ਮੱਧ ਅਤੇ ਪੂਰਬੀ ਭਾਰਤ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ ਬੰਗਾਲ ਦੀ ਖਾੜੀ 'ਤੇ ਬਣੇ ਘੱਟ ਦਬਾਅ ਵਾਲੇ ਖੇਤਰ ਦਾ ਅਸਰ ਮੱਧ ਅਤੇ ਪੂਰਬੀ ਭਾਰਤ 'ਚ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ, ਜਿਸ ਕਾਰਨ ਮੌਸਮ 'ਚ ਬਦਲਾਅ ਆਇਆ ਹੈ ਅਤੇ ਪਿਛਲੇ ਦੋ ਦਿਨਾਂ ਤੋਂ ਹਲਕੀ ਤੋਂ ਦਰਮਿਆਨੀ ਜਾਂ ਬਹੁਤ ਜ਼ਿਆਦਾ ਮੀਂਹ ਪਿਆ ਹੈ।
ਮੌਸਮ ਵਿਗਿਆਨੀਆਂ ਅਨੁਸਾਰ ਐਤਵਾਰ ਨੂੰ ਰਾਜਧਾਨੀ ਦਿੱਲੀ, ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਘੱਟ ਦਬਾਅ ਵਾਲੇ ਖੇਤਰ ਦਾ ਪ੍ਰਭਾਵ ਦਿਖਾਈ ਦੇਵੇਗਾ, ਜਿਸ ਕਾਰਨ ਭਾਰੀ ਬਾਰਸ਼ ਦੀ ਸੰਭਾਵਨਾ ਹੈ।
ਸ਼ਨੀਵਾਰ ਨੂੰ ਦਿੱਲੀ ਦੇ ਕੁਝ ਇਲਾਕਿਆਂ 'ਚ ਮੀਂਹ ਪਿਆ, ਜਦਕਿ ਕੁਝ ਇਲਾਕਿਆਂ 'ਚ ਸਿਰਫ ਬੱਦਲ ਛਾਏ ਰਹੇ। ਸਭ ਤੋਂ ਵੱਧ 21.6 ਮਿਲੀਮੀਟਰ ਬਾਰਿਸ਼ ਲੋਧੀ ਰੋਡ 'ਤੇ ਦਰਜ ਕੀਤੀ ਗਈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ 3 ਦਿਨਾਂ ਤੱਕ ਦਿੱਲੀ ਵਿੱਚ ਮਾਨਸੂਨ ਸਰਗਰਮ ਰਹੇਗਾ।
ਇਸ ਕੜੀ ਵਿੱਚ ਅਗਲੇ 24 ਘੰਟਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦਰਜ ਕੀਤੀ ਜਾ ਸਕਦੀ ਹੈ। ਪੱਛਮੀ ਅਤੇ ਪੂਰਬੀ ਉੱਤਰ ਪ੍ਰਦੇਸ਼ ਵਿੱਚ ਵੀ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਇੱਥੇ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਇਸ ਦੇ ਨਾਲ ਹੀ ਉੱਤਰਾਖੰਡ ਦੇ 4 ਜ਼ਿਲਿਆਂ 'ਚ ਅਗਲੇ 24 ਘੰਟਿਆਂ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅਜਿਹੇ 'ਚ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਕੁਝ ਇਲਾਕਿਆਂ 'ਚ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ। ਦੇਹਰਾਦੂਨ, ਨੈਨੀਤਾਲ, ਚੰਪਾਵਤ ਅਤੇ ਊਧਮ ਸਿੰਘ ਨਗਰ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਹਿਮਾਚਲ 'ਚ ਅੱਜ ਭਾਰੀ ਮੀਂਹ ਦਾ ਅਲਰਟ
ਹਿਮਾਚਲ 'ਚ ਅੱਜ ਭਾਰੀ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਅਨੁਸਾਰ 24 ਅਗਸਤ ਤੱਕ ਪੂਰੇ ਸੂਬੇ ਵਿੱਚ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ। ਕਾਂਗੜਾ, ਕੁੱਲੂ, ਮੰਡੀ, ਸ਼ਿਮਲਾ, ਸੋਲਨ, ਸਿਰਮੌਰ, ਊਨਾ, ਹਮੀਰਪੁਰ ਅਤੇ ਬਿਲਾਸਪੁਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।
ਦੱਸ ਦਈਏ ਕਿ ਹਿਮਾਚਲ 'ਚ ਪਿਛਲੇ ਦੋ ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਕੁਝ ਥਾਵਾਂ 'ਤੇ ਹੜ੍ਹ ਦੀ ਸਥਿਤੀ ਪੈਦਾ ਹੋ ਗਈ ਹੈ, ਜਦਕਿ ਕਈ ਥਾਵਾਂ 'ਤੇ ਜ਼ਮੀਨ ਖਿਸਕਣ ਅਤੇ ਬੱਦਲ ਫਟਣ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ। ਸੂਬੇ 'ਚ 31 ਲੋਕਾਂ ਦੀ ਜਾਨ ਜਾ ਚੁੱਕੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Heavy rain fall, Weather