ਦੇਸ਼ ਦੇ ਕਈ ਰਾਜਾਂ ਵਿੱਚ ਇੱਕ ਵਾਰ ਫਿਰ ਤੋਂ ਮੀਂਹ ਦੀਆਂ ਗਤੀਵਿਧੀਆਂ ਵਧਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 6 ਅਗਸਤ ਤੋਂ ਗੁਜਰਾਤ, ਪੂਰਬੀ ਰਾਜਸਥਾਨ, ਮਹਾਰਾਸ਼ਟਰ, ਗੋਆ, ਤੇਲੰਗਾਨਾ, ਛੱਤੀਸਗੜ੍ਹ, ਮੱਧ ਪ੍ਰਦੇਸ਼ ਅਤੇ ਉੜੀਸਾ ਵਿੱਚ ਮੀਂਹ ਦੀਆਂ ਗਤੀਵਿਧੀਆਂ ਵਧਣਗੀਆਂ।
ਆਈਐਮਡੀ ਮੁਤਾਬਕ ਛੱਤੀਸਗੜ੍ਹ, ਮੱਧ ਪ੍ਰਦੇਸ਼, ਮੱਧ ਮਹਾਰਾਸ਼ਟਰ, ਮਰਾਠਾਵਾੜਾ, ਕੋਂਕਣ ਅਤੇ ਗੋਆ ਵਿੱਚ 8 ਅਗਸਤ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਝਾਰਖੰਡ ਵਿੱਚ ਅਗਲੇ ਦੋ ਦਿਨਾਂ ਯਾਨੀ 6 ਅਗਸਤ ਤੋਂ 7 ਅਗਸਤ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। IMD ਦੇ ਮੁਤਾਬਕ ਰਾਜਧਾਨੀ ਦਿੱਲੀ 'ਚ ਸ਼ਨੀਵਾਰ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਆਈਐਮਡੀ ਦੇ ਅਨੁਸਾਰ, ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿੱਚ ਅੱਜ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ 8 ਅਤੇ 9 ਅਗਸਤ ਨੂੰ ਓਡੀਸ਼ਾ ਦੇ ਵੱਖ-ਵੱਖ ਇਲਾਕਿਆਂ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 7 ਅਗਸਤ ਤੱਕ ਹਿਮਾਚਲ ਪ੍ਰਦੇਸ਼, ਪੱਛਮੀ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ 'ਚ ਵੱਖ-ਵੱਖ ਥਾਵਾਂ 'ਤੇ ਤੇਜ਼ ਬਾਰਿਸ਼ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।
ਦੂਜੇ ਪਾਸੇ ਕੇਰਲ, ਕਰਨਾਟਕ, ਲਕਸ਼ਦੀਪ ਦੇ ਕੁਝ ਹਿੱਸਿਆਂ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਮਹਾਰਾਸ਼ਟਰ, ਗੁਜਰਾਤ ਖੇਤਰ, ਦੱਖਣੀ ਰਾਜਸਥਾਨ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਬਿਹਾਰ ਅਤੇ ਉੱਤਰ ਪ੍ਰਦੇਸ਼ ਦੇ ਪੂਰਵਾਂਚਲ 'ਚ ਘੱਟ ਮੀਂਹ ਕਾਰਨ ਸੋਕੇ ਦੇ ਹਾਲਾਤ ਬਣੇ ਹੋਏ ਹਨ ਪਰ ਹੁਣ ਵੀ ਚੰਗੀ ਬਾਰਿਸ਼ ਦੀ ਉਮੀਦ ਘੱਟ ਨਜ਼ਰ ਆ ਰਹੀ ਹੈ। ਹਾਲਾਂਕਿ, ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Monsoon, Monsoon in india, Weather