ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ (CM Yogi Adityanath) ਦੇ ਹੈਲੀਕਾਪਟਰ ਨਾਲ ਪੰਛੀ ਦੇ ਟਕਰਾਉਣ ਦੀ ਘਟਨਾ ਸਾਹਮਣੇ ਆਈ ਹੈ। ਇਸ ਤੋਂ ਬਾਅਦ ਵਾਰਾਣਸੀ ਦੀ ਪੁਲਿਸ ਲਾਈਨ ਵਿੱਚ ਸੀਐਮ ਯੋਗੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ ਹੈ।
ਉਨ੍ਹਾਂ ਦਾ ਹੈਲੀਕਾਪਟਰ ਪੁਲਿਸ ਲਾਈਨ ਤੋਂ ਸੁਲਤਾਨਪੁਰ ਲਈ ਉਡਿਆ ਸੀ ਪਰ ਪੰਛੀ ਨਾਲ ਟਕਰਾਉਣ ਤੋਂ ਬਾਅਦ ਪੁਲਿਸ ਲਾਈਨ ਵਿੱਚ ਹੀ ਇਸ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਹੈਲੀਕਾਪਟਰ ਦੀ ਤਕਨੀਕੀ ਜਾਂਚ ਕੀਤੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਹੈਲੀਕਾਪਟਰ ਲਖਨਊ ਤੋਂ ਵਾਰਾਣਸੀ ਲਈ ਰਵਾਨਾ ਹੋਇਆ ਸੀ। ਮੁੱਖ ਮੰਤਰੀ ਯੋਗੀ ਦੇ ਹੈਲੀਕਾਪਟਰ ਦੇ ਸੁਰੱਖਿਅਤ ਉਤਰਨ ਤੋਂ ਬਾਅਦ ਸਾਰਿਆਂ ਨੇ ਸੁੱਖ ਦਾ ਸਾਹ ਲਿਆ।
ਐਮਰਜੈਂਸੀ ਲੈਂਡਿੰਗ ਤੋਂ ਬਾਅਦ ਸੀਐਮ ਯੋਗੀ ਕਾਰ ਰਾਹੀਂ ਸਰਕਟ ਹਾਊਸ ਪਹੁੰਚ ਗਏ ਹਨ। ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵਿੱਚ ਹੜਕੰਪ ਮੱਚ ਗਿਆ। ਦੱਸ ਦੇਈਏ ਕਿ ਸ਼ਨੀਵਾਰ ਨੂੰ ਮੁੱਖ ਮੰਤਰੀ ਲਖਨਊ ਤੋਂ ਵਿਸ਼ੇਸ਼ ਹੈਲੀਕਾਪਟਰ ਰਾਹੀਂ ਵਾਰਾਣਸੀ ਪਹੁੰਚੇ ਸਨ। ਆਪਣੇ ਦੌਰੇ 'ਤੇ ਸੀਐੱਮ ਯੋਗੀ ਨੇ ਵਾਰਾਣਸੀ ਦੇ ਸਰਕਟ ਹਾਊਸ 'ਚ ਜਨ ਪ੍ਰਤੀਨਿਧੀਆਂ ਨਾਲ ਮੁਲਾਕਾਤ ਕੀਤੀ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Yogi Adityanath