ਹਿਮਾਚਲ ਪ੍ਰਦੇਸ਼ ਦੀਆਂ 68 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ ਹੈ। ਲੋਕ ਵੱਡੀ ਗਿਣਤੀ ਵਿੱਚ ਵੋਟ ਪਾਉਣ ਲਈ ਪਹੁੰਚ ਰਹੇ ਹਨ।ਚੋਣ ਕਮਿਸ਼ਨ ਦੇ ਮੁਤਾਬਕ ਦੁਪਹਿਰ ਇੱਕ ਵਜੇ ਤੱਕ 37 ਪ੍ਰਤੀਸ਼ਤ ਵੋਟਿੰਗ ਦਰਜ਼ ਕੀਤੀ ਗਈ ਹੈਇਸ ਵਾਰ ਹਿਮਾਚਲ ਦੀਆਂ ਕੁੱਲ 68 ਵਿਧਾਨ ਸਭਾ ਸੀਟਾਂ 'ਤੇ 412 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਇਸ ਵਾਰ ਇਨ੍ਹਾਂ ਸੀਟਾਂ 'ਤੇ ਕੁੱਲ 55 ਲੱਖ 92 ਹਜ਼ਾਰ 882 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਰਹੇ ਹਨ।
ਭਾਰਤੀ ਚੋਣ ਕਮਿਸ਼ਨ ਅਨੁਸਾਰ ਹਿਮਾਚਲ ਵਿੱਚ 28,54,945 ਪੁਰਸ਼ ਅਤੇ 27,37,845 ਔਰਤਾਂ ਅਤੇ 38 ਥਰਡ ਜੈਂਡਰ ਦੇ ਵੋਟਰ ਆਪਣੀ ਵੋਟ ਭੁਗਤਾਉਣਗੇ। ਇਸ ਦੇ ਨਾਲ ਹੀ ਸੂਬੇ ਵਿੱਚ 67,559 ਸਰਵਿਸ ਵੋਟਰ, 56,501 ਦਿਵਯਾਂਗ ਅਤੇ 22 ਐਨਆਰਆਈ ਵੋਟਰ ਹਨ।
ਤੁਹਾਨੂੰ ਦੱਸ ਦਈਏ ਕਿ ਹਿਮਾਚਲ ਪ੍ਰਦੇਸ਼ ਵਿੱਚ ਇੱਕ ਹੀ ਪੜਾਅ ਵਿੱਚ ਵੋਟਾਂ ਪਾਈਆਂ ਜਾਣਗੀਆਂ ਅਤੇ ਵੋਟਾਂ ਦੀ ਗਿਣਤੀ 8 ਦਸੰਬਰ ਨੂੰ ਕੀਤੀ ਜਾਵੇਗੀ। ਵੋਟਿੰਗ ਪ੍ਰਕਿਿਰਆ ਸਵੇਰੇ 8 ਵਜੇ ਸ਼ੁਰੂਹੋਈ ਸੀ ਜੋ ਸ਼ਾਮ 5 ਵਜੇ ਤੱਕ ਚੱਲੇਗੀ।ਇਸ ਵਾਰ ਹਿਮਾਚਲ ਪ੍ਰਦੇਸ਼ ਵਿੱਚ 7,881 Poling ਸਟੇਸ਼ਨ ਬਣਾਏ ਗਏ ਹਨ। ਜ਼ਿਕਰਯੋਗ ਹੈ ਕਿ ਹਿਮਾਚਲ ਪ੍ਰਦੇਸ਼ ਵਿੱਚ ਇਸ ਵਾਰ ਭਾਜਪਾ ਅਤੇ ਕਾਂਗਰਸ ਤੋਂ ਇਲਾਵਾ ਆਮ ਆਦਮੀ ਪਾਰਟੀ ਵੀ ਚੋਣ ਮੈਦਾਨ ਵਿੱਚ ਉੱਤਰੀ ਹੈ। ਤਿੰਨੋਂ ਪਾਰਟੀਆਂ ਨੇ ਸੂਬੇ ਦੀਆਂ ਸਾਰੀਆਂ ਸੀਟਾਂ 'ਤੇ ਆਪਣੇ ਉਮੀਦਵਾਰ ਖੜ੍ਹੇ ਕਰ ਦਿੱਤੇ ਹਨ। ਇਸ ਸਮੇਂ ਹਿਮਾਚਲ 'ਚ ਮੁੱਖ ਮੰਤਰੀ ਜੈਰਾਮ ਠਾਕੁਰ ਦੀ ਅਗਵਾਈ 'ਚ ਭਾਜਪਾ ਦੀ ਸਰਕਾਰ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Aam Aadmi Party, Anurag Thakur, BJP, Congress, Himachal, Himachal Election, Narendra modi