Home /News /national /

Khushinagar : ਵੀਡੀਓ ਵਾਇਰਲ ਹੋਣ ਤੋਂ ਬਾਅਦ ਕੁੜੀ ਨੇ ਚੁੱਕਿਆ ਖੌਫਨਾਕ ਕਦਮ

Khushinagar : ਵੀਡੀਓ ਵਾਇਰਲ ਹੋਣ ਤੋਂ ਬਾਅਦ ਕੁੜੀ ਨੇ ਚੁੱਕਿਆ ਖੌਫਨਾਕ ਕਦਮ

ਜਦੋਂ ਪ੍ਰੇਮੀ ਨੇ ਕੀਤਾ ਪ੍ਰੇਮਿਕਾ ਨਾਲ ਧੋਖਾ ਤਾਂ ਫਿਰ ਕੀ ਕੀਤਾ ਪ੍ਰੇਮਿਕਾ ਨੇ?

ਜਦੋਂ ਪ੍ਰੇਮੀ ਨੇ ਕੀਤਾ ਪ੍ਰੇਮਿਕਾ ਨਾਲ ਧੋਖਾ ਤਾਂ ਫਿਰ ਕੀ ਕੀਤਾ ਪ੍ਰੇਮਿਕਾ ਨੇ?

ਜਿਥੇ ਪ੍ਰੇਮੀ ਵੱਲੋਂ ਆਪਣੇ ਦੋਸਤਾਂ ਨਾਲ ਸਾਜ਼ਿਸ਼ ਘੜ ਕੇ ਆਪਣੀ ਪ੍ਰੇਮਿਕਾ ਦੀ ਵੀਡੀਓ ਵਾਇਰਲ ਹੋਣ ਤੋਂ ਦੁਖੀ ਪ੍ਰੇਮਿਕਾ ਨੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਮੁਤਾਬਕ ਇੱਕ ਲੜਕੀ ਦੇ ਮੁਸਲਿਮ ਪ੍ਰੇਮੀ ਨੇ ਪਹਿਲਾਂ ਉਸ ਨੂੰ ਮਿਲਣ ਲਈ ਸੱਦਿਆ ਅਤੇ ਇਸ ਦੌਰਾਨ ਉਸ ਦੇ ਹੋਰ ਸਾਥੀ ਉਸ ਦੇ ਨਾਲ ਆ ਗਏ। ਮੁਸਲਿਮ ਨੌਜਵਾਨਾਂ ਨੇ ਲੜਕੀ ਨਾਲ ਸਬੰਧ ਬਣਾਉਣ ਲਈ ਦਬਾਅ ਪਾਇਆ ਜਿਸ ਦਾ ਲੜਕੀ ਨੇ ਵਿਰੋਧ ਕੀਤਾ।

ਹੋਰ ਪੜ੍ਹੋ ...
  • Share this:

ਅਕਸਰ ਹੀ ਦੇਖਣ ਵਿੱਚ ਆਉਂਦਾ ਹੈ ਕਿ ਜੋ ਲੋਕ ਇੱਕ ਦੂਜੇ ਨੂੰ ਪਿਆਰ ਕਰਦੇ ਹਨ ਉਹ ਇੱਕ ਦੂਜੇ ਉੱਤੇ ਭਰੋਸਾ ਵੀ ਬਹੁਤ ਜ਼ਿਆਦਾ ਕਰਦੇ ਹਨ। ਪਰ ਜੇ ਦੋਵਾਂ ਵਿੱਚੋਂ ਕੋਈ ਇੱਕ ਧੋਖਾ ਦੇ ਦਿੰਦਾ ਹੈ ਤਾਂ ਦੂਜਾ ਸ਼ਖ਼ਸ ਕਈ ਵਾਰ ਖੌਫਨਾਕ ਕਦਮ ਚੁੱਕ ਲੈਂਦਾ ਹੈ । ਅਜਿਹਾ ਹੀ ਇੱਕ ਮਾਮਲਾ ਉੱਤਰ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ । ਜਿਥੇ ਪ੍ਰੇਮੀ ਵੱਲੋਂ ਆਪਣੇ ਦੋਸਤਾਂ ਨਾਲ ਸਾਜ਼ਿਸ਼ ਘੜ ਕੇ ਆਪਣੀ ਪ੍ਰੇਮਿਕਾ ਦੀ ਵੀਡੀਓ ਵਾਇਰਲ ਹੋਣ ਤੋਂ ਦੁਖੀ ਪ੍ਰੇਮਿਕਾ ਨੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਮੁਤਾਬਕ ਇੱਕ ਲੜਕੀ ਦੇ ਮੁਸਲਿਮ ਪ੍ਰੇਮੀ ਨੇ ਪਹਿਲਾਂ ਉਸ ਨੂੰ ਮਿਲਣ ਲਈ ਸੱਦਿਆ ਅਤੇ ਇਸ ਦੌਰਾਨ ਉਸ ਦੇ ਹੋਰ ਸਾਥੀ ਉਸ ਦੇ ਨਾਲ ਆ ਗਏ। ਮੁਸਲਿਮ ਨੌਜਵਾਨਾਂ ਨੇ ਲੜਕੀ ਨਾਲ ਸਬੰਧ ਬਣਾਉਣ ਲਈ ਦਬਾਅ ਪਾਇਆ ਜਿਸ ਦਾ ਲੜਕੀ ਨੇ ਵਿਰੋਧ ਕੀਤਾ। ਇਸ ਤੋਂ ਬਾਅਦ ਇਨ੍ਹਾਂ ਨੌਜਵਾਨਾਂ ਨੇ ਉਦ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ।ਜਿਸ ਤੋਂ ਦੁਖੀ ਹੋ ਕੇ ਲੜਕੀ ਨੇ ਆਤਮਹੱਤਿਆ ਕਰ ਲਈ ।

