Home /News /national /

Lakhimpur Kheri Violence: ਐਸਟੀਐਫ਼ ਕਰੇਗੀ ਜਾਂਚ, ਮਾਮਲੇ 'ਚ 24 ਲੋਕਾਂ ਦੀ ਹੋਈ ਪਛਾਣ, 7 ਗ੍ਰਿਫ਼ਤ 'ਚ

Lakhimpur Kheri Violence: ਐਸਟੀਐਫ਼ ਕਰੇਗੀ ਜਾਂਚ, ਮਾਮਲੇ 'ਚ 24 ਲੋਕਾਂ ਦੀ ਹੋਈ ਪਛਾਣ, 7 ਗ੍ਰਿਫ਼ਤ 'ਚ

Lakhimpur Kheri: ਹਿੰਸਾ ਨਾਲ ਜੁੜੇ 24 ਲੋਕਾਂ ਦੀ ਸ਼ਨਾਖਤ, 7 ਹਿਰਾਸਤ ਵਿਚ, STF ਕਰੇਗੀ ਜਾਂਚ

Lakhimpur Kheri: ਹਿੰਸਾ ਨਾਲ ਜੁੜੇ 24 ਲੋਕਾਂ ਦੀ ਸ਼ਨਾਖਤ, 7 ਹਿਰਾਸਤ ਵਿਚ, STF ਕਰੇਗੀ ਜਾਂਚ

ਕਿਸਾਨਾਂ ਦੀ ਮੰਗ ਹੈ ਕਿ ਅਜੈ ਮਿਸ਼ਰਾ ਨੂੰ ਮੰਤਰੀ ਦੇ ਅਹੁਦੇ ਤੋਂ ਹਟਾਇਆ ਜਾਵੇ। ਉਨ੍ਹਾਂ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ। ਇਸਤੋਂ ਇਲਾਵਾ ਮ੍ਰਿਤਕਾਂ ਦੇ ਵਾਰਸਾਂ ਨੂੰ ਇੱਕ-ਇੱਕ ਕਰੋੜ ਦਾ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਣੀ ਚਾਹੀਦੀ ਹੈ।

ਹੋਰ ਪੜ੍ਹੋ ...
 • Share this:
  ਲਖੀਮਪੁਰ ਖੇੜੀ (ਉਤਰ ਪ੍ਰਦੇਸ਼): ਯੂਪੀ ਦੇ ਲਖੀਮਪੁਰ ਖੇੜੀ (Lakhimpur Kheri) ਵਿੱਚ ਐਤਵਾਰ ਸ਼ਾਮ ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਮੁੰਡੇ ਅਸ਼ੀਸ਼ ਮਿਸ਼ਰਾ ਦੇ ਕਿਸਾਨਾਂ ਅਤੇ ਸਮਰਥਕਾਂ ਦੇ ਵਿੱਚ ਹਿੰਸਕ ਝੜਪ ਦੀ ਜਾਂਚ ਹੁਣ ਐਸਟੀਐਫ (STF) ਕਰੇਗੀ। ਜਾਣਕਾਰੀ ਅਨੁਸਾਰ ਐਸਟੀਐਫ ਸੋਮਵਾਰ ਸ਼ਾਮ ਤੋਂ ਹੀ ਜਾਂਚ ਦੀ ਜ਼ਿੰਮੇਵਾਰੀ ਸੰਭਾਲ ਲਵੇਗੀ। ਦੂਜੇ ਪਾਸੇ ਪੁਲਿਸ ਨੇ ਹਿੰਸਾ ਤੋਂ ਬਾਅਦ ਵਾਇਰਲ ਹੋਏ ਵੀਡੀਓ ਤੋਂ 24 ਲੋਕਾਂ ਦੀ ਪਛਾਣ ਕੀਤੀ ਹੈ। ਨਾਲ ਹੀ ਪੁਲਿਸ ਸੱਤ ਲੋਕਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕਰ ਰਹੀ ਹੈ।

  ਇਸਤੋਂ ਪਹਿਲਾਂ ਪੂਰੇ ਮਾਮਲੇ ਵਿੱਚ ਪੁਲਿਸ ਨੇ ਕਤਲ, ਅਪਰਾਧਿਕ ਸਾਜ਼ਿਸ਼ ਅਤੇ ਬਗਾਵਤ ਸਮੇਤ ਕਈ ਧਾਰਾਵਾਂ ਦੇ ਤਹਿਤ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਪੁੱਤਰ ਅਸ਼ੀਸ਼ ਮਿਸ਼ਰਾ ਸਮੇਤ 14 ਲੋਕਾਂ ਦੇ ਖਿਲਾਫ ਐਫਆਈਆਰ ਦਰਜ ਕੀਤੀ ਹੈ। ਹਾਲਾਂਕਿ ਅਜੇ ਤੱਕ ਇਸ ਮਾਮਲੇ 'ਚ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ ਹੈ।

