Home /News /national /

Weather Today: ਅਗਲੇ 5 ਦਿਨਾਂ ਤੱਕ ਮੌਸਮ ਰਹੇਗਾ ਖੁਸ਼ਕ, ਪਹਾੜੀ ਇਲਾਕਿਆਂ ਵਿਚ ਪਏਗੀ ਬਰਫ਼

Weather Today: ਅਗਲੇ 5 ਦਿਨਾਂ ਤੱਕ ਮੌਸਮ ਰਹੇਗਾ ਖੁਸ਼ਕ, ਪਹਾੜੀ ਇਲਾਕਿਆਂ ਵਿਚ ਪਏਗੀ ਬਰਫ਼

: ਅਗਲੇ 5 ਦਿਨਾਂ ਤੱਕ ਮੌਸਮ ਰਹੇਗਾ ਖੁਸ਼ਕ, ਪਹਾੜੀ ਇਲਾਕਿਆਂ ਵਿਚ ਪਏਗੀ ਬਰਫ਼

: ਅਗਲੇ 5 ਦਿਨਾਂ ਤੱਕ ਮੌਸਮ ਰਹੇਗਾ ਖੁਸ਼ਕ, ਪਹਾੜੀ ਇਲਾਕਿਆਂ ਵਿਚ ਪਏਗੀ ਬਰਫ਼

ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਤਾਮਿਲਨਾਡੂ ਅਤੇ ਕੇਰਲ ਸਮੇਤ ਕਈ ਦੱਖਣੀ ਰਾਜਾਂ ਵਿੱਚ ਪਿਛਲੇ ਦੋ-ਤਿੰਨ ਦਿਨਾਂ ਵਿੱਚ ਭਾਰੀ ਬਾਰਿਸ਼ ਹੋਈ ਹੈ। ਹਾਲਾਂਕਿ ਅਗਲੇ ਕੁਝ ਦਿਨਾਂ 'ਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਦੀ ਭਵਿੱਖਬਾਣੀ ਅਨੁਸਾਰ ਅਗਲੇ ਪੰਜ ਦਿਨਾਂ ਦੌਰਾਨ ਦੇਸ਼ ਵਿੱਚ ਮੌਸਮ ਮੁੱਖ ਤੌਰ 'ਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

ਹੋਰ ਪੜ੍ਹੋ ...
  • Share this:

ਅਗਲੇ ਪੰਜ ਦਿਨਾਂ ਦੌਰਾਨ ਦੇਸ਼ ਵਿਚ ਮੌਸਮ ਆਮ ਤੌਰ ਉਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ, ਜੰਮੂ-ਕਸ਼ਮੀਰ ਅਤੇ ਲੱਦਾਖ ਸਮੇਤ ਹਿਮਾਲਿਆ ਦੇ ਸਾਰੇ ਪਹਾੜੀ ਰਾਜਾਂ ਵਿੱਚ ਹਲਕੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ।

ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਤਾਮਿਲਨਾਡੂ ਅਤੇ ਕੇਰਲ ਸਮੇਤ ਕਈ ਦੱਖਣੀ ਰਾਜਾਂ ਵਿੱਚ ਪਿਛਲੇ ਦੋ-ਤਿੰਨ ਦਿਨਾਂ ਵਿੱਚ ਭਾਰੀ ਬਾਰਿਸ਼ ਹੋਈ ਹੈ। ਹਾਲਾਂਕਿ ਅਗਲੇ ਕੁਝ ਦਿਨਾਂ 'ਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਦੀ ਭਵਿੱਖਬਾਣੀ ਅਨੁਸਾਰ ਅਗਲੇ ਪੰਜ ਦਿਨਾਂ ਦੌਰਾਨ ਦੇਸ਼ ਵਿੱਚ ਮੌਸਮ ਮੁੱਖ ਤੌਰ 'ਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

ਇਸ ਦੌਰਾਨ ਭਾਰਤ ਦੇ ਮੌਸਮ ਵਿਭਾਗ (ਆਈਐਮਡੀ) ਦੇ ਅਨੁਸਾਰ ਇੱਕ ਤਾਜ਼ਾ ਪੱਛਮੀ ਗੜਬੜੀ 5 ਫਰਵਰੀ ਦੀ ਰਾਤ ਤੋਂ ਪੱਛਮੀ ਹਿਮਾਲੀਅਨ ਖੇਤਰ ਨੂੰ ਪ੍ਰਭਾਵਤ ਕਰਨ ਦੀ ਸੰਭਾਵਨਾ ਹੈ। ਇਸ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ 5 ਅਤੇ 6 ਫਰਵਰੀ ਨੂੰ ਜੰਮੂ, ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ, ਮੁਜ਼ੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਅਤੇ ਉੱਤਰਾਖੰਡ ਵਿੱਚ ਸੋਮਵਾਰ ਨੂੰ ਹਲਕੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ।

ਇਸ ਦੌਰਾਨ ਉੱਤਰ ਪੱਛਮੀ ਭਾਰਤ ਦੇ ਕਈ ਹਿੱਸਿਆਂ ਵਿੱਚ ਮੰਗਲਵਾਰ ਤੱਕ ਘੱਟੋ-ਘੱਟ ਤਾਪਮਾਨ ਵਿੱਚ ਕਰੀਬ 2 ਡਿਗਰੀ ਸੈਲਸੀਅਸ ਦਾ ਵਾਧਾ ਹੋਣ ਦੀ ਸੰਭਾਵਨਾ ਹੈ ਅਤੇ ਇਸ ਤੋਂ ਬਾਅਦ ਕੋਈ ਖਾਸ ਬਦਲਾਅ ਨਹੀਂ ਹੋਵੇਗਾ।

ਮੌਸਮ ਵਿਭਾਗ ਮੁਤਾਬਕ 5 ਫਰਵਰੀ ਨੂੰ ਮੱਧ ਪ੍ਰਦੇਸ਼, ਵਿਦਰਭ ਅਤੇ ਉੜੀਸਾ 'ਚ ਵੀ ਕੁਝ ਥਾਵਾਂ 'ਤੇ ਸੀਤ ਲਹਿਰ ਦੇਖਣ ਨੂੰ ਮਿਲ ਸਕਦੀ ਹੈ। ਮੱਧ ਭਾਰਤ ਦੇ ਕਈ ਹਿੱਸਿਆਂ 'ਚ ਐਤਵਾਰ ਤੱਕ ਘੱਟੋ-ਘੱਟ ਤਾਪਮਾਨ 'ਚ ਕੋਈ ਖਾਸ ਬਦਲਾਅ ਹੋਣ ਦੀ ਸੰਭਾਵਨਾ ਨਹੀਂ ਹੈ।

ਇਸ ਤੋਂ ਬਾਅਦ ਅਗਲੇ ਤਿੰਨ ਦਿਨਾਂ 'ਚ 2 ਤੋਂ 3 ਡਿਗਰੀ ਸੈਲਸੀਅਸ ਦਾ ਵਾਧਾ ਹੋਵੇਗਾ ਅਤੇ ਉਸ ਤੋਂ ਬਾਅਦ 2 ਤੋਂ 3 ਡਿਗਰੀ ਸੈਲਸੀਅਸ ਦੀ ਗਿਰਾਵਟ ਹੋਵੇਗੀ।

Published by:Gurwinder Singh
First published:

Tags: Cold Weather, Weather, Weather news, Weather Update