ਦਿੱਲੀ ਵਿਚ ਲੌਕਡਾਊਨ ਇਕ ਹਫਤਾ ਹੋਰ ਵਧਾ ਦਿੱਤਾ ਗਿਆ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਦਿੱਲੀ ਵਿਚ ਹੁਣ ਲੌਕਡਾਊਨ 24 ਮਈ ਤੱਕ ਰਹੇਗਾ। ਇਸ ਵੇਲੇ ਕਰੋਨਾ ਦੇ ਕੇਸਾਂ ਵਿਚ ਥੋੜ੍ਹੀ ਗਿਰਾਵਟ ਦਰਜ ਕੀਤੀ ਗਈ ਹੈ ਤੇ ਸਰਕਾਰ ਵਲੋਂ ਕਰੋਨਾ ਨੂੰ ਕਾਬੂ ਵਿਚ ਰੱਖਣ ਲਈ ਪੂਰੇ ਇੰਤਜ਼ਾਮ ਕੀਤੇ ਗਏ ਹਨ।
ਇਸ ਸਬੰਧੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ, ‘ਦਿੱਲੀ ਵਿੱਚ ਤਾਲਾਬੰਦੀ ਇੱਕ ਹਫ਼ਤੇ ਲਈ ਵਧਾਈ ਜਾ ਰਹੀ ਹੈ। ਤਾਲਾਬੰਦੀ ਅਗਲੇ ਸੋਮਵਾਰ ਸਵੇਰੇ 5 ਵਜੇ ਤੱਕ ਵਧਾਈ ਜਾ ਰਹੀ ਹੈ।
ਇਸ ਦੇ ਨਾਲ ਹੀ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ ਲਗਭਗ 6500 ਮਾਮਲੇ ਸਾਹਮਣੇ ਆਏ ਹਨ। ਪਾਜੀਟਿਵ ਦਰ 1 ਫੀਸਦੀ ਹੋਰ ਘਟ ਕੇ 10 ਪ੍ਰਤੀਸ਼ਤ ਦੇ ਨੇੜੇ ਆ ਗਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Arvind Kejriwal, Coronavirus, Lockdown