Home /News /national /

ਚੰਡੀਗੜ੍ਹ, ਪੰਜਾਬ ਤੇ ਹਰਿਆਣਾ 'ਚ ਮਾਨਸੂਨ ਦੀ ਦਸਤਕ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਖਦਸ਼ਾ

ਚੰਡੀਗੜ੍ਹ, ਪੰਜਾਬ ਤੇ ਹਰਿਆਣਾ 'ਚ ਮਾਨਸੂਨ ਦੀ ਦਸਤਕ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਖਦਸ਼ਾ

(ਸੰਕੇਤਕ ਤਸਵੀਰ)

(ਸੰਕੇਤਕ ਤਸਵੀਰ)

Weather News: ਚੰਡੀਗੜ੍ਹ ਮੌਸਮ ਵਿਭਾਗ ਵੱਲੋਂ ਪੰਜਾਬ (Punjab News) ਅਤੇ ਹਰਿਆਣਾ (Haryana News) ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਪੈਣ ਦਾ ਖਦਸ਼ਾ ਪ੍ਰਗਟਾਇਆ ਗਿਆ ਹੈ। ਉਧਰ, ਹਿਮਾਚਲ ਪ੍ਰਦੇਸ਼ 'ਚ ਵੀ ਭਾਰੀ ਮੀਂਹ ਨੂੰ ਲੈ ਕੇ ਅਲਰਟ (Alert for Heavy rain) ਜਾਰੀ ਕੀਤਾ ਗਿਆ ਹੈ।

ਹੋਰ ਪੜ੍ਹੋ ...
 • Share this:

  ਚੰਡੀਗੜ੍ਹ: Weather News: ਮੌਸਮ ਵਿਭਾਗ ਵੱਲੋਂ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਵਿੱਚ ਮਾਨਸੂਨ (monsoon coming in punjab-haryana-Himachal) ਦੀ ਦਸਤਕ ਨੂੰ ਲੈ ਕੇ ਚੇਤਾਵਨੀ (Heavy Rain) ਜਾਰੀ ਕੀਤੀ ਗਈ ਹੈ। ਅਲਰਟ ਜਾਰੀ ਕਰਦਿਆਂ ਚੰਡੀਗੜ੍ਹ ਮੌਸਮ ਵਿਭਾਗ ਵੱਲੋਂ ਪੰਜਾਬ (Punjab News) ਅਤੇ ਹਰਿਆਣਾ (Haryana News) ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਪੈਣ ਦਾ ਖਦਸ਼ਾ ਪ੍ਰਗਟਾਇਆ ਗਿਆ ਹੈ। ਉਧਰ, ਹਿਮਾਚਲ ਪ੍ਰਦੇਸ਼ 'ਚ ਵੀ ਭਾਰੀ ਮੀਂਹ ਨੂੰ ਲੈ ਕੇ ਅਲਰਟ (Alert for Heavy rain) ਜਾਰੀ ਕੀਤਾ ਗਿਆ ਹੈ।

  ਮੌਨਸੂਨ ਦੀ ਦਸਤਕ ਬਾਰੇ ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਵਿਸ਼ੇਸ਼ ਜਾਣਕਾਰੀ ਦਿੱਤੀ। ਮਨਮੋਹਨ ਸਿੰਘ ਨੇ ਕਿਹਾ ਕਿ ਮਾਨਸੂਨ 24 ਤੋਂ 48 ਘੰਟਿਆਂ ਵਿੱਚ ਪੰਜਾਬ ਹਰਿਆਣਾ ਅਤੇ ਚੰਡੀਗੜ੍ਹ ਵਿੱਚ ਦਸਤਕ ਦੇਵੇਗਾ। ਅਜਿਹੇ 'ਚ ਆਉਣ ਵਾਲੇ 3 ਦਿਨਾਂ 'ਚ ਲਗਾਤਾਰ ਮੀਂਹ ਪਵੇਗਾ, ਇਸ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ 'ਚ ਕਈ ਥਾਵਾਂ 'ਤੇ ਭਾਰੀ ਬਾਰਿਸ਼ ਦੀ ਚਿਤਾਵਨੀ ਵੀ ਦਿੱਤੀ ਗਈ ਹੈ।

  ਮੌਸਮ ਵਿਭਾਗ ਵੱਲੋਂ ਪੰਜਾਬ ਦੇ ਪਠਾਨਕੋਟ ਦੇ ਖੇਤਰ, ਹੁਸ਼ਿਆਰਪੁਰ, ਜਲੰਧਰ, ਰੋਪੜ 'ਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ ਤਾਂ ਹਰਿਆਣਾ 'ਚ ਨਾਰਾਇਣਗੜ੍ਹ ਦੇ ਨਾਲ ਲਗਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਖਦਸ਼ਾ ਹੈ।

  ਮੌਸਮ ਵਿਭਾਗ ਦੇ ਡਾਇਰੈਕਟਰ ਨੇ ਕਿਹਾ ਕਿ ਪੰਜਾਬ ਦੇ ਪੂਰਵੀ ਇਲਾਕੇ ਪਠਾਨਕੋਟ ਹੁਸ਼ਿਆਰਪੁਰ, ਜਲੰਧਰ, ਰੋਪੜ ਅਤੇ ਚੰਡੀਗੜ੍ਹ ਦੇ ਨੇੜਲੇ ਖੇਤਰ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਹੈ। ਇਸ ਤੋ ਸੂਬੇ ਦੇ ਸੈਂਟਰਲ ਜਿਲ੍ਹੇ ਲੁਧਿਆਣਾ ਤੇ ਜਲੰਧਰ ਦੇ ਕੁੱਝ ਹਿੱਸਿਆਂ ਵਿੱਚ ਵੀ ਭਾਰੀ ਮੀਂਹ ਪਵੇਗਾ। ਅਗਲੇ ਤਿੰਨਾਂ ਵਿੱਚ ਪੰਜਾਬ ਦੇ ਕੁੱਝ ਇਲਾਕਿਆਂ ਵਿੱਚ ਭਾਰੀ ਬਾਰਿਸ਼ ਹੋਵੇਗੀ ਪਰ ਬਠਿੰਡਾ ਤੇ ਫਾਜਿਲਕਾ ਵਿੱਚ ਮੀਂਹ ਤਾਂ ਪਵੇਗਾ ਭਾਰੀ ਬਾਰਸ਼ ਨਹੀਂ ਹੋਵੇਗੀ।

  ਹਿਮਾਚਲ 'ਚ ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀ।

  ਮੌਸਮ ਵਿਭਾਗ ਨੇ 30 ਜੂਨ ਤੋਂ 3 ਜੁਲਾਈ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੰਗਲਵਾਰ ਰਾਤ ਤੋਂ ਮੌਸਮ ਬਦਲ ਗਿਆ ਹੈ। ਹਾਲਾਂਕਿ ਬੁੱਧਵਾਰ ਸਵੇਰ ਤੋਂ ਲੈ ਕੇ ਦੁਪਹਿਰ ਤੱਕ ਨਮੀ ਨੇ ਸਾਨੂੰ ਪਰੇਸ਼ਾਨ ਕੀਤਾ, ਪਰ ਸ਼ਾਮ ਨੂੰ ਹੋਈ ਬਾਰਿਸ਼ ਨੇ ਲੋਕਾਂ ਨੂੰ ਕੁਝ ਰਾਹਤ ਦਿੱਤੀ।

  ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ 'ਚ ਮੌਸਮ ਬਹੁਤ ਜ਼ਿਆਦਾ ਖ਼ਰਾਬ ਦੱਸਿਆ ਜਾ ਰਿਹਾ ਹੈ। ਕਾਲੇ ਬੱਦਲ ਛਾਏ ਹੋਏ ਹਨ, ਚੰਬਾ, ਕਾਂਗੜਾ, ਊਨਾ, ਹਮੀਰਪੁਰ ਅਤੇ ਸਿਰਮੌਰ ਦੇ ਕੁੱਝ ਇਲਾਕਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ।

  Published by:Krishan Sharma
  First published:

  Tags: Haryana, Himachal, Hot Weather, IMD forecast, Weather