Home /News /national /

Weather Update: ਅਗਲੇ 24 ਘੰਟਿਆਂ 'ਚ ਪੰਜਾਬ ਸਣੇ ਕਈ ਸੂਬਿਆਂ ਵਿਚ ਮੀਂਹ ਦੀ ਭਵਿੱਖਬਾਣੀ

Weather Update: ਅਗਲੇ 24 ਘੰਟਿਆਂ 'ਚ ਪੰਜਾਬ ਸਣੇ ਕਈ ਸੂਬਿਆਂ ਵਿਚ ਮੀਂਹ ਦੀ ਭਵਿੱਖਬਾਣੀ

weather forecast update today rain alert monsoon delhi temperature news Weather Update: ਅਗਲੇ 24 ਘੰਟਿਆਂ 'ਚ ਪੰਜਾਬ ਸਣੇ ਕਈ ਸੂਬਿਆਂ ਵਿਚ ਮੀਂਹ ਦੀ ਭਵਿੱਖਬਾਣੀ  (ਫਾਇਲ ਫੋਟੋ)

weather forecast update today rain alert monsoon delhi temperature news Weather Update: ਅਗਲੇ 24 ਘੰਟਿਆਂ 'ਚ ਪੰਜਾਬ ਸਣੇ ਕਈ ਸੂਬਿਆਂ ਵਿਚ ਮੀਂਹ ਦੀ ਭਵਿੱਖਬਾਣੀ (ਫਾਇਲ ਫੋਟੋ)

ਝਾਰਖੰਡ, ਤਾਮਿਲਨਾਡੂ, ਅੰਦਰੂਨੀ ਕਰਨਾਟਕ, ਲਕਸ਼ਦੀਪ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਜੰਮੂ-ਕਸ਼ਮੀਰ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ ਅਤੇ ਲੱਦਾਖ ਦੇ ਬਾਕੀ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਰਾਜਸਥਾਨ, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਬਿਹਾਰ ਦੇ ਬਾਕੀ ਹਿੱਸਿਆਂ ਵਿੱਚ ਇੱਕ ਜਾਂ ਦੋ ਥਾਵਾਂ 'ਤੇ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।

ਹੋਰ ਪੜ੍ਹੋ ...
  • Share this:
    Weather Forecast Update Today: ਮਹਾਰਾਸ਼ਟਰ ਸਮੇਤ ਕਈ ਰਾਜਾਂ ਵਿੱਚ ਮਾਨਸੂਨ ਦਾ ਮੀਂਹ (Monsoon Rain) ਜਾਰੀ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ ਓਡੀਸ਼ਾ ਦੇ ਤੱਟਵਰਤੀ ਖੇਤਰਾਂ ਅਤੇ ਉੱਤਰ-ਪੱਛਮੀ ਬੰਗਾਲ ਦੀ ਖਾੜੀ ਦੇ ਨਾਲ ਲੱਗਦੇ ਹਿੱਸਿਆਂ ਵਿੱਚ ਇੱਕ ਘੱਟ ਦਬਾਅ ਦਾ ਖੇਤਰ ਬਣਿਆ ਹੋਇਆ ਹੈ।

    ਪਿਛਲੇ 24 ਘੰਟਿਆਂ ਦੌਰਾਨ ਮੁੰਬਈ ਸਮੇਤ ਕੋਂਕਣ ਤੇ ਗੋਆ ਵਿੱਚ ਦਰਮਿਆਨੀ ਤੋਂ ਭਾਰੀ ਬਾਰਸ਼ ਹੋਈ। ਸਕਾਈਮੇਟ ਵੈਦਰ ਟੀਮ ਮੁਤਾਬਕ ਅਗਲੇ ਕੁਝ ਦਿਨਾਂ ਤੱਕ ਦਿੱਲੀ 'ਚ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਅਗਲੇ ਦੋ ਦਿਨਾਂ ਦੌਰਾਨ ਝਾਰਖੰਡ ਦੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਬੰਗਾਲ ਦੀ ਖਾੜੀ 'ਤੇ ਦਬਾਅ ਦਾ ਖੇਤਰ ਬਣਨ ਕਾਰਨ ਅਗਲੇ ਦੋ-ਤਿੰਨ ਦਿਨਾਂ ਦੌਰਾਨ ਓਡੀਸ਼ਾ ਅਤੇ ਗੁਆਂਢੀ ਪੱਛਮੀ ਬੰਗਾਲ 'ਚ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ।

    ਰਾਜਸਥਾਨ ਦੇ ਕਈ ਹਿੱਸਿਆਂ ਵਿੱਚ ਮਾਨਸੂਨ ਦੀ ਬਾਰਿਸ਼ ਜਾਰੀ ਹੈ ਅਤੇ ਪਿਛਲੇ 24 ਘੰਟਿਆਂ ਵਿੱਚ ਦਰਮਿਆਨੀ ਤੋਂ ਬਹੁਤ ਭਾਰੀ ਬਾਰਸ਼ ਦਰਜ ਕੀਤੀ ਗਈ ਹੈ। ਅਗਲੇ 24 ਘੰਟਿਆਂ ਦੌਰਾਨ ਗੁਜਰਾਤ, ਕੋਂਕਣ ਅਤੇ ਗੋਆ, ਮੱਧ ਮਹਾਰਾਸ਼ਟਰ ਦੇ ਕੁਝ ਹਿੱਸਿਆਂ, ਦੱਖਣ-ਪੂਰਬੀ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਉੜੀਸਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪੱਛਮੀ ਬੰਗਾਲ, ਦੱਖਣੀ ਝਾਰਖੰਡ, ਤੇਲੰਗਾਨਾ, ਮਰਾਠਵਾੜਾ ਅਤੇ ਕਰਨਾਟਕ ਵਿੱਚ  ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

    ਉੱਤਰ-ਪੂਰਬੀ ਭਾਰਤ, ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਤੇਲੰਗਾਨਾ ਦੇ ਬਾਕੀ ਹਿੱਸਿਆਂ, ਮੱਧ ਮਹਾਰਾਸ਼ਟਰ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

    ਝਾਰਖੰਡ, ਤਾਮਿਲਨਾਡੂ, ਅੰਦਰੂਨੀ ਕਰਨਾਟਕ, ਲਕਸ਼ਦੀਪ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਜੰਮੂ-ਕਸ਼ਮੀਰ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ ਅਤੇ ਲੱਦਾਖ ਦੇ ਬਾਕੀ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਰਾਜਸਥਾਨ, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਬਿਹਾਰ ਦੇ ਬਾਕੀ ਹਿੱਸਿਆਂ ਵਿੱਚ ਇੱਕ ਜਾਂ ਦੋ ਥਾਵਾਂ 'ਤੇ ਬਾਰਿਸ਼ ਦੀ ਸੰਭਾਵਨਾ ਹੈ।
    Published by:Gurwinder Singh
    First published:

    Tags: Heavy rain fall, Weather

    ਅਗਲੀ ਖਬਰ