ਲਖੀਮਪੁਰ ਖੀਰੀ: ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਅੱਜ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ। ਲਖੀਮਪੁਰ ਖੀਰੀ ਦੇ ਭੀਰਾ ਰੋਡ 'ਤੇ ਇਕ ਕਾਰ ਪਲਟਣ ਨਾਲ ਪੰਜ ਲੋਕਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਐਸਪੀ ਸੰਜੀਵ ਸੁਮਨ ਨੇ ਦਿੱਤੀ ਹੈ। ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੇ ਦੱਸਿਆ ਕਿ ਇੱਕ ਕਾਰ ਸ਼ਾਹਜਹਾਨਪੁਰ ਤੋਂ ਪਾਲੀਆ ਵੱਲ ਜਾ ਰਹੀ ਸੀ ਤਾਂ ਭੀਰਾ ਰੋਡ 'ਤੇ ਅਚਾਨਕ ਪਲਟ ਗਈ।
ਪੁਲੀਸ ਅਨੁਸਾਰ ਇਸ ਗੱਡੀ ਵਿੱਚ 10 ਸਵਾਰੀਆਂ ਸਨ, ਜਿਨ੍ਹਾਂ ਵਿੱਚੋਂ ਪੰਜ ਦੀ ਮੌਤ ਹੋ ਗਈ ਅਤੇ ਪੰਜ ਜ਼ਖ਼ਮੀ ਦੱਸੇ ਜਾ ਰਹੇ ਹਨ। ਜ਼ਖਮੀਆਂ ਨੂੰ ਇਲਾਜ ਲਈ ਸਥਾਨਕ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਮੌਕੇ 'ਤੇ ਮੌਜੂਦ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਸਤੰਬਰ ਮਹੀਨੇ ਦੇ ਅੰਤ ਵਿੱਚ ਲਖੀਮਪੁਰ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਸੀ, ਜਿਸ ਵਿੱਚ ਕਰੀਬ 8 ਤੋਂ 10 ਯਾਤਰੀਆਂ ਦੀ ਮੌਤ ਹੋ ਗਈ ਸੀ। ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ 'ਚ ਈਸ਼ਾ ਨਗਰ ਥਾਣਾ ਖੇਤਰ ਦੇ ਖਮਰੀਆ ਪੁਲ ਨੇੜੇ ਢੋਰਹਾਰਾ ਤੋਂ ਲਖਨਊ ਜਾ ਰਹੀ ਨਿੱਜੀ ਬੱਸ ਅਤੇ ਟਰੱਕ ਵਿਚਾਲੇ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ 'ਚ 6 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਕੁਝ ਦੀ ਇਲਾਜ ਦੌਰਾਨ ਮੌਤ ਹੋ ਗਈ। ਬੱਸ ਵਿੱਚ 35-40 ਲੋਕ ਸਵਾਰ ਸਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Accident, Death, Road accident