ਯੂਪੀ ਦੇ ਗੋਰਖਪੁਰ ਵਿਚ ਇਕ ਨੌਜਵਾਨ ਨੇ ਕਥਿਤ ਤੌਰ ਉਤੇ ਪਤਨੀ ਸਮੇਤ ਦੋ ਬੱਚਿਆਂ ਦਾ ਕਤਲ ਕਰਨ ਤੋਂ ਬਾਅਦ ਖੁਦ ਨੂੰ ਅੱਗ ਲਗਾ ਕੇ ਖੁਦਕੁਸ਼ੀ ਕਰ ਲਈ। ਘਰ 'ਚੋਂ 4 ਲੋਕਾਂ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ।
ਮੁਢਲੀ ਜਾਂਚ ਵਿਚ ਇਸ ਗੱਲ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਨੌਜਵਾਨ ਵੱਲੋਂ ਪਰਿਵਾਰਕ ਕਲੇਸ਼ ਕਾਰਨ ਪੂਰੇ ਪਰਿਵਾਰ ਨੂੰ ਮਾਰ ਮੁਕਾਇਆ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਲਾਸ਼ਾਂ ਕਬਜ਼ੇ 'ਚ ਲੈ ਕੇ ਜਾਂਚ 'ਚ ਜੁੱਟ ਗਈ ਹੈ।
ਮਾਮਲਾ ਗੋਲਾ ਥਾਣਾ ਖੇਤਰ ਦੇ ਦੇਵਕਲੀ ਪਿੰਡ ਦਾ ਹੈ, ਜਿੱਥੇ ਸ਼ਨੀਵਾਰ ਦੇਰ ਰਾਤ ਸਬਜ਼ੀ ਵੇਚਣ ਵਾਲੇ, ਉਸ ਦੀ ਪਤਨੀ ਅਤੇ ਦੋ ਬੱਚਿਆਂ ਦੀ ਸੜਨ ਕਾਰਨ ਮੌਤ ਹੋ ਗਈ। ਐਤਵਾਰ ਸਵੇਰੇ ਕਮਰੇ 'ਚੋਂ ਧੂੰਆਂ ਉੱਠਦਾ ਦੇਖ ਕੇ ਆਸਪਾਸ ਦੇ ਲੋਕਾਂ ਨੇ ਅੰਦਰ ਜਾ ਕੇ ਦੇਖਿਆ ਤਾਂ ਚਾਰਾਂ ਦੀਆਂ ਲਾਸ਼ਾਂ ਇੱਕੋ ਬੈੱਡ 'ਤੇ ਪਈਆਂ ਸਨ।
ਸੂਚਨਾ 'ਤੇ ਪਹੁੰਚੀ ਪੁਲਿਸ ਜਾਂਚ 'ਚ ਜੁੱਟ ਗਈ। ਪੁਲਿਸ ਨੇ ਚਾਰਾਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪਿੰਡ ਦੇ ਲੋਕ ਪਰਿਵਾਰਕ ਕਲੇਸ਼ ਦੀ ਗੱਲ ਕਰ ਰਹੇ ਹਨ। ਇਸ ਘਟਨਾ ਨਾਲ ਪੂਰੇ ਪਿੰਡ ਵਿੱਚ ਹਫੜਾ-ਦਫੜੀ ਮਚ ਗਈ।
ਗੌਰਤਲਬ ਹੈ ਕਿ ਪਿੰਡ ਦਾ ਇੰਦਰ ਬਹਾਦਰ ਮੌਰੀਆ ਸਬਜ਼ੀਆਂ ਵੇਚਣ ਦਾ ਕੰਮ ਕਰਦਾ ਸੀ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਸ ਦਾ ਆਪਣੀ ਪਤਨੀ ਨਾਲ ਅਕਸਰ ਝਗੜਾ ਰਹਿੰਦਾ ਸੀ। ਐਤਵਾਰ ਸਵੇਰੇ ਉਸ ਦੇ ਘਰੋਂ ਧੂੰਆਂ ਨਿਕਲ ਰਿਹਾ ਸੀ। ਜਦੋਂ ਆਸ-ਪਾਸ ਦੇ ਲੋਕਾਂ ਨੇ ਗੇਟ ਤੋੜ ਕੇ ਦੇਖਿਆ ਤਾਂ ਇੰਦਰ ਬਹਾਦਰ, ਪਤਨੀ ਸੁਸ਼ੀਲਾ ਦੇਵੀ, ਬੇਟੀ ਚਾਂਦਨੀ ਅਤੇ ਪੁੱਤਰ ਆਰੀਅਨ ਦੀਆਂ ਸੜੀਆਂ ਹੋਈਆਂ ਲਾਸ਼ਾਂ ਇੱਕੋ ਬੈੱਡ 'ਤੇ ਪਈਆਂ ਸਨ।
ਔਰਤ ਦੇ ਸਰੀਰ 'ਤੇ ਕਈ ਥਾਵਾਂ 'ਤੇ ਕੱਟ ਦੇ ਨਿਸ਼ਾਨ ਮਿਲੇ ਹਨ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਪਤਨੀ ਅਤੇ ਬੇਟੀਆਂ ਦਾ ਕਤਲ ਕਰਨ ਤੋਂ ਬਾਅਦ ਪਤੀ ਨੇ ਘਰ ਨੂੰ ਅੱਗ ਲਗਾ ਦਿੱਤੀ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Crime, Crime against women, Crime news