Weather Alert: ਉੱਤਰ-ਪੂਰਬੀ ਰਾਜਾਂ 'ਚ ਭਾਰੀ ਬਾਰਸ਼ ਦੀ ਚਿਤਾਵਨੀ, ਪੰਜਾਬ, ਹਰਿਆਣਾ ਤੇ ਦਿੱਲੀ 'ਚ...

News18 Punjabi | News18 Punjab
Updated: June 28, 2020, 7:40 PM IST
share image
Weather Alert: ਉੱਤਰ-ਪੂਰਬੀ ਰਾਜਾਂ 'ਚ ਭਾਰੀ ਬਾਰਸ਼ ਦੀ ਚਿਤਾਵਨੀ, ਪੰਜਾਬ, ਹਰਿਆਣਾ ਤੇ ਦਿੱਲੀ 'ਚ...
Weather Alert: ਉੱਤਰ-ਪੂਰਬੀ ਰਾਜਾਂ 'ਚ ਭਾਰੀ ਬਾਰਸ਼ ਦੀ ਚਿਤਾਵਨੀ, ਪੰਜਾਬ, ਹਰਿਆਣਾ ਤੇ ਦਿੱਲੀ 'ਚ...

  • Share this:
  • Facebook share img
  • Twitter share img
  • Linkedin share img
ਭਿਆਨਕ ਗਰਮੀ ਅਤੇ ਹੁੰਮਸ ਤੋਂ ਪ੍ਰੇਸ਼ਾਨ ਦਿੱਲੀ ਅਤੇ ਐਨਸੀਆਰ ਦੇ ਲੋਕਾਂ ਨੂੰ 25 ਜੂਨ ਤੋਂ ਉਦੋਂ ਰਾਹਤ ਮਿਲੀ ਜਦੋਂ ਮੌਨਸੂਨ ਨੇ ਦਸਤਕ ਦਿੱਤੀ। ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਵੀਰਵਾਰ ਦੁਪਹਿਰ ਮੌਸਮ ਅਚਾਨਕ ਬਦਲ ਗਿਆ ਅਤੇ ਕਈਂ ਇਲਾਕਿਆਂ ਵਿੱਚ ਤੇਜ਼ ਹਵਾਵਾਂ ਨਾਲ ਬਾਰਸ਼ ਹੋਈ। ਮੌਸਮ ਵਿਭਾਗ ਨੇ ਹੁਣ ਅਗਲੇ ਦੋ ਦਿਨਾਂ ਵਿੱਚ ਬਿਹਾਰ ਸਣੇ ਉੱਤਰ-ਪੂਰਬੀ ਰਾਜਾਂ ਵਿੱਚ ਭਾਰੀ ਬਾਰਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ।


ਮੌਸਮ ਵਿਭਾਗ ਦੇ ਸੀਨੀਅਰ ਵਿਗਿਆਨੀ ਨਰੇਸ਼ ਕੁਮਾਰ ਨੇ ਦੱਸਿਆ ਕਿ ਅਗਲੇ ਪੰਜ ਦਿਨਾਂ ਵਿੱਚ ਹਾਲਾਂਕਿ ਪੰਜਾਬ, ਹਰਿਆਣਾ ਅਤੇ ਦਿੱਲੀ-ਐਨਸੀਆਰ ਵਿੱਚ ਭਾਰੀ ਬਾਰਸ਼ ਦੀ ਸੰਭਾਵਨਾ ਨਹੀਂ। ਪਰ ਕੇਂਦਰੀ ਭਾਰਤ ਵਿੱਚ ਆਉਣ ਵਾਲੇ ਦਿਨਾਂ ਵਿੱਚ ਹਲਕੇ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂਕਿ ਬਿਹਾਰ ਅਤੇ ਉੱਤਰ-ਪੂਰਬੀ ਰਾਜਾਂ ਵਿੱਚ, ਅਗਲੇ ਦੋ ਦਿਨਾਂ ਵਿੱਚ ਤੇਜ਼ ਹਵਾਵਾਂ ਨਾਲ ਭਾਰੀ ਬਾਰਸ਼ ਹੋਵੇਗੀ।

ਮੌਸਮ ਵਿਭਾਗ ਦੇ ਅਨੁਸਾਰ ਦੱਖਣ-ਪੂਰਬੀ ਮਾਨਸੂਨ ਨੇ ਤਹਿ ਕੀਤੇ ਸਮੇਂ ਤੋਂ ਲਗਭਗ ਦੋ ਹਫ਼ਤੇ ਪਹਿਲਾਂ ਪੂਰੇ ਦੇਸ਼ ਨੂੰ ਆਪਣੀ ਲਪੇਟ ਵਿਚ ਲੈ ਲਿਆ। ਵਿਭਾਗ ਦਾ ਕਹਿਣਾ ਹੈ ਕਿ ਬਿਹਾਰ, ਪੱਛਮੀ ਬੰਗਾਲ, ਸਿੱਕਮ, ਅਸਾਮ, ਮੇਘਾਲਿਆ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਅਗਲੇ ਦਿਨਾਂ ਵਿੱਚ ਭਾਰੀ ਬਾਰਸ਼ ਹੋਵੇਗੀ।
First published: June 28, 2020, 7:37 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading