Home /News /national /

ਟਰੈਕਟਰ-ਟਰਾਲੀ ਪਲਟਣ ਕਾਰਨ 25 ਸ਼ਰਧਾਲੂਆਂ ਦੀ ਮੌਤ, ਕਈ ਗੰਭੀਰ

ਟਰੈਕਟਰ-ਟਰਾਲੀ ਪਲਟਣ ਕਾਰਨ 25 ਸ਼ਰਧਾਲੂਆਂ ਦੀ ਮੌਤ, ਕਈ ਗੰਭੀਰ

ਟਰੈਕਟਰ-ਟਰਾਲੀ ਪਲਟਣ ਕਾਰਨ 25 ਸ਼ਰਧਾਲੂਆਂ ਦੀ ਮੌਤ, ਕਈ ਗੰਭੀਰ

ਟਰੈਕਟਰ-ਟਰਾਲੀ ਪਲਟਣ ਕਾਰਨ 25 ਸ਼ਰਧਾਲੂਆਂ ਦੀ ਮੌਤ, ਕਈ ਗੰਭੀਰ

ਇਸ ਹਾਦਸੇ ਤੋਂ ਬਾਅਦ ਚਾਰੇ ਪਾਸੇ ਹਫੜਾ-ਦਫੜੀ ਮਚ ਗਈ। ਇਸ ਦੇ ਨਾਲ ਹੀ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਤੁਰੰਤ ਨਜ਼ਦੀਕੀ ਸੀ.ਐੱਚ.ਸੀ. ਭੇਜਿਆ ਗਿਆ, ਜਿੱਥੇ 25 ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ, ਜਦਕਿ ਹੋਰ ਗੰਭੀਰ ਜ਼ਖਮੀ ਸ਼ਰਧਾਲੂਆਂ ਦਾ ਇਲਾਜ ਚੱਲ ਰਿਹਾ ਹੈ। ਇਸ ਟਰੈਕਟਰ ਟਰਾਲੀ 'ਤੇ ਕੁੱਲ 48 ਲੋਕ ਸਵਾਰ ਦੱਸੇ ਜਾਂਦੇ ਹਨ, ਜਿਨ੍ਹਾਂ 'ਚੋਂ ਜ਼ਿਆਦਾਤਰ ਔਰਤਾਂ ਅਤੇ ਬੱਚੇ ਸਨ।

ਹੋਰ ਪੜ੍ਹੋ ...
  • Share this:

    ਉੱਤਰ ਪ੍ਰਦੇਸ਼ ਦੇ ਕਾਨਪੁਰ ਜ਼ਿਲ੍ਹੇ ’ਚ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਦੇ ਤਲਾਬ ’ਚ ਪਲਟਣ ਕਾਰਨ 25  ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ’ਚ 11 ਬੱਚੇ ਅਤੇ 11 ਮਹਿਲਾਵਾਂ ਸ਼ਾਮਲ ਹਨ।

    ਕੋਰਥਾ ਪਿੰਡ ਦੇ ਸਾਰੇ ਵਸਨੀਕ ਫਤਹਿਪੁਰ ਦੇ ਚੰਦਰਿਕਾ ਦੇਵੀ ਮੰਦਰ ’ਚ ਦਰਸ਼ਨਾਂ ਲਈ ਗਏ ਸਨ। ਟਰਾਲੀ ’ਚ 40 ਵਿਅਕਤੀ ਸਵਾਰ ਸਨ। ਗੰਭੀਰਪੁਰ ਅਤੇ ਸਾਧ ਪਿੰਡਾਂ ਵਿਚਕਾਰ ਸੜਕ ਕੰਢੇ ਸੰਤੁਲਨ ਵਿਗੜਨ ਕਾਰਨ ਟਰੈਕਟਰ-ਟਰਾਲੀ ਤਲਾਬ ’ਚ ਪਲਟ ਗਈ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ।

    ਇਸ ਹਾਦਸੇ ਤੋਂ ਬਾਅਦ ਚਾਰੇ ਪਾਸੇ ਹਫੜਾ-ਦਫੜੀ ਮਚ ਗਈ। ਇਸ ਦੇ ਨਾਲ ਹੀ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਤੁਰੰਤ ਨਜ਼ਦੀਕੀ ਸੀ.ਐੱਚ.ਸੀ. ਭੇਜਿਆ ਗਿਆ, ਜਿੱਥੇ 25 ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ, ਜਦਕਿ ਹੋਰ ਗੰਭੀਰ ਜ਼ਖਮੀ ਸ਼ਰਧਾਲੂਆਂ ਦਾ ਇਲਾਜ ਚੱਲ ਰਿਹਾ ਹੈ।

    ਇਸ ਟਰੈਕਟਰ ਟਰਾਲੀ 'ਤੇ ਕੁੱਲ 48 ਲੋਕ ਸਵਾਰ ਦੱਸੇ ਜਾਂਦੇ ਹਨ, ਜਿਨ੍ਹਾਂ 'ਚੋਂ ਜ਼ਿਆਦਾਤਰ ਔਰਤਾਂ ਅਤੇ ਬੱਚੇ ਸਨ।

    ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਕਾਨਪੁਰ 'ਚ ਹੋਏ ਇਸ ਭਿਆਨਕ ਸੜਕ ਹਾਦਸੇ 'ਚ ਜਾਨੀ ਨੁਕਸਾਨ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਵਿਛੜੀਆਂ ਰੂਹਾਂ ਦੀ ਸ਼ਾਂਤੀ ਦੀ ਕਾਮਨਾ ਕਰਦਿਆਂ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ।

    ਸੀਐਮ ਯੋਗੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਜ਼ਖਮੀਆਂ ਦੇ ਸਹੀ ਇਲਾਜ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਜ਼ਿਲ੍ਹਾ ਮੈਜਿਸਟਰੇਟ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਮੌਕੇ ’ਤੇ ਜਾ ਕੇ ਰਾਹਤ ਕਾਰਜ ਜੰਗੀ ਪੱਧਰ ’ਤੇ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।

    Published by:Gurwinder Singh
    First published:

    Tags: Accident, Road accident, Uttar Pardesh