰੱਦ ਕਰਨ ਤੋਂ ਬਾਅਦ, ਪੁਰਾਣੇ ਰਾਜ ਨੂੰ ਜੰਮੂ ਅਤੇ ਕਸ਼ਮੀਰ ਅਤੇ ਲੱਦਾਖ ਦੇ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੰਡਿਆ ਗਿਆ ਸੀ।
    Published by:Ashish Sharma
    First published:

    Tags: Amit Shah, Meeting, Modi government

    ਅਗਲੀ ਖਬਰ