Home /News /national /

Weather Report: ਫ਼ਿਲਹਾਲ ਠੰਢ ਤੋਂ ਨਹੀਂ ਮਿਲੇਗੀ ਰਾਹਤ, ਅਗਲੇ ਤਿੰਨ ਦਿਨ ਸੰਘਣੀ ਧੁੰਦ ਕਰੇਗੀ ਪਰੇਸ਼ਾਨ

Weather Report: ਫ਼ਿਲਹਾਲ ਠੰਢ ਤੋਂ ਨਹੀਂ ਮਿਲੇਗੀ ਰਾਹਤ, ਅਗਲੇ ਤਿੰਨ ਦਿਨ ਸੰਘਣੀ ਧੁੰਦ ਕਰੇਗੀ ਪਰੇਸ਼ਾਨ

Weather Report: ਠੰਢ ਤੋਂ ਨਹੀਂ ਮਿਲੇਗੀ ਰਾਹਤ, ਅਗਲੇ ਤਿੰਨ ਦਿਨ ਸੰਘਣੀ ਧੁੰਦ ਕਰੇਗੀ ਪਰੇਸ਼ਾਨ

Weather Report: ਠੰਢ ਤੋਂ ਨਹੀਂ ਮਿਲੇਗੀ ਰਾਹਤ, ਅਗਲੇ ਤਿੰਨ ਦਿਨ ਸੰਘਣੀ ਧੁੰਦ ਕਰੇਗੀ ਪਰੇਸ਼ਾਨ

ਮੌਸਮ ਵਿਭਾਗ ਦੀ ਮੰਨੀ ਜਾਏ ਤਾਂ ਅਗਲੇ 5 ਦਿਨਾਂ ਤੱਕ ਮੌਸਮ ਬਿਲਕੁਲ ਸਾਫ਼ ਰਹਿਣ ਵਾਲਾ ਹੈ। ਪਰ ਅਗਲੇ ਤਿੰਨ ਦਿਨਾਂ ਤੱਕ ਯਾਨਿ 12, 13 ਤੇ 14 ਫ਼ਰਵਰੀ ਨੂੂੰ ਪੰਜਾਬ ਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ। ਇਸ ਦੇ ਨਾਲ ਹੀ ਸਵੇਰੇ ਤੇ ਸ਼ਾਮ ਦੇ ਸਮੇਂ ਸੀਤ ਲਹਿਰ ਵੀ ਚੱਲ ਸਕਦੀ ਹੈ।

ਹੋਰ ਪੜ੍ਹੋ ...
  • Share this:
    ਉੱਤਰ ਭਾਰਤ `ਚ ਮੌਸਮ ਦਾ ਮਿਜ਼ਾਜ ਬਦਲ ਰਿਹਾ ਹੈ। ਇੱਕ ਪਾਸੇ ਜਿੱਥੇ ਹੁਣ ਉੱਤਰ ਭਾਰਤ ਦੇ ਵਾਸੀਆਂ ਨੂੰ ਮੀਂਹ ਤੋਂ ਰਾਹਤ ਮਿਲੀ ਹੈ। ਉੱਥੇ ਹੀ ਹੁਣ ਲਗਾਤਾਰ 3-4 ਦਿਨ ਤੇਜ਼ ਧੁੱਪ ਨਿਕਲਣ ਨਾਲ ਦਿਨ ਦਾ ਤਾਪਮਾਨ ਵੀ ਵਧ ਰਿਹਾ ਹੈ। ਪਰ ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਹਾਲੇ ਠੰਢ ਤੋਂ ਪੂਰੀ ਤਰ੍ਹਾਂ ਮਿਲਣ ਲਈ ਉੱਤਰ ਭਾਰਤ ਖ਼ਾਸ ਕਰਕੇ ਪੰਜਾਬ ਹਰਿਆਣਾ ਤੇ ਚੰਡੀਗੜ੍ਹ ਵਾਸੀਆਂ ਨੂੰ ਹੋਰ ਇੰਤਜ਼ਾਰ ਕਰਨਾ ਪੈ ਸਕਦਾ ਹੈ।

    12, 13 ਤੇ 14 ਫ਼ਰਵਰੀ ਨੂੰ ਸੰਘਣੀ ਧੁੰਦ
    ਮੌਸਮ ਵਿਭਾਗ ਦੀ ਮੰਨੀ ਜਾਏ ਤਾਂ ਅਗਲੇ 5 ਦਿਨਾਂ ਤੱਕ ਮੌਸਮ ਬਿਲਕੁਲ ਸਾਫ਼ ਰਹਿਣ ਵਾਲਾ ਹੈ। ਪਰ ਅਗਲੇ ਤਿੰਨ ਦਿਨਾਂ ਤੱਕ ਯਾਨਿ 12, 13 ਤੇ 14 ਫ਼ਰਵਰੀ ਨੂੂੰ ਪੰਜਾਬ ਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ। ਇਸ ਦੇ ਨਾਲ ਹੀ ਸਵੇਰੇ ਤੇ ਸ਼ਾਮ ਦੇ ਸਮੇਂ ਸੀਤ ਲਹਿਰ ਵੀ ਚੱਲ ਸਕਦੀ ਹੈ।

