• Home
  • »
  • News
  • »
  • national
  • »
  • WE WARNED THAT THE NEXT NUMBER WOULD BE BANKS NOW THE BILL IS COMING TO PARLIAMENT ON DECEMBER 6 TIKAIT

ਅਸੀਂ ਖਬਰਦਾਰ ਕੀਤਾ ਸੀ ਕਿ ਅਗਲਾ ਨੰਬਰ ਬੈਂਕਾਂ ਦਾ ਹੋਵੇਗਾ, ਹੁਣ 6 ਦਸੰਬਰ ਨੂੰ ਬਿੱਲ ਸੰਸਦ 'ਚ ਆ ਰਿਹੈ: ਟਿਕੈਤ

ਅਸੀਂ ਖਬਰਦਾਰ ਕੀਤਾ ਸੀ ਕਿ ਅਗਲਾ ਨੰਬਰ ਬੈਂਕਾਂ ਦਾ ਹੋਵੇਗਾ, ਹੁਣ 6 ਦਸੰਬਰ ਨੂੰ ਬਿੱਲ ਸੰਸਦ 'ਚ ਆ ਰਿਹੈ: ਟਿਕੈਤ (ਫਾਇਲ ਫੋਟੋ: Shutterstock)

ਅਸੀਂ ਖਬਰਦਾਰ ਕੀਤਾ ਸੀ ਕਿ ਅਗਲਾ ਨੰਬਰ ਬੈਂਕਾਂ ਦਾ ਹੋਵੇਗਾ, ਹੁਣ 6 ਦਸੰਬਰ ਨੂੰ ਬਿੱਲ ਸੰਸਦ 'ਚ ਆ ਰਿਹੈ: ਟਿਕੈਤ (ਫਾਇਲ ਫੋਟੋ: Shutterstock)

  • Share this:
    ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਅਸੀਂ ਅੰਦੋਲਨ ਦੀ ਸ਼ੁਰੂਆਤ ਵਿੱਚ ਹੀ ਖਬਰਦਾਰ ਕੀਤਾ ਸੀ ਕਿ ਅਗਲਾ ਨੰਬਰ ਬੈਂਕਾਂ ਦਾ ਹੋਵੇਗਾ। ਨਤੀਜਾ ਵੇਖੋ, 6 ਦਸੰਬਰ ਨੂੰ ਜਨਤਕ ਖੇਤਰ ਦੇ ਬੈਂਕਾਂ ਦੇ ਨਿੱਜੀਕਰਨ ਦਾ ਬਿੱਲ ਸੰਸਦ ਵਿੱਚ ਪੇਸ਼ ਹੋਣ ਜਾ ਰਿਹਾ ਹੈ। ਨਿੱਜੀਕਰਨ ਵਿਰੁੱਧ ਦੇਸ਼ ਭਰ ਵਿੱਚ ਇੱਕ ਸਾਂਝੀ ਲਹਿਰ ਦੀ ਲੋੜ ਹੈ।

    ਦੱਸ ਦਈਏ ਕਿ ਕਿਸਾਨ ਜਥੇਬੰਦੀਆਂ ਪਿਛਲੇ ਇਕ ਸਾਲ ਤੋਂ ਦਿੱਲੀ ਦੀਆਂ ਹੱਦਾਂ ਉਤੇ ਖੇਤੀ ਕਾਨੂੰਨ ਰੱਦ ਕਰਵਾਉਣ ਸਮੇਤ ਹੋਰ ਮੰਗਾਂ ਲਈ ਸੰਘਰਸ਼ ਕਰ ਰਹੀਆਂ ਹਨ। ਇਸ ਦੌਰਾਨ ਨਿੱਜੀਕਰਨ ਦਾ ਮੁੱਦਾ ਹਮੇਸ਼ਾ ਉਭਰਦਾ ਰਿਹਾ ਹੈ। ਤੇ ਇਸ ਵਿਰੁੱਧ ਵੀ ਲਹਿਰ ਖੜ੍ਹੀ ਕਰਨ ਦੀ ਗੱਲ ਉਤੇ ਜ਼ੋਰ ਦਿੱਤਾ ਜਾਂਦਾ ਰਿਹਾ ਹੈ।

    ਹੁਣ ਜਦੋਂ ਸਰਕਾਰ ਖੇਤੀ ਕਾਨੂੰਨ ਲਾਗੂ ਕਰਨ ਤੋਂ ਪਿੱਛੇ ਹਟ ਗਈ ਹੈ ਤੇ ਕਾਨੂੰਨਾਂ ਨੂੰ ਵਾਪਸ ਵੀ ਲੈ ਲਿਆ ਹੈ ਤਾਂ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਅਸੀਂ ਅੰਦੋਲਨ ਦੀ ਸ਼ੁਰੂਆਤ ਵਿੱਚ ਹੀ ਖਬਰਦਾਰ ਕੀਤਾ ਸੀ ਕਿ ਅਗਲਾ ਨੰਬਰ ਬੈਂਕਾਂ ਦਾ ਹੋਵੇਗਾ।


    ਹੁਣ 6 ਦਸੰਬਰ ਨੂੰ ਜਨਤਕ ਖੇਤਰ ਦੇ ਬੈਂਕਾਂ ਦੇ ਨਿੱਜੀਕਰਨ ਦਾ ਬਿੱਲ ਸੰਸਦ ਵਿੱਚ ਪੇਸ਼ ਹੋਣ ਜਾ ਰਿਹਾ ਹੈ। ਇਸ ਵਿਰੁੱਧ ਦੇਸ਼ ਭਰ ਵਿੱਚ ਇੱਕ ਸਾਂਝੀ ਲਹਿਰ ਦੀ ਲੋੜ ਹੈ।
    Published by:Gurwinder Singh
    First published: