ਦੱਖਣੀ ਬੰਗਾਲ ਦੀ ਖਾੜੀ ਦੇ ਮੱਧ ਹਿੱਸੇ ਉਤੇ ਇਕ ਸਪਸ਼ਟ ਘੱਟ ਦਬਾਅ ਵਾਲਾ ਖੇਤਰ ਬਣਿਆ ਹੋਇਆ ਹੈ। ਅਗਲੇ 24 ਘੰਟਿਆਂ ਦੌਰਾਨ ਇਸ ਦੇ ਪੱਛਮ ਅਤੇ ਉੱਤਰ-ਪੱਛਮ ਵੱਲ ਵਧਣ ਅਤੇ ਹੌਲੀ-ਹੌਲੀ ਦੱਖਣ-ਪੱਛਮੀ ਬੰਗਾਲ ਦੀ ਖਾੜੀ ਅਤੇ ਨਾਲ ਲੱਗਦੇ ਪੱਛਮੀ-ਕੇਂਦਰੀ ਬੰਗਾਲ ਦੀ ਖਾੜੀ ਉੱਤੇ ਕੇਂਦਰਿਤ ਹੋਣ ਦੀ ਬਹੁਤ ਸੰਭਾਵਨਾ ਹੈ।
ਇਸ ਤੋਂ ਬਾਅਦ ਅਗਲੇ 2 ਦਿਨਾਂ ਦੌਰਾਨ ਇਸ ਦੇ ਤਾਮਿਲਨਾਡੂ-ਪੁਡੂਚੇਰੀ ਅਤੇ ਦੱਖਣੀ ਆਂਧਰਾ ਪ੍ਰਦੇਸ਼ ਦੇ ਤੱਟਾਂ ਵੱਲ ਵਧਣ ਦੀ ਪੂਰੀ ਸੰਭਾਵਨਾ ਹੈ। ਭਾਰਤ ਮੌਸਮ ਵਿਭਾਗ (IMD) ਮੁਤਾਬਕ ਇਸ ਕਾਰਨ ਤਾਮਿਲਨਾਡੂ ਅਤੇ ਆਂਧਰਾ ਪ੍ਰਦੇਸ਼ ਦੇ ਕੁਝ ਇਲਾਕਿਆਂ 'ਚ ਭਾਰੀ ਬਾਰਿਸ਼ ਹੋ ਸਕਦੀ ਹੈ।
ਭਾਰਤੀ ਮੌਸਮ ਵਿਭਾਗ (IMD) ਨੇ 20 ਨਵੰਬਰ ਦੀ ਸ਼ਾਮ ਤੋਂ ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਨਾਲ ਲੱਗਦੇ ਉੱਤਰੀ ਤਾਮਿਲਨਾਡੂ ਅਤੇ ਰਾਇਲਸੀਮਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ।
ਇਸੇ ਸਮੇਂ ਦੌਰਾਨ ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਮੀਂਹ ਦੀ ਤੀਬਰਤਾ ਵਧਣ ਦੀ ਸੰਭਾਵਨਾ ਹੈ। 21 ਅਤੇ 22 ਨਵੰਬਰ ਨੂੰ ਉੱਤਰੀ ਤਾਮਿਲਨਾਡੂ-ਪੁਡੂਚੇਰੀ ਅਤੇ ਦੱਖਣੀ ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਰਾਇਲਸੀਮਾ ਵਿੱਚ ਭਾਰੀ ਮੀਂਹ ਅਤੇ ਉੱਤਰ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਭਾਰਤ ਮੌਸਮ ਵਿਭਾਗ (IMD) ਦੀਆਂ ਇਨ੍ਹਾਂ ਭਵਿੱਖਬਾਣੀਆਂ ਦੇ ਮੱਦੇਨਜ਼ਰ, IMD ਦੇ ਅਮਰਾਵਤੀ ਖੇਤਰੀ ਮੌਸਮ ਵਿਗਿਆਨ ਕੇਂਦਰ ਨੇ ਆਂਧਰਾ ਦੇ ਅੱਠ ਦੱਖਣੀ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ।
ਇਨ੍ਹਾਂ ਵਿੱਚ ਕ੍ਰਿਸ਼ਨਾ, ਗੁੰਟੂਰ, ਪ੍ਰਕਾਸ਼ਮ, ਕੁਰਨੂਲ, ਐਸਪੀਐਸਆਰ ਨੇਲੋਰ, ਵਾਈਐਸਆਰ ਕੁਡੱਪਾ, ਅਨੰਤਪੁਰਮੂ ਅਤੇ ਚਿਤੂਰ ਸ਼ਾਮਲ ਹਨ। ਜਦਕਿ ਤਾਮਿਲਨਾਡੂ ਦੇ ਕਾਂਚੀਪੁਰਮ, ਚੇਂਗਲਪੱਟੂ ਅਤੇ ਵਿੱਲੂਪੁਰਮ ਨੂੰ ਸੋਮਵਾਰ (21 ਨਵੰਬਰ) ਤੱਕ ਆਰੇਂਜ ਅਲਰਟ 'ਤੇ ਰੱਖਿਆ ਗਿਆ ਹੈ। ਜਿਸ ਵਿੱਚ ਲੋਕਾਂ ਨੂੰ ਖਰਾਬ ਮੌਸਮ ਲਈ ‘ਤਿਆਰ ਰਹਿਣ’ ਦੇ ਨਿਰਦੇਸ਼ ਦਿੱਤੇ ਗਏ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Heavy rain fall, Weather