    ਧੁੱਪ ਨਿਕਲਣ ਨਾਲ ਵਧਿਆ ਦਿਨ ਦਾ ਤਾਪਮਾਨ
    ਇੱਕ ਪਾਸੇ ਜਿੱਥੇ ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਤੱਕ ਸੂਬੇ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ ਦਿਤੀ ਹੈ, ਉੱਥੇ ਹੀ ਦੁਪਹਿਰ ਦੇ ਸਮੇਂ ਧੁੱਪ ਨਿਕਲਣ ਨਾਲ ਮੌਸਮ ਸਾਫ਼ ਰਹੇਗਾ। ਅਗਲੇ 5 ਦਿਨਾਂ ਤੱਕ ਮੀਂਹ ਦੀ ਕੋਈ ਸੰਭਾਵਨਾ ਨਹੀਂ ਜਤਾਈ ਗਈ ਹੈ, ਪਰ ਸਵੇਰੇ ਸ਼ਾਮ ਦੀ ਠੰਢ ਪਰੇਸ਼ਾਨ ਕਰ ਸਕਦੀ ਹੈ।

    ਪੰਜਾਬ ਦੀ ਗੱਲ ਕੀਤੀ ਗਈ ਜਾਏ ਤਾਂ ਇੱਥੇ ਵੱਧ ਤੋਂ ਵੱਧ ਤਾਪਮਾਨ 22.7 ਡਿਗਰੀ ਸੈਲਸੀਅਸ (ਪਠਾਨਕੋਟ) ਰਿਕਾਰਡ ਕੀਤਾ ਗਿਆ। ਜਦਕਿ ਘੱਟ ਤੋਂ ਘੱਟ ਤਾਪਮਾਨ 4.0 ਡਿਗਰੀ ਸੈਲਸੀਅਸ (ਆਦਮਪੁਰ) ਦਰਜ ਕੀਤਾ ਗਿਆ।

    ਗੁਆਂਢੀ ਸੂਬੇ ਹਰਿਆਣਾ ਦੀ ਗੱਲ ਕਰੀਏ ਤਾਂ ਇੱਥੇ ਵੱਧ ਤੋਂ ਵੱਧ ਤਾਪਮਾਨ 23.2 ਡਿਗਰੀ ਸੈਲਸੀਅਸ (ਨਾਰਨੌਲ) ਦਰਜ ਕੀਤਾ ਗਿਆ, ਜਦਕਿ ਘੱਟੋ ਘੱਟ ਤਾਪਮਾਨ 06.4 ਡਿਗਰੀ ਸੈਲਸੀਅਸ (ਸਿਰਸਾ) ਰਿਕਾਰਡ ਕੀਤਾ ਗਿਆ।

    ਕਾਬਿਲੇਗ਼ੌਰ ਹੈ ਕਿ ਦਸੰਬਰ ਤੇ ਜਨਵਰੀ `ਚ ਜ਼ੋਰ ਦਿਖਾਉਣ ਤੋਂ ਬਾਅਦ ਹੁਣ ਠੰਢ ਥੋੜ੍ਹੀ ਘਟੀ ਹੈ, ਪਰ ਮੌਸਮ ਵਿਭਾਗ ਦਾ ਕਹਿਣੈ ਕਿ ਹਾਲੇ ਪੂਰੀ ਤਰ੍ਹਾਂ ਠੰਢ ਤੋਂ ਰਾਹਤ ਮਿਲਣ ਲਈ ਹੋਰ ਇੰਤਜ਼ਾਰ ਕਰਨਾ ਪੈ ਸਕਦਾ ਹੈ। ਕਿਉਂਕਿ ਪਾਕਿਸਤਾਨ `ਚ ਇਸ ਸਮੇਂ ਪੱਛਮੀ ਗੜਬੜੀ ਸਰਗਰਮ ਹੈ। ਜਿਸ ਕਾਰਨ ਹਿਮਾਚਲ ਵਿੱਚ ਹਲਕੀ ਬਰਸਾਤ ਦੇਖਣ ਨੂੰ ਮਿਲ ਸਕਦੀ ਹੈ। ਜ਼ਾਹਰ ਹੈ ਕਿ ਹਿਮਾਚਲ `ਚ ਮੌਸਮ ਖ਼ਰਾਬ ਹੋਣ ਦਾ ਅਸਰ ਪੰਜਾਬ ਵਿੱਚ ਦੇਖਣ ਨੂੰ ਮਿਲਦਾ ਹੈ।
    Published by:Amelia Punjabi
    First published:

    Tags: Chandigarh, Fog, Haryana, Himachal, Manali, Punjab, Shimla, Weather

    ਅਗਲੀ ਖਬਰ