Home /News /national /

ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ ਵਿਚ ਅੱਜ ਭਾਰੀ ਬਾਰਸ਼ ਦੀ ਚਿਤਾਵਨੀ

ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ ਵਿਚ ਅੱਜ ਭਾਰੀ ਬਾਰਸ਼ ਦੀ ਚਿਤਾਵਨੀ

ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ ਵਿਚ ਅੱਜ ਭਾਰੀ ਬਾਰਸ਼ ਦੀ ਚਿਤਾਵਨੀ (File Photo)

ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ ਵਿਚ ਅੱਜ ਭਾਰੀ ਬਾਰਸ਼ ਦੀ ਚਿਤਾਵਨੀ (File Photo)

ਇਸ ਦੌਰਾਨ ਪੰਜਾਬ, ਹਰਿਆਣਾ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਵਿੱਚ 14 ਅਗਸਤ ਨੂੰ, ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ 14 ਅਤੇ 15 ਅਗਸਤ ਅਤੇ ਰਾਜਸਥਾਨ ਦੇ ਕਈ ਹਿੱਸਿਆਂ ਵਿੱਚ 16 ਅਗਸਤ ਤੱਕ ਭਾਰੀ ਮੀਂਹ ਜਾਂ ਬਿਜਲੀ ਡਿੱਗਣ ਦੀ ਸੰਭਾਵਨਾ ਹੈ।

 • Share this:
  ਮੌਸਮ ਵਿਭਾਗ ਮੁਤਾਬਕ ਅਗਲੇ 3 ਦਿਨਾਂ ਦੌਰਾਨ ਮੱਧ ਭਾਰਤ ਅਤੇ 16 ਅਗਸਤ ਤੱਕ ਉੱਤਰ-ਪੱਛਮੀ ਭਾਰਤ ਵਿੱਚ ਸਰਗਰਮ ਮਾਨਸੂਨ ਦੀਆਂ ਸਥਿਤੀਆਂ ਵਿਕਸਤ ਹੋਣ ਦੀ ਬਹੁਤ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਮੱਧ ਅਤੇ ਪੱਛਮੀ ਤੱਟਾਂ 'ਤੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ।

  ਮੌਸਮ ਵਿਭਾਗ ਦੇ ਬੁਲੇਟਿਨ ਮੁਤਾਬਕ, 'ਪੂਰਬੀ ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ 'ਚ ਅੱਜ ਤੋਂ 15 ਅਗਸਤ ਤੱਕ ਭਾਰੀ ਮੀਂਹ ਦੀ ਸੰਭਾਵਨਾ ਹੈ। 14 ਤੋਂ 16 ਅਗਸਤ ਦੌਰਾਨ ਕੋਂਕਣ ਅਤੇ ਗੋਆ, ਮੱਧ ਮਹਾਰਾਸ਼ਟਰ ਅਤੇ ਪੱਛਮੀ ਮੱਧ ਪ੍ਰਦੇਸ਼, 14 ਤੋਂ 17 ਅਗਸਤ ਦੌਰਾਨ ਗੁਜਰਾਤ ਦੇ ਵੱਖ-ਵੱਖ ਖੇਤਰਾਂ, 14 ਅਤੇ 15 ਅਗਸਤ ਨੂੰ ਵਿਦਰਭ, 14, 16 ਅਤੇ 17 ਅਗਸਤ ਨੂੰ ਸੌਰਾਸ਼ਟਰ ਅਤੇ ਕੱਛ ਵਿੱਚ ਮੀਂਹ ਪੈ ਸਕਦਾ ਹੈ।

  ਪੱਛਮੀ ਮੱਧ ਪ੍ਰਦੇਸ਼ ਵਿੱਚ 14 ਤੋਂ 16 ਅਗਸਤ ਤੱਕ ਅਤੇ ਗੁਜਰਾਤ ਖੇਤਰ ਵਿੱਚ 15 ਤੋਂ 16 ਅਗਸਤ ਤੱਕ ਇਸੇ ਤਰ੍ਹਾਂ ਦੇ ਮੌਸਮ ਦੀ ਸੰਭਾਵਨਾ ਹੈ। ਇਸ ਦੌਰਾਨ 14 ਅਗਸਤ ਨੂੰ ਪੂਰਬੀ ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਅਤੇ 15 ਅਗਸਤ ਨੂੰ ਮੱਧ ਮਹਾਰਾਸ਼ਟਰ ਅਤੇ ਪੱਛਮੀ ਮੱਧ ਪ੍ਰਦੇਸ਼ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

  ਉੱਤਰ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ

  ਇਸ ਦੌਰਾਨ ਪੰਜਾਬ, ਹਰਿਆਣਾ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਵਿੱਚ 14 ਅਗਸਤ ਨੂੰ, ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ 14 ਅਤੇ 15 ਅਗਸਤ ਅਤੇ ਰਾਜਸਥਾਨ ਦੇ ਕਈ ਹਿੱਸਿਆਂ ਵਿੱਚ 16 ਅਗਸਤ ਤੱਕ ਭਾਰੀ ਮੀਂਹ ਜਾਂ ਬਿਜਲੀ ਡਿੱਗਣ ਦੀ ਸੰਭਾਵਨਾ ਹੈ।

  ਮਛੇਰਿਆਂ ਨੂੰ 14 ਅਗਸਤ ਤੱਕ ਉੱਤਰੀ ਅਤੇ ਮੱਧ ਅਰਬ ਸਾਗਰ ਦੇ ਨਾਲ-ਨਾਲ ਗੁਜਰਾਤ ਅਤੇ ਮਹਾਰਾਸ਼ਟਰ ਦੇ ਤੱਟਾਂ 'ਤੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਉਨ੍ਹਾਂ ਨੂੰ 14 ਅਗਸਤ ਨੂੰ ਉੱਤਰ ਅਤੇ ਨਾਲ ਲੱਗਦੇ ਮੱਧ ਬੰਗਾਲ ਦੀ ਖਾੜੀ, ਪੱਛਮੀ ਬੰਗਾਲ, ਉੜੀਸਾ ਅਤੇ ਨਾਲ ਲੱਗਦੇ ਉੱਤਰੀ ਆਂਧਰਾ ਪ੍ਰਦੇਸ਼ ਦੇ ਤੱਟਾਂ ਦੇ ਨਾਲ ਨਾ ਜਾਣ ਦੀ ਚੇਤਾਵਨੀ ਦਿੱਤੀ ਗਈ ਹੈ।
  Published by:Gurwinder Singh
  First published:

  Tags: Heavy rain fall, Weather

  ਅਗਲੀ ਖਬਰ