Home /News /national /

Weather : ਜੇ ਘਰੋਂ ਜਾ ਰਹੇ ਹੋ ਬਾਹਰ ਤਾਂ ਦੇਖ ਲਓ ਮੌਸਮ ਦਾ ਹਾਲ,ਆਈਐੱਮਡੀ ਨੇ ਜਾਰੀ ਕੀਤਾ ਅਲਰਟ

Weather : ਜੇ ਘਰੋਂ ਜਾ ਰਹੇ ਹੋ ਬਾਹਰ ਤਾਂ ਦੇਖ ਲਓ ਮੌਸਮ ਦਾ ਹਾਲ,ਆਈਐੱਮਡੀ ਨੇ ਜਾਰੀ ਕੀਤਾ ਅਲਰਟ

ਦੇਸ਼ ਭਰ 'ਚ ਬਦਲੇਗਾ ਮੌਸਮ ਦਾ ਮਿਜਾਜ਼,ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਦੇਸ਼ ਭਰ 'ਚ ਬਦਲੇਗਾ ਮੌਸਮ ਦਾ ਮਿਜਾਜ਼,ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਆਈਐਮਡੀ ਨੇ ਅੰਦਾਜ਼ਾ ਲਗਾਇਆ ਹੈ ਕਿ ਦੱਖਣੀ ਅੰਡੇਮਾਨ ਸਾਗਰ ਉੱਤੇ ਘੱਟ ਦਬਾਅ ਵਾਲਾ ਖੇਤਰ ਛੇਤੀ ਹੀ ਚੱਕਰਵਾਤੀ ਤੂਫ਼ਾਨ ਵਿੱਚ ਬਦਲ ਸਕਦਾ ਹੈ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਦੱਖਣੀ ਭਾਰਤ ਦੇ ਕਈ ਸੂਬਿਆਂ ਦੇ ਵਿੱਚ ਮੀਂਹ ਨੂੰ ਲੈ ਕੇ ਵੀ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਮਛੇਰਿਆਂ ਨੂੰ ਅਗਲੇ ਕੁਝ ਦਿਨਾਂ ਤੱਕ ਬੰਗਾਲ ਦੀ ਖਾੜੀ ਅਤੇ ਅੰਡੇਮਾਨ ਸਾਗਰ ਵਿੱਚ ਨਾ ਜਾਣ ਦੀ ਨਸੀਹਤ ਦਿੱਤੀ ਹੈ। ਇਸ ਦੇ ਨਾਲ ਹੀ ਦੱਖਣੀ ਭਾਰਤ ਦੇ ਕਈ ਇਲਾਕਿਆਂ 'ਚ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਜਤਾਈ ਗਈ ਹੈ।

ਹੋਰ ਪੜ੍ਹੋ ...
  • Share this:

ਦਸੰਬਰ ਮਹੀਨੇ ਦੇ ਪਹਿਲੇ ਹਫਤੇ ਵਿੱਚ ਹੀ ਦੇਸ਼ 'ਚ ਪਹਾੜੀ ਇਲਾਕਿਆਂ ਦੇ ਨਾਲ-ਨਾਲ ਮੈਦਾਨੀ ਇਲਾਕਿਆਂ ਦੇ ਵਿੱਚ ਵੀ ਮੌਸਮ ਬਦਲਦਾ ਜਾ ਰਿਹਾ ਹੈ। ਉੱਤਰ ਭਾਰਤ ਦੇ ਸੂਬਿਆਂ ਵਿੱਚ ਠੰਢ ਵੱਧ ਰਹੀ ਹੈ। ਜਦਕਿ ਦੱਖਣੀ ਭਾਰਤ ਵਿੱਚ ਬਰਸਾਤ ਦਾ ਮੌਸਮ ਜਾਰੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਚੱਕਰਵਾਤੀ ਤੂਫਾਨ ਨੂੰ ਲੈ ਕੇ ਵੀ ਅਲਰਟ ਜਾਰੀ ਕੀਤਾ ਹੋਇਆ ਹੈ। ਆਈਐਮਡੀ ਦੇ ਮੁਤਾਬਕ ਬੰਗਾਲ ਦੀ ਖਾੜੀ ਵਿੱਚ ਚੱਕਰਵਾਤੀ ਤੂਫ਼ਾਨ ਆਉਣ ਦੀ ਸੰਭਾਵਨਾ ਹੈ। ਆਈਐਮਡੀ ਦਾ ਦੇ ਮੁਤਾਬਕ ਇਸ ਤੂਫ਼ਾਨ ਕਾਰਨ 8 ਦਸੰਬਰ ਤੱਕ ਤਾਮਿਲਨਾਡੂ, ਪੁਡੂਚੇਰੀ ਅਤੇ ਆਂਧਰਾ ਪ੍ਰਦੇਸ਼ ਸਮੇਤ ਦੱਖਣੀ ਭਾਰਤ ਦੇ ਕਈ ਸੂਬਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ।

