ਮਾਲੇਰਕੋਟਲਾ: ਨਵੀਂ ਦਿੱਲੀ: ਪੰਜਾਬ ਦੀਆਂ ਵਿਧਾਨ ਸਭਾ ਚੋਣਾਂ (Punjab Elections 2022) 'ਚ ਕੁਝ ਹੀ ਮਹੀਨੇ ਬਾਕੀ ਹਨ। ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ (Guru Granth Sahib Sacrilege Incident) ਦੇ ਮਾਮਲਿਆਂ ਨੇ ਸੂਬੇ ਦਾ ਮਾਹੌਲ ਗਰਮਾ ਦਿੱਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਹੋਈ ਬੇਅਦਬੀ ਦੀ ਕੋਸ਼ਿਸ਼ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਮਿਲਣੀ ਚਾਹੀਦੀ ਹੈ। ਮਾਲੇਰਕੋਟਲਾ ਵਿੱਚ ਰੈਲੀ ਨੂੰ ਸੰਬੋਧਨ ਕਰਨ ਵੇਲੇ ਸੂਬਾ ਕਾਂਗਰਸ ਪ੍ਰਧਾਨ ਨੇ ਇਹ ਕਿਹਾ।
ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕੁਝ ਕੱਟੜਪੰਥੀ ਤਾਕਤਾਂ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਇਹ ਉਹ ਸਮਾਂ ਹੈ ਜਦੋਂ ਸਾਨੂੰ ਏਕਤਾ ਦਿਖਾਉਣੀ ਪਵੇਗੀ ਕਿਉਂਕਿ ਕੱਟੜਪੰਥੀ ਤਾਕਤਾਂ ਸਾਡੀ ਏਕਤਾ ਨੂੰ ਭੰਗ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਜਦੋਂ ਵੀ ਇੱਕ ਧਰਮ ਨੂੰ ਉੱਚਾ ਅਤੇ ਦੂਜੇ ਧਰਮ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਪੰਜਾਬ ਹਮੇਸ਼ਾ ਇਸ ਦਾ ਵਿਰੋਧ ਕਰਦਾ ਹੈ।
ਸਿੱਧੂ ਨੇ ਕਿਹਾ ਕਿ ਪੰਜਾਬ ਦਾ ਹਰ ਨਾਗਰਿਕ ਬਰਾਬਰ ਹੈ। ਗੁਰੂ ਗ੍ਰੰਥ ਸਾਹਿਬ, ਗੀਤਾ ਜਾਂ ਕੁਰਾਨ ਦੀ ਕਿਸੇ ਵੀ ਤਰ੍ਹਾਂ ਨਾਲ ਬੇਅਦਬੀ ਦੀ ਘਟਨਾ ਵਾਪਰਦੀ ਹੈ, ਇਸ ਵਿੱਚ ਸ਼ਾਮਲ ਦੋਸ਼ੀਆਂ ਨੂੰ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ।
ਉਨ੍ਹਾਂ ਟਵੀਟ ਕੀਤਾ ਕਿ 'ਪੰਜਾਬ ਗੁਰੂ ਸਾਹਿਬ ਦੁਆਰਾ ਰੱਖੀ ਗਈ ਏਕਤਾ ਅਤੇ ਸਰਬ-ਸਾਂਝੀਵਾਲਤਾ ਦੀ ਮਜ਼ਬੂਤ ਨੀਂਹ 'ਤੇ ਬਣਿਆ ਹੈ। ਕੋਈ ਵੀ ਵੰਡੀਆਂ ਪਾਉਣ ਵਾਲੀਆਂ ਤਾਕਤਾਂ ਪੰਜਾਬੀ ਭਾਈਚਾਰੇ ਦੇ ਮਜ਼ਬੂਤ ਸਮਾਜਿਕ ਤਾਣੇ-ਬਾਣੇ ਨੂੰ ਤਬਾਹ ਨਹੀਂ ਕਰ ਸਕਦੀਆਂ। ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਰਾਦੇ ਨਾਲ ਕੀਤੇ ਜਾਣ-ਬੁੱਝ ਕੇ ਅਤੇ ਖਤਰਨਾਕ ਕਾਰਵਾਈਆਂ ਨੂੰ ਰੋਕਣ ਵਾਲੀ ਸਜ਼ਾ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ।'
ਸਥਾਨਕ ਵਿਧਾਇਕਾ ਅਤੇ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਅਤੇ ਉਨ੍ਹਾਂ ਦੇ ਪਤੀ ਅਤੇ ਸਾਬਕਾ ਡੀ.ਜੀ.ਪੀ ਮੁਹੰਮਦ ਮੁਸਤਫਾ ਦੇ ਨਾਲ ਕਾਂਗਰਸੀ ਆਗੂ ਨੇ ਕਿਹਾ ਕਿ "ਅੰਮ੍ਰਿਤਸਰ ਵਿੱਚ ਵਾਪਰੀ ਘਟਨਾ ਇੱਕ ਭਾਈਚਾਰੇ ਨੂੰ ਤਬਾਹ ਕਰਨ ਦੀ ਸਾਜ਼ਿਸ਼ ਸੀ" ਪਰ ਅਸੀਂ ਅਜਿਹੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰਨਾ ਹੈ ਜਿਸ ਦੇ ਲਈ ਹਿੰਦੂ, ਸਿੱਖ। ਅਤੇ ਮੁਸਲਮਾਨਾਂ ਨੂੰ ਏਕਤਾ ਦਿਖਾਉਣੀ ਪਵੇਗੀ।
ਸਿੱਧੂ ਆਪਣੀ ਗੱਲ ਸ਼ੁਰੂ ਕਰਨ ਹੀ ਵਾਲੇ ਸਨ ਕਿ ਰੈਲੀ ਵਿੱਚ ਮੌਜੂਦ ਜ਼ਮੀਨ ਪ੍ਰਤੀ ਸੰਘਰਸ਼ ਸਮਿਤੀ (ZPSC) ਦੇ ਮੈਂਬਰਾਂ ਅਤੇ ਪ੍ਰਦਰਸ਼ਨ ਕਰ ਰਹੇ ਚਾਹਵਾਨ ਅਧਿਆਪਕਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਲਈ ਪੁਲਿਸ ਨੂੰ ਆਉਣਾ ਪਿਆ। ਪ੍ਰਦਰਸ਼ਨਕਾਰੀ ਅਨੁਸੂਚਿਤ ਜਾਤੀ ਭਾਈਚਾਰੇ ਲਈ ਰਾਖਵੀਂ ਜ਼ਮੀਨ ਅਤੇ ਨੌਕਰੀਆਂ ਦੀ ਮੰਗ ਕਰ ਰਹੇ ਸਨ।
Published by: Sukhwinder Singh
First published: December 20, 2021, 07:49 IST
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।