ਉੱਤਰ ਭਾਰਤ ਵਿੱਚ ਗਰਮੀ ਨੇ ਦਸਤਕ ਦੇ ਦਿਤੀ ਹੈ। ਮਾਰਚ ਮਹੀਨੇ ਵਿੱਚ ਹੀ ਜੂਨ ਵਾਲੀ ਗਰਮੀ ਦਾ ਅਹਿਸਾਸ ਹੋ ਰਿਹਾ ਹੈ। ਤਾਪਮਾਨ 35 ਡਿਗਰੀ ਤੋਂ ਉੱਪਰ ਚੱਲ ਰਿਹਾ ਹੈ ਅਤੇ ਮਾਰਚ ਮਹੀਨੇ ਵਿੱਚ ਹੀ ਲੋਕਾਂ ਦਾ ਹਾਲ ਬੇਹਾਲ ਹੋ ਰਿਹਾ ਹੈ।
ਗੱਲ ਪੰਜਾਬ ਦੀ ਕਰੀਏ ਤਾਂ ਸੂਬੇ `ਚ ਮੌਜੂਦਾ ਸਮੇਂ `ਚ ਤਾਪਮਾਨ 35 ਡਿਗਰੀ ਦੇ ਕਰੀਬ ਚੱਲ ਰਿਹਾ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਬੁੱਧਵਾਰ ਤੱਕ ਸੂਬੇ ਵਿੱਚ ਪਾਰਾ 38 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਹੈ। ਜੇ ਗੱਲ ਕਰੀਏ ਗਰਮੀ ਤੋਂ ਰਾਹਤ ਮਿਲਣ ਦੀ ਤਾਂ ਮੌਸਮ ਵਿਭਾਗ ਦੀ ਭਵਿੱਖਵਾਣੀ ਦੇ ਮੁਤਾਬਕ ਅਗਲੇ 5-6 ਦਿਨਾਂ ਤੱਕ ਗਰਮੀ ਤੋਂ ਰਾਹਤ ਮਿਲਣ ਦੇ ਕੋਈ ਅਸਾਰ ਨਜ਼ਰ ਨਹੀਂ ਆ ਰਹੇ ਹਨ। ਅਗਲੇ 5-6 ਦਿਨਾਂ ਤੱਕ ਤੇਜ਼ ਗਰਮੀ ਤੇ ਕੜਕ ਧੁੱਪ ਪਰੇਸ਼ਾਨ ਕਰਦੀ ਰਹੇਗੀ।
ਹਰਿਅਣਾ `ਚ ਚੱਲੇਗੀ ਲੂ
ਗੱਲ ਹਰਿਆਣਾ ਦੀ ਕੀਤੀ ਜਾਏ ਤਾਂ ਇੱਥੇ ਮੌਜੂਦਾ ਤਾਪਮਾਨ 38 ਡਿਗਰੀ ਸੈਲਸੀਅਸ (ਅੰਬਾਲਾ) ਰਿਕਾਰਡ ਕੀਤਾ ਗਿਆ। ਆਉਣ ਵਾਲੇ 4-5 ਦਿਨਾਂ ਤੱਕ ਸੂਬੇ `ਚ ਤਾਪਮਾਨ `ਚ ਹੋਰ ਵਾਧਾ ਹੋ ਸਕਦਾ ਹੈ। ਮੌਸਮ ਵਿਭਾਗ ਦੇ ਮੁਤਾਬਕ 28 ਤੇ 29 ਮਾਰਚ ਨੂੰ ਮਹਿੰਦਰਗੜ੍ਹ, ਰੇਵਾੜੀ, ਹਿਸਾਰ, ਭਿਵਾਨੀ ਤੇ ਚਰਖੀ ਦਾਦਰੀ `ਚ ਜ਼ਬਰਦਸਤ ਲੂ ਚੱਲ ਸਕਦੀ ਹੈ।
ਉੱਧਰ, ਵੀਰਵਾਰ ਨੂੰ ਹਿਮਾਚਲ ਦੇ ਉੱਪਰਲੇ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਤੇ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਸੀ। ਪਰ ਇਸ ਤੋਂ ਉਲਟ ਸੂਬੇ ਵਿੱਚ ਕੜੀ ਧੁੱਪ ਨੇ ਗਰਮੀ ਹੋਰ ਵਧਾ ਦਿਤੀ। ਤਾਪਮਾਨ ਦੀ ਗੱਲ ਕੀਤੀ ਜਾਏ ਤਾਂ ਹਿਮਾਚਲ ਦੇ ਸ਼ਿਮਲਾ ਵਿੱਚ ਵੱਧ ਤੋਂ ਵੱਧ ਤਾਪਮਾਨ 16 ਡਿਗਰੀ ਦੇ ਕਰੀਬ ਰਿਹਾ। ਜਦਕਿ ਊਨਾ ਸਭ ਤੋਂ ਗਰਮ ਜ਼ਿਲ੍ਹਾ 32 ਡਿਗਰੀ ਨਾਲ ਊਨਾ ਰਿਕਾਰਡ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਮੀਂਹ ਨਾ ਪੈਣ ਕਰਕੇ ਤਾਪਮਾਨ ਲਗਾਤਾਰ ਵਧਦਾ ਜਾ ਰਿਹਾ ਹੈ। ਭਾਰਤੀ ਮੌਸਮ ਵਿਭਾਗ ਨੇ ਪਹਿਲਾਂ ਹੀ ਜਾਣਕਾਰੀ ਦਿਤੀ ਸੀ ਕਿ ਸਾਲ 2022 ਵਿੱਚ ਰਿਕਾਰਡਤੋੜ ਗਰਮੀ ਪਵੇਗੀ। ਇਸ ਤੋਂ ਇਲਾਵਾ ਜਲਵਾਯੂ ਪਰਿਵਰਤਨ ਵੀ ਧਰਤੀ ਦੇ ਵਾਤਾਵਰਨ ਨੂੰ ਤੇਜ਼ੀ ਨਾਲ ਬਦਲ ਰਿਹਾ ਹੈ। ਮਾਹਰਾਂ ਦਾ ਕਹਿਣੈ ਕਿ ਗਲੋਬਲ ਵਾਰਮਿੰਗ ਕਰਕੇ ਹਰ ਸਾਲ ਤਾਪਮਾਨ 2 ਡਿਗਰੀ ਤੱਕ ਵਧਦਾ ਰਹੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Haryana, Heat wave, IMD forecast, North India, Punjab, Weather