ਦੇਸ਼ ਦੇ ਕਈ ਸੂਬਿਆਂ 'ਚ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਹਾਲਾਂਕਿ ਕੁਝ ਰਾਜਾਂ ਦੇ ਲੋਕ ਅਜੇ ਵੀ ਚੰਗੀ ਬਾਰਿਸ਼ ਦਾ ਇੰਤਜ਼ਾਰ ਕਰ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ ਦੱਖਣ-ਪੂਰਬੀ ਰਾਜਸਥਾਨ, ਦੱਖਣ-ਪੱਛਮੀ ਮੱਧ ਪ੍ਰਦੇਸ਼ ਅਤੇ ਕੋਂਕਣ ਅਤੇ ਗੋਆ ਵਿੱਚ ਦਰਮਿਆਨੀ ਤੋਂ ਭਾਰੀ ਬਾਰਸ਼ ਹੋਈ।
ਸਕਾਈਮੇਟ ਵੇਦਰ ਦੀ ਰਿਪੋਰਟ ਦੇ ਅਨੁਸਾਰ, ਅਸਾਮ, ਅਰੁਣਾਚਲ ਪ੍ਰਦੇਸ਼, ਉਪ-ਹਿਮਾਲੀਅਨ ਪੱਛਮੀ ਬੰਗਾਲ, ਲਕਸ਼ਦੀਪ ਅਤੇ ਅੰਦਰੂਨੀ ਤਾਮਿਲਨਾਡੂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ। ਅਗਲੇ 24 ਘੰਟਿਆਂ ਦੇ ਮੌਸਮ ਬਾਰੇ ਗੱਲ ਕਰਦੇ ਹੋਏ ਦੱਸਿਆ ਗਿਆ ਹੈ ਕਿ ਗੁਜਰਾਤ ਖੇਤਰ, ਦੱਖਣ-ਪੂਰਬੀ ਮੱਧ ਪ੍ਰਦੇਸ਼, ਤੱਟਵਰਤੀ ਕਰਨਾਟਕ, ਕੇਰਲ, ਉੱਤਰਾਖੰਡ, ਸਿੱਕਮ, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਉੱਤਰ ਪੂਰਬੀ ਭਾਰਤ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਭਾਰੀ ਮੀਂਹ ਦੀ ਸੰਭਾਵਨਾ ਹੈ।
ਸਕਾਈਮੈਟ ਵੇਦਰ ਦੀ ਰਿਪੋਰਟ ਦੇ ਅਨੁਸਾਰ, 20 ਜੁਲਾਈ ਨੂੰ ਗੰਗਾ ਦੇ ਮੈਦਾਨੀ ਇਲਾਦਿਆਂ ਵਿੱਚ ਮੀਂਹ ਦੀਆਂ ਗਤੀਵਿਧੀਆਂ ਵਧਣ ਦੀ ਸੰਭਾਵਨਾ ਹੈ। ਇਸ ਦੇ ਚੱਲਦੇ ਉੱਤਰੀ ਪੰਜਾਬ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਅਤੇ ਬਿਹਾਰ ਅਤੇ ਉੱਤਰੀ ਮੱਧ ਪ੍ਰਦੇਸ਼ ਵਿੱਚ ਕਈ ਥਾਵਾਂ 'ਤੇ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਜੰਮੂ ਅਤੇ ਕਸ਼ਮੀਰ, ਲਕਸ਼ਦੀਪ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਉੱਤਰੀ ਤੇਲੰਗਾਨਾ, ਵਿਦਰਭ, ਪੂਰਬੀ ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਕਰੀਬ ਇੱਕ ਹਫ਼ਤੇ ਜਾਂ ਇਸ ਤੋਂ ਵੱਧ ਸਮੇਂ ਤੱਕ ਲਗਾਤਾਰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਸ਼ਹਿਰ ਅਤੇ ਉਪਨਗਰਾਂ ਵਿੱਚ ਦੋ ਤੋਂ ਤਿੰਨ ਦਿਨਾਂ ਤੱਕ ਭਾਰੀ ਮੀਂਹ ਪਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Heavy rain fall