Home /News /national /

ਉਨਾਓ ਬਲਾਤਕਾਰ ਕੇਸ ਦੇ ਦੋਸ਼ੀ ਸਾਬਕਾ ਵਿਧਾਇਕ ਕੁਲਦੀਪ ਸੇਂਗਰ 2019 ਦੁਰਘਟਨਾ ਮਾਮਲੇ ਵਿਚੋਂ ਬਰੀ

ਉਨਾਓ ਬਲਾਤਕਾਰ ਕੇਸ ਦੇ ਦੋਸ਼ੀ ਸਾਬਕਾ ਵਿਧਾਇਕ ਕੁਲਦੀਪ ਸੇਂਗਰ 2019 ਦੁਰਘਟਨਾ ਮਾਮਲੇ ਵਿਚੋਂ ਬਰੀ

(ਫਾਇਲ ਫੋਟੋ)

(ਫਾਇਲ ਫੋਟੋ)

 • Share this:

  ਦਿੱਲੀ ਦੀ ਅਦਾਲਤ ਨੇ ਸੋਮਵਾਰ ਨੂੰ ਉਨਾਓ ਬਲਾਤਕਾਰ ਪੀੜਤਾ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੇ 2019 ਦੇ ਦੁਰਘਟਨਾ ਮਾਮਲੇ ਵਿੱਚ ਭਾਜਪਾ ਵਿਚੋਂ ਕੱਢੇ ਗਏ ਵਿਧਾਇਕ ਕੁਲਦੀਪ ਸਿੰਘ ਸੇਂਗਰ ਨੂੰ ਬਰੀ ਕਰ ਦਿੱਤਾ।

  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਉਨਾਓ ਬਲਾਤਕਾਰ ਪੀੜਤ ਨਾਲ ਸਬੰਧਤ 2019 ਦੇ ਸੜਕ ਹਾਦਸੇ ਦੇ ਮਾਮਲੇ ਵਿੱਚ ਕਿਸੇ ਸਾਜ਼ਿਸ਼ ਤੋਂ ਵੀ ਇਨਕਾਰ ਕੀਤਾ ਸੀ। ਦਰਅਸਲ, ਅਦਾਲਤ ਨੇ ਸੀਬੀਆਈ ਦੀ ਜਾਂਚ ਦੇ ਉਸੇ ਨਤੀਜੇ ਨੂੰ ਬਰਕਰਾਰ ਰੱਖਿਆ ਹੈ।

  ਵਰਨਣਯੋਗ ਹੈ ਕਿ 2019 ਵਿਚ ਬਲਾਤਕਾਰ ਪੀੜਤਾ, ਉਸ ਦੇ ਪਰਿਵਾਰਕ ਮੈਂਬਰ ਅਤੇ ਵਕੀਲ ਇੱਕ ਕਾਰ ਵਿੱਚ ਸਵਾਰ ਸਨ, ਉਦੋਂ ਰਾਏਬਰੇਲੀ ਵਿੱਚ ਇੱਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਸੀ, ਜਿਸ ਵਿੱਚ ਉਸ ਦੇ ਦੋ ਰਿਸ਼ਤੇਦਾਰਾਂ ਦੀ ਮੌਤ ਹੋ ਗਈ ਸੀ ਅਤੇ ਉਹ ਅਤੇ ਉਸ ਦਾ ਵਕੀਲ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਸਨ।

  ਇਸ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਤੋਂ ਕੱਢੇ ਗਏ ਵਿਧਾਇਕ ਕੁਲਦੀਪ ਸਿੰਘ ਸੇਂਗਰ ਅਤੇ 9 ਹੋਰਾਂ ਖਿਲਾਫ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਸੀ। ਪੀੜਤ ਪਰਿਵਾਰ ਨੇ ਹਾਦਸੇ ਪਿੱਛੇ ‘ਸਾਜ਼ਿਸ਼’ ਦਾ ਦੋਸ਼ ਲਾਉਂਦਿਆਂ ਸ਼ਿਕਾਇਤ ਦਰਜ ਕਰਵਾਈ ਸੀ।

  ਸੇਂਗਰ ਨੂੰ 20 ਦਸੰਬਰ 2019 ਨੂੰ 2017 ਵਿੱਚ ਇੱਕ ਨਾਬਾਲਗ ਨਾਲ ਬਲਾਤਕਾਰ ਦੇ ਇੱਕ ਵੱਖਰੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। 4 ਮਾਰਚ, 2020 ਨੂੰ ਸੇਂਗਰ, ਉਸ ਦੇ ਭਰਾ ਅਤੇ ਪੰਜ ਹੋਰਾਂ ਨੂੰ  ਬਲਾਤਕਾਰ ਪੀੜਤ ਦੇ ਪਿਤਾ ਦੀ ਹਿਰਾਸਤੀ ਮੌਤ ਲਈ ਦੋਸ਼ੀ ਠਹਿਰਾਇਆ ਗਿਆ ਸੀ ਅਤੇ 10 ਸਾਲ ਦੀ ਸਜ਼ਾ ਸੁਣਾਈ ਗਈ ਸੀ।

  Published by:Gurwinder Singh
  First published:

  Tags: Rape case, Rape victim, Unnao rape case