ਇਹ ਘਟਨਾ ਬੀਤੀ 11 ਅਕਤੂਬਰ ਦੀ ਰਾਤ ਦੀ ਦੱਸੀ ਜਾ ਰਹੀ ਹੈ। ਕੁੜੀ ਦੇ ਵੱਲੋਂ ਖੁਦਕੁਸ਼ੀ ਕਰਨ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਨੇ ਨੇਬੂਆ ਨੌਰੰਗੀਆ ਥਾਣੇ 'ਚ ਸ਼ਿਕਾਇਤ ਦਰਜ ਕਰਵਾ ਕੇ ਇਨਸਾਫ ਦੀ ਮੰਗ ਕੀਤੀ ਹੈ। ਜਿਸ ਤੋਂ ਬਾਅਦ ਪੁਲਿਸ ਨੇ ਇਸ ਘਟਨਾ ਵਿੱਚ ਸ਼ਾਮਲ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਤੁਹਾਨੂੰ ਦਸ ਦਈਏ ਕਿ ਇਹ ਘਟਨਾ ਕੁਸ਼ੀਨਗਰ ਜ਼ਿਲ੍ਹੇ ਦੇ ਨੇਬੂਆ ਨੌਰੰਗੀਆ ਦੇ ਪਿੰਡ ਦੀ ਹੈ ਜਿੱਥੇ 11 ਅਕਤੂਬਰ ਨੂੰ ਕੁਸ਼ਵਾਹਾ ਭਰਾ ਦੀ ਲੜਕੀ ਦਾ ਦੋਸਤ ਅਬਰਾਰ ਲੜਕੀ ਨੂੰ ਆਪਣੇ ਨਾਲ ਖੇਤ 'ਚ ਲੈ ਗਿਆ ਅਤੇ ਉੱਥੇ ਪਹਿਲਾਂ ਤੋਂ ਮੌਜੂਦ ਉਸ ਦੇ ਦੋਸਤਾਂ ਨੇ ਕੁੜੀ ਦੀ ਵੀਡੀਓ ਬਣਾ ਲਈ । ਉਨ੍ਹਾਂ ਨੇ ਲੜਕੀ ਦੀ ਵੀਡੀਓ ਬਣਾ ਕੇ ਉਸ ਨੂੰ ਬਲੈਕਮੇਲ ਕਰਕੇ ਉਸ ਨਾਲ ਸਬੰਧ ਬਣਾਉਣ ਲਈ ਦਬਾਅ ਪਾਇਆ ਤਾਂ ਕੁੜੀ ਨੇ ਉਨ੍ਹਾਂ ਨਾਲ ਸੰਬੰਧ ਬਣਾਉਣ ਤੋਂ ਇਨਕਾਰ ਕਰ ਦਿੱਤਾ । ਜਿਸ ਤੋਂ ਬਾਅਦ ਲੜਕੇ ਨੇ ਵੀਡੀਓ ਵਾਇਰਲ ਕਰਨ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।ਜਿਸ ਤੋਂ ਬਾਅਦ 13 ਅਕਤੂਬਰ ਨੂੰ ਮੋਨੂੰ ਅੰਸਾਰੀ ਨੇ ਆਪਣੇ ਦੋਸਤ ਚਮਨ ਕੁਸ਼ਵਾਹਾ ਦੀ ਫੇਸਬੁੱਕ ਆਈਡੀ ਤੋਂ ਇਸ ਕੁੜੀ ਦੀ ਵੀਡੀਓ ਵਾਇਰਲ ਕਰ ਦਿੱਤੀ।

ਜਦੋਂ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਪੁੱਛਗਿੱਛ ਕੀਤੀ। ਵੀਡੀਓ ਵਾਇਰਲ ਹੋਣ ਤੋਂ ਦੁਖੀ ਲੜਕੀ ਨੇ ਸ਼ਰਮ ਦੇ ਕਾਰਨ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ।ਕੁੜੀ ਵੱਲੋਂ ਖੁਦਕੁਸ਼ੀ ਕਰਨ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ । ਇਸ ਤੋਂ ਬਾਅਦ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਕਰਨ ਵਾਲੇ ਨੌਜਵਾਨ ਨੂੰ ਪੁਲਿਸ ਨੇ  ਹਿਰਾਸਤ ਵਿੱਚ ਲੈ ਲਿਆ ਹੈ ਪਰ ਦੂਜਾ ਮੁਲਜ਼ਮ ਦੋਸ਼ੀ ਪੁਲਿਸ ਦੀ ਗ੍ਰਿਫਤ ਤੋਂ ਅਜੇ ਬਾਹਰ ਹੈ।

Published by:Shiv Kumar
First published:

Tags: Arrested, Crime, Girl, Police, Suicide, UP