ਮੋਰਚਿਆਂ 'ਤੇ ਡਟੇ ਰਹਿਣਗੇ ਕਿਸਾਨ, 4 ਦਸੰਬਰ ਤੱਕ ਮੰਗਾਂ ਨਾ ਮੰਨੀਆਂ ਤਾਂ ਸਖਤ ਐਲਾਨ ਹੋਣਗੇ: ਮੋਰਚਾ

4 ਦਸੰਬਰ ਤੱਕ ਪ੍ਰਧਾਨ ਮੰਤਰੀ ਨੇ ਮੰਗਾਂ ਨਾ ਮੰਨੀਆਂ ਤਾਂ ਸਖਤ ਐਲਾਨ ਹੋਣਗੇ: ਮੋਰਚਾ

4 ਦਸੰਬਰ ਤੱਕ ਪ੍ਰਧਾਨ ਮੰਤਰੀ ਨੇ ਮੰਗਾਂ ਨਾ ਮੰਨੀਆਂ ਤਾਂ ਸਖਤ ਐਲਾਨ ਹੋਣਗੇ: ਮੋਰਚਾ

 • Share this:
  ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਵੱਡੀ ਖ਼ਬਰ ਸਾਹਮਣੇ ਆਈ ਹੈ। ਕਿਸਾਨ ਮੋਰਚੇ ਦੇ ਆਗੂਆਂ ਮੁਤਾਬਕ 29 ਨਵੰਬਰ (ਸੋਮਵਾਰ) ਨੂੰ ਸੰਸਦ ’ਚ ਕੂਚ ਨਹੀਂ ਕੀਤਾ ਜਾਵੇਗਾ ਤੇ ਨਾਲ ਹੀ ਕਿਸਾਨਾਂ ਨੇ ਟਰੈਕਟਰ ਮਾਰਚ ਵੀ ਮੁਲਤਵੀ ਕਰ ਦਿੱਤਾ ਹੈ ਤੇ ਅਗਲੀ ਬੈਠਕ 4 ਦਸੰਬਰ ਨੂੰ ਹੋਵੇਗੀ।

  ਆਗੂਆਂ ਨੇ ਕਿਹਾ ਕਿ ਮੰਗਾਂ ਸਬੰਧੀ ਪ੍ਰਧਾਨ ਮੰਤਰੀ ਨੂੰ ਚਿੱਠੀ ਭੇਜੀ ਗਈ ਹੈ। ਜੇਕਰ 4 ਦਸੰਬਰ ਤੱਕ ਪ੍ਰਧਾਨ ਮੰਤਰੀ ਨੇ ਮੰਗਾਂ ਨਾ ਮੰਨਿਆਂ ਤਾਂ ਸਖਤ ਐਲਾਨ ਹੋਣਗੇ।

  ਦੱਸ ਦਈਏ ਕਿ 29 ਨਵੰਬਰ ਨੂੰ ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੂਰੂ ਹੋ ਰਿਹਾ ਹੈ। ਇਸ ਦਿਨ ਤੋਂ ਕਿਸਾਨਾਂ ਵੱਲੋਂ ਸੰਸਦ ਵੱਲ ਟਰੈਕਟਰ ਮਾਰਚ ਦਾ ਐਲਾਨ ਕੀਤਾ ਹੋਇਆ ਸੀ। ਪਰ ਪਿਛਲੇ ਦਿਨੀਂ ਮੋਦੀ ਸਰਕਾਰ ਵੱਲੋਂ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਸੀ।

  ਅੱਜ ਖੇਤੀ ਮੰਤਰੀ ਨੇ ਪਰਾਲੀ ਸਾੜਨ ਨੂੰ ਅਪਰਾਧਿਕ ਕਾਰਵਾਈ ਤੋਂ ਬਾਹਰ ਰੱਖਣ ਦੀ ਮੰਗ ਮੰਨ ਲਈ ਹੈ। ਇਸ ਤੋਂ ਇਲਾਵਾ ਸੰਸਦ ਸੈਸ਼ਨ ਦੇ ਪਹਿਲੇ ਹੀ ਦਿਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਬਿੱਲ ਪੇਸ਼ ਕਰਨ ਬਾਰੇ ਵੀ ਐਲਾਨ ਕੀਤਾ ਹੈ। ਜਿਸ ਤੋਂ ਬਾਅਦ ਕਿਸਾਨ ਆਗੂ ਵੀ ਕੁਝ ਨਰਮੀ ਵਿਖਾਉਂਦੇ ਨਜ਼ਰ ਆ ਰਹੇ ਹਨ।

  ਕਿਸਾਨ ਆਗੂਆਂ ਨੇ ਦੱਸਿਆ ਕਿ 4 ਦਸੰਬਰ ਨੂੰ ਦੁਬਾਰਾ ਮੀਟਿੰਗ ਹੋਵੇਗੀ ਅਤੇ ਅੱਗੇ ਫੈਸਲਾ ਲਵਾਂਗੇ। ਇਸ ਮੌਕੇ ਵੇਖਿਆ ਜਾਵੇਗਾ ਕਿ ਸਰਕਾਰ ਸੰਸਦ ਵਿਚ ਆਪਣਾ ਵਾਅਦਾ ਪੂਰਾ ਕਰ ਰਹੀ ਹੈ ਜਾਂ ਨਹੀਂ।
  Published by:Gurwinder Singh
  First published: