ਇੰਡੀਅਨ ਨੈਸ਼ਨਲ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਦੇ ਲਈ ਅੱਜ ਵੋਟਿੰਗ ਹੋ ਰਹੀਹੈ। ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸੋਮਵਾਰ ਸਵੇਰੇ 10 ਵਜੇ ਵੋਟਿੰਗ ਸ਼ੁਰੂ ਹੋਈ ਜੋ ਸ਼ਾਮ 4 ਵਜੇ ਤੱਕ ਹੋਵੇਗੀ। ਤੁਹਾਨੂੰ ਦਸ ਦਾਈਏ ਕਿ ਕਾਂਗਰਸ ਪਾਰਟੀ ਵਿੱਚ 22 ਸਾਲ ਬਾਅਦ ਪ੍ਰਧਾਨ ਦੇ ਅਹੁਦੇ ਲਈ ਚੋਣ ਹੋ ਰਹੀ ਹੈ।ਹਾਲਾਂਕਿ 24 ਸਾਲ ਬਾਅਦ ਗਾਂਧੀ ਪਰਿਵਾਰ ਤੋਂ ਬਾਹਰ ਦਾ ਕੋਈ ਪ੍ਰਧਾਨ ਹੋਵੇਗਾ। ਇਹ ਨਹੀਂ ਕਾਂਗਰਸ ਦੇ 137 ਸਾਲ ਦੇ ਇਤਿਹਾਸ ਵਿੱਚ ਪ੍ਰਧਾਨ ਦੇ ਅਹੁਦੇ ਲਈ ਛੇਵੀਂ ਵਾਰ ਚੋਣ ਮੁਕਾਬਲਾ ਹੋ ਰਿਹਾ ਹੈ।
ਕਾਂਗਰਸ ਦੇ ਕੌਮੀ ਪ੍ਰਧਾਨ ਦੀ ਚੋਣ ਲਈ ਵੋਟ ਕਰਨ ਤੋਂ ਬਾਅਦ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਨਾਲ ਕਾਂਗਰਸ ਹੋਰ ਮਜ਼ਬੂਤ ਹੋਵੇਗੀ ।
ਕਾਂਗਰਸ ਦੇ ਕੌਮੀ ਪ੍ਰਧਾਨ ਦੀ ਚੋਣ ਲਈ ਵੋਟ ਪਾਉਣ ਲਈ ਸੰਸਦ ਮੈਂਬਰ ਮਨੀਸ਼ ਤਿਵਾੜੀ ਚੰਡੀਗੜ੍ਹ ਪੰਜਾਬ ਕਾਂਗਰਸ ਭਵਨ ਪੁੱਜੇ ,ਜਿੱਥੇ ਉਨ੍ਹਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਉਨ੍ਹਾਂ ਨੇ ਇਸ ਮੌਕੇ ਉਥੋਂ ਦੀਆਂ ਕੁਝ ਤਸਵੀਰਾਂ ਆਪਣੇ ਟਵਿਟਰ ਅਕਾਊਂਟ 'ਤੇ ਵੀ ਸ਼ੇਅਰ ਕੀਤੀਆਂ ਹਨ।
Casting the first vote at the @INCPunjab office in the Congress Presidential sweeps. The head behind the polling booth is me .
Earlier with @sanjaynirupam &. Sh Tarlochan Soond PCC delegate from Banga.
With our @INCPunjab President @RajaBrar_INC while leaving the office pic.twitter.com/sIEKOSfI4o
— Manish Tewari (@ManishTewari) October 17, 2022
ਤੁਹਾਨੂੰ ਦਸ ਦਈਏ ਕਿ ਵੋਟਿੰਗ ਲਈ ਦੇਸ਼ ਭਰ ਵਿੱਚ ਸੂਬਾ ਕਾਂਗਰਸ ਕਮੇਟੀ ਦੇ ਦਫ਼ਤਰ ਵਿੱਚ 9 ਹਜ਼ਾਰ ਡੈਲੀਗੇਟ ਵੋਟਿੰਗ ਕਰ ਰਹੇ ਹਨ।ਜ਼ਿਕਰਯੋਗ ਹੈ ਕਿ ਕਾਂਗਰਸ ਦੇ ਸੀਨੀਅਰ ਆਗੂ ਮਲਿਕਾਰਜੁਨ ਖੜਗੇ ਅਤੇ ਸ਼ਸ਼ੀ ਥਰੂਰ ਦੇ ਵਿਚਕਾਰ ਪ੍ਰਧਾਨ ਦੇ ਅਹੁਦੇ ਲਈ ਵੋਟਿੰਗ ਹੋ ਰਹੀ ਹੈ। ਜਿਸ ਦੇ ਲਈ ਦੇਸ਼ ਭਰ ਵਿੱਚ 40 ਕੇਂਦਰਾਂ 'ਤੇ 68 ਬੂਥ ਬਣਾਏ ਗਏ ਹਨ, ਜਿੱਥੇ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਵੋਟਾਂ । ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਕਰੀਬ 9800 ਮੱਤਦਾਤਾ ਹਨ ,ਜੋ ਦੋ ਉਮੀਦਵਾਰਾਂ ਖੜਗੇ ਅਤੇ ਥਰੂਰ 'ਚੋਂ ਇੱਕ ਲਈ ਵੋਟਿੰਗ ਕਰਨਗੇ। ਸੋਨੀਆ ਗਾਂਧੀ, ਮਨਮੋਹਨ ਸਿੰਘ, ਪ੍ਰਿਅੰਕਾ ਗਾਂਧੀ ਸਮੇਤ ਸੀਡਬਲਯੂਸੀ ਦੇ ਮੈਂਬਰਾਂ ਨੇ 24 ਅਕਬਰ ਰੋਡ ਸਥਿਤ ਕਾਂਗਰਸ ਹੈੱਡਕੁਆਰਟਰ ਦੇ ਬੂਥ 'ਤੇ ਵੋਟ ਪਾਈ।ਹੁਣ 19 ਤਰੀਕ ਨੂੰ ਪਤਾ ਲੱਗੇਗਾ ਕਿ ਕਾਂਗਰਸ ਪਾਰਟੀ ਦਾ ਅਗਲਾ ਪ੍ਰਧਾਨ ਮਲਿਕਾਰਜੁਨ ਹੋਣਗੇ ਜਾਂ ਸ਼ਸ਼ੀ ਥਰੂਰ ਹੋਣਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Congress, Dr. Manmohan Singh, Indian National Congress, President, Shashi, Sonia Gandhi, Voter