ਮੌਸਮ ਵਿਭਾਗ ਦੇ ਮੁਤਾਬਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਵਿੱਚ ਸੰਘਣੀ ਧੁੰਦ ਛਾਏ ਰਹਿਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਮੌਸਮ ਵਿਭਾਗ ਦੇ ਵੱਲੋਂ ਅਗਲੇ ਪੰਜ ਦਿਨਾਂ ਦੇ ਲਈ ਪੰਜਾਬ ਅਤੇ ਨਾਲ ਲੱਗਦੇ ਇਲਾਕਿਆਂ ਵਿੱਚ ਸੀਤ ਲਹਿਰ ਅਤੇ ਸੰਘਣੀ ਧੁੰਦ ਪੈਣ ਬਾਰੇ ਵੀ ਅਲਰਟ ਜਾਰੀ ਕੀਤਾ ਹੈ।ਮੌਸਮ ਵਿਿਗਆਨੀਆਂ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ, ਕੁਫ਼ਰੀ ਤੇ ਨਾਰਕੰਡਾ ਸਣੇ ਹੋਰਨਾਂ ਪਹਾੜੀ ਇਲਾਕਿਆਂ ਵਿੱਚ ਹੋਰ ਬਰਫ਼ ਪੈ ਸਕਦੀ ਹੈ, ਜਿਸ ਕਰਕੇ ਚੰਡੀਗੜ੍ਹ ਵਿੱਚ ਵੀ ਠੰਢ ਵਧ ਸਕਦੀ ਹੈ।
ਤਾਜ਼ਾ ਜਾਣਕਾਰੀ ਅਨੁਸਾਰ ਅਗਲੇ 5 ਦਿਨ ਪੰਜਾਬ, ਹਰਿਆਣਾ, ਉਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਅਗਲੇ 5 ਦਿਨ ਸੰਘਣੀ ਧੁੰਦ ਰਹਿਣ ਦੀ ਸੰਭਾਵਨਾ ਹੈ। ਉਤਰਾਖੰਡ ਵਿੱਚ ਅਗਲੇ 48 ਘੰਟਿਆਂ ਵਿੱਚ ਧੁੰਦ ਦਾ ਕਹਿਰ ਵੇਖਣ ਨੂੰ ਮਿਲ ਸਕਦਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Cold, North India, Weather