ਮੌਸਮ ਵਿਭਾਗ ਵੱਲੋਂ ਚੱਕਰਵਾਤੀ ਤੂਫਾਨ ਨੂੰ ਲੈ ਕੇ ਅਲਰਟ

ਇਸ ਤੋਂ ਇਲਾਵਾ ਆਈਐਮਡੀ ਨੇ ਅੰਦਾਜ਼ਾ ਲਗਾਇਆ ਹੈ ਕਿ ਦੱਖਣੀ ਅੰਡੇਮਾਨ ਸਾਗਰ ਉੱਤੇ ਘੱਟ ਦਬਾਅ ਵਾਲਾ ਖੇਤਰ ਛੇਤੀ ਹੀ ਚੱਕਰਵਾਤੀ ਤੂਫ਼ਾਨ ਵਿੱਚ ਬਦਲ ਸਕਦਾ ਹੈ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਦੱਖਣੀ ਭਾਰਤ ਦੇ ਕਈ ਸੂਬਿਆਂ ਦੇ ਵਿੱਚ ਮੀਂਹ ਨੂੰ ਲੈ ਕੇ ਵੀ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਮਛੇਰਿਆਂ ਨੂੰ ਅਗਲੇ ਕੁਝ ਦਿਨਾਂ ਤੱਕ ਬੰਗਾਲ ਦੀ ਖਾੜੀ ਅਤੇ ਅੰਡੇਮਾਨ ਸਾਗਰ ਵਿੱਚ ਨਾ ਜਾਣ ਦੀ ਨਸੀਹਤ ਦਿੱਤੀ ਹੈ। ਇਸ ਦੇ ਨਾਲ ਹੀ ਦੱਖਣੀ ਭਾਰਤ ਦੇ ਕਈ ਇਲਾਕਿਆਂ 'ਚ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਜਤਾਈ ਗਈ ਹੈ।

ਤਾਮਿਲਨਾਡੂ ਵਿੱਚ ਐਨਡੀਆਰਐਫ ਦੀਆਂ ਟੀਮਾਂ ਤਾਇਨਾਤ

ਆਈਐਮਡੀ ਅਲਰਟ ਦੇ ਮੱਦੇਨਜ਼ਰ ਦੱਖਣੀ ਅੰਡੇਮਾਨ ਸਾਗਰ ਉੱਤੇ ਘੱਟ ਦਬਾਅ ਦੇ ਸਬੰਧੀ ਐਨਡੀਆਰਐਫ ਅਰਾਕੋਨਮ ਦੀਆਂ 6 ਟੀਮਾਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਨਾਗਾਪੱਟੀਨਮ, ਤੰਜਾਵੁਰ, ਤਿਰੂਵਰੂਰ, ਕੁੱਡਲੋਰ, ਮੇਇਲਾਦੁਥੁਰਾਈ ਅਤੇ ਚੇਨਈ ਦੇ ਕਈ ਇਲਾਕਿਆਂ ਵਿੱਚ ਤਾਇਨਾਤ ਕੀਤਾ ਹੈ। ਇਸ ਦੇ ਪੱਛਮ-ਉੱਤਰ-ਪੱਛਮ ਵੱਲ ਵਧਣ ਅਤੇ ਦੱਖਣ-ਪੂਰਬੀ ਬੰਗਾਲ ਦੀ ਖਾੜੀ ਉੱਤੇ ਇੱਕ ਦਬਾਅ ਵਿੱਚ ਕੇਂਦਰਿਤ ਹੋਣ ਦੀ ਬਹੁਤ ਸੰਭਾਵਨਾ ਜਤਾਈ ਜਾ ਰਹੀ ਹੈ।

ਦਿੱਲੀ ਅਤੇ ਐਨਸੀਆਰ ਵਿੱਚ ਹਵਾਵਾਂ ਨਾਲ ਠੰਢ ਵਿੱਚ ਹੋਇਆ ਵਾਧਾ

ਠੰਢੀਆਂ ਹਵਾਵਾਂ ਚੱਲਣ ਦੇ ਕਾਰਨ ਦਿੱਲੀ-ਐਨਸੀਆਰ ਵਿੱਚ ਮੰਗਲਵਾਰ ਸਵੇਰ ਤੋਂ ਹੀ ਠੰਢ ਮਹਿਸੂਸ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਦਿੱਲੀ-ਐਨਸੀਆਰ ਵਿੱਚ ਵੀ ਧੂੰਆਂ ਨਜ਼ਰ ਆ ਰਿਹਾ ਹੈ। ਮੌਸਮ ਵਿਭਾਗ ਨੇ ਅਨੁਮਾਨ ਲਗਾਇਆ ਹੈ ਕਿ ਦਿੱਲੀ-ਐਨਸੀਆਰ ਵਿੱਚ ਘੱਟੋ-ਘੱਟ ਤਾਪਮਾਨ 8 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਹੋ ਸਕਦਾ ਹੈ।

ਕਿਸ ਤਰ੍ਹਾਂ ਦਾ ਰਹੇਗਾ ਯੂਪੀ-ਬਿਹਾਰ ਵਿੱਚ ਮੌਸਮ ਦਾ ਮਿਜਾਜ਼?

ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਅਤੇ ਬਿਹਾਰ 'ਚ ਵੀ ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ 'ਚ ਠੰਢ ਵਧਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਮੌਸਮ ਵਿਭਾਗ ਦੇ ਮੁਤਾਬਕ ਉੱਤਰ ਪ੍ਰਦੇਸ਼ ਦੇ ਕਈ ਸ਼ਹਿਰਾਂ ਵਿੱਚ ਠੰਢ ਹੋਰ ਵੀ ਵਧ ਸਕਦੀ ਹੈ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਵਿੱਚ ਘੱਟੋ-ਘੱਟ ਤਾਪਮਾਨ 11 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਹੋ ਸਕਦਾ ਹੈ। ਮੌਸਮ ਵਿਭਾਗ ਦੇ ਮੁਤਾਬਕ ਅਗਲੇ 3 ਤੋਂ 4 ਦਿਨਾਂ ਤੱਕ ਸਵੇਰੇ ਹਲਕੀ ਧੁੰਦ ਛਾਈ ਰਹੇਗੀ, ਜਦਕਿ ਠੰਡ ਵਧੇਗੀ। ਇਸ ਦੇ ਨਾਲ ਹੀ ਬਿਹਾਰ ਵਿੱਚ ਮੌਸਮ ਆਮ ਵਾਂਗ ਰਹੇਗਾ। ਹਾਲਾਂਕਿ ਮੌਸਮ ਵਿਭਾਗ ਨੇ ਸੂਬੇ ਦੇ ਦੱਖਣ-ਪੱਛਮੀ ਅਤੇ ਦੱਖਣੀ ਕੇਂਦਰੀ ਜ਼ਿਿਲ੍ਹਆਂ ਵਿੱਚ ਹੋਰ ਠੰਢ ਪੈਣ ਦੀ ਭਵਿੱਖਬਾਣੀ ਕੀਤੀ ਹੈ।

ਪਹਾੜੀ ਇਲਾਕਿਆਂ 'ਬਰਫ਼ਬਾਰੀ ਹੋਣ ਦੀ ਸੰਭਾਵਨਾ

ਇਸ ਤੋਂ ਇਲਾਵਾ ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ ਦੌਰਾਨ ਪਹਾੜੀ ਇਲਾਕਿਆਂ 'ਚ ਠੰਡ ਵਧ ਜਾਵੇਗੀ। ਜੰਮੂ-ਕਸ਼ਮੀਰ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ 'ਚ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਇਨ੍ਹਾਂ ਇਲਾਕਿਆਂ 'ਚ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ 'ਚ ਠੰਢ ਵਧਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਮੁਤਾਬਕ ਆਉਣ ਵਾਲੇ ਦਿਨਾਂ 'ਚ ਪਾਰਾ ਹੋਰ ਡਿੱਗ ਸਕਦਾ ਹੈ। ਜਿਸ ਕਾਰਨ ਅਗਲੇ ਕੁਝ ਦਿਨਾਂ 'ਚ ਠੰਢ ਵਧਣ ਦੇ ਆਸਾਰ ਬਣੇ ਹੋਏ ਹਨ।

ਕਿਹੋ-ਜਿਹਾ ਰਹੇਗਾ ਦੇਸ਼ ਦੇ ਹੋਰ ਸੂਬਿਆਂ ਵਿੱਚ ਮੌਸਮ?

ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਝਾਰਖੰਡ, ਮੱਧ ਪ੍ਰਦੇਸ਼, ਰਾਜਸਥਾਨ, ਮਹਾਰਾਸ਼ਟਰ ਦੇ ਮੌਸਮ ਵਿੱਚ ਬਦਲਾਅ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ ਪੰਜਾਬ, ਹਰਿਆਣਾ, ਉੜੀਸਾ, ਮੇਘਾਲਿਆ, ਨਾਗਾਲੈਂਡ ਵਿੱਚ ਹਲਕੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

Published by:Shiv Kumar
First published:

Tags: Cold, Cyclone, Rain, Snowfall, Weather