  ਦੂਜੇ ਪਾਸੇ ਲਖੀਮਪੁਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਕਿਸਾਨਾਂ ਦਰਮਿਆਨ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ। ਕਿਸਾਨਾਂ ਦੀ ਮੰਗ ਹੈ ਕਿ ਅਜੈ ਮਿਸ਼ਰਾ ਨੂੰ ਮੰਤਰੀ ਦੇ ਅਹੁਦੇ ਤੋਂ ਹਟਾਇਆ ਜਾਵੇ। ਉਨ੍ਹਾਂ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ। ਇਸਤੋਂ ਇਲਾਵਾ ਮ੍ਰਿਤਕਾਂ ਦੇ ਵਾਰਸਾਂ ਨੂੰ ਇੱਕ-ਇੱਕ ਕਰੋੜ ਦਾ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਣੀ ਚਾਹੀਦੀ ਹੈ।

  ਰਾਜਨੀਤੀ ਸਿਖਰ 'ਤੇ
  ਇਸ ਦੌਰਾਨ ਇਸ ਮਾਮਲੇ ਨੂੰ ਲੈ ਕੇ ਲਖੀਮਪੁਰ ਖੇੜੀ ਤੋਂ ਲਖਨਊ ਤੱਕ ਹੰਗਾਮਾ ਹੋਇਆ ਹੈ ਅਤੇ ਸਿਆਸਤ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ। ਅਖਿਲੇਸ਼ ਯਾਦਵ, ਪ੍ਰਿਯੰਕਾ ਗਾਂਧੀ, ਸ਼ਿਵਪਾਲ ਯਾਦਵ, ਰਾਮ ਗੋਪਾਲ ਯਾਦਵ, ਸੰਜੇ ਸਿੰਘ ਸਮੇਤ ਸਾਰੇ ਨੇਤਾਵਾਂ ਨੂੰ ਲਖੀਮਪੁਰ ਜਾਣ ਦੀ ਜ਼ਿੱਦ 'ਤੇ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਵਿਰੋਧੀ ਧਿਰ ਦਾ ਦੋਸ਼ ਹੈ ਕਿ ਉਸ ਨੂੰ ਪੀੜਤਾਂ ਨਾਲ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ।

  ਰਾਜਨੀਤੀ ਨਾ ਕਰੋ
  ਦੂਜੇ ਪਾਸੇ ਵਿਰੋਧੀ ਧਿਰ ਦੇ ਰਵੱਈਏ 'ਤੇ ਸਖਤ ਰੁਖ ਅਪਣਾਉਂਦੇ ਹੋਏ ਯੋਗੀ ਸਰਕਾਰ ਦੇ ਬੁਲਾਰੇ ਅਤੇ ਕੈਬਨਿਟ ਮੰਤਰੀ ਸਿਧਾਰਥਨਾਥ ਸਿੰਘ ਨੇ ਕਿਹਾ ਕਿ ਵਿਰੋਧੀ ਧਿਰ ਇਸ ਮੰਦਭਾਗੀ ਘਟਨਾ 'ਤੇ ਰਾਜਨੀਤੀ ਕਰ ਰਹੀ ਹੈ। ਕਿਸੇ ਨੂੰ ਵੀ ਇਸ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਖੁਦ ਇਸ ਦਾ ਨੋਟਿਸ ਲਿਆ ਹੈ। ਬਿਨਾਂ ਜਾਂਚ ਦੇ ਕਿਸੇ ਸਿੱਟੇ 'ਤੇ ਪਹੁੰਚਣਾ ਉਚਿਤ ਨਹੀਂ ਹੈ। ਇਸ ਮਾਮਲੇ 'ਚ ਜੋ ਵੀ ਦੋਸ਼ੀ ਹੋਵੇਗਾ, ਉਸ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇਗੀ।
  Published by:Krishan Sharma
  First published:

  Tags: Crime, Crime news, Uttar Pardesh, Violence, Yogi Adityanath

  ਅਗਲੀ ਖਬਰ