ਹਿਮਾਚਲ ਪ੍ਰਦੇਸ਼, ਉਤਰਾਖੰਡ ਅਤੇ ਜੰਮੂ-ਕਸ਼ਮੀਰ ਵਰਗੇ ਪਹਾੜੀ ਰਾਜਾਂ ਵਿਚ ਬਰਫਬਾਰੀ ਦਾ ਅਸਰ ਹੁਣ ਪੂਰੇ ਉੱਤਰ ਭਾਰਤ ਅਤੇ ਮੈਦਾਨੀ ਇਲਾਕਿਆਂ ਵਿਚ ਦਿਖਾਈ ਦੇ ਰਿਹਾ ਹੈ।
ਪਹਾੜੀ ਰਾਜਾਂ ਵਿਚ ਹੋ ਰਹੀ ਬਰਫ਼ਬਾਰੀ ਕਾਰਨ ਉੱਤਰੀ ਭਾਰਤ ਦੇ ਕਈ ਰਾਜਾਂ ਦਾ ਤਾਪਮਾਨ ਡਿੱਗ ਰਿਹਾ ਹੈ ਅਤੇ ਠੰਢ ਵਧ ਗਈ ਹੈ। ਰਾਜਧਾਨੀ ਦਿੱਲੀ ਵਿੱਚ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਹੋਇਆ ਹੈ, ਹਾਲਾਂਕਿ ਇਸ ਦੌਰਾਨ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਯੂਪੀ ਅਤੇ ਬਿਹਾਰ ਵਿੱਚ ਵੀ ਠੰਢ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ ਅਤੇ ਧੁੰਦ ਨੇ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਹੈ।
ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਕਸ਼ਮੀਰ ਵਿੱਚ ਹਲਕੀ ਬਾਰਸ਼ ਤੇ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਅੱਜ ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ, ਲਕਸ਼ਦੀਪ, ਕੇਰਲ ਅਤੇ ਮਹੇ ਦੇ ਵੱਖ-ਵੱਖ ਹਿੱਸਿਆਂ ਵਿਚ ਹਲਕੀ ਬਾਰਸ਼ ਹੋਣ ਦੀ ਸੰਭਾਵਨਾ ਹੈ।
ਅਗਲੇ ਕੁਝ ਦਿਨਾਂ ਦੌਰਾਨ ਉੱਤਰ ਪੱਛਮੀ ਭਾਰਤ ਅਤੇ ਮੱਧ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2-4 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ। ਫਿਲਹਾਲ ਯੂਪੀ-ਬਿਹਾਰ ਸਮੇਤ ਉੱਤਰ-ਪੂਰਬੀ ਰਾਜਾਂ ਵਿੱਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।
ਅੱਜ ਕਿੱਥੇ-ਕਿੱਥੇ ਮੀਂਹ ਪੈ ਸਕਦਾ ਹੈ
ਮੌਸਮ ਦੀ ਜਾਣਕਾਰੀ ਦੇਣ ਵਾਲੀ ਵੈੱਬਸਾਈਟ ਸਕਾਈਮੇਟ ਦੇ ਮੁਤਾਬਕ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਅਤੇ ਲਕਸ਼ਦੀਪ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਕੁਝ ਥਾਵਾਂ 'ਤੇ ਭਾਰੀ ਬਾਰਿਸ਼ ਹੋ ਸਕਦੀ ਹੈ।
ਇੰਨਾ ਹੀ ਨਹੀਂ, ਤਾਮਿਲਨਾਡੂ, ਕੇਰਲ, ਦੱਖਣੀ ਅੰਦਰੂਨੀ ਕਰਨਾਟਕ ਦੇ ਕੁਝ ਹਿੱਸਿਆਂ ਅਤੇ ਦੱਖਣੀ ਆਂਧਰਾ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਨਾਲ ਹੀ, ਅਗਲੇ 2 ਤੋਂ 3 ਦਿਨਾਂ ਦੌਰਾਨ ਉੱਤਰ-ਪੱਛਮੀ ਅਤੇ ਮੱਧ ਭਾਰਤ ਦੇ ਕੁਝ ਹਿੱਸਿਆਂ ਵਿੱਚ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ 2-4 ਡਿਗਰੀ ਦੀ ਗਿਰਾਵਟ ਆ ਸਕਦੀ ਹੈ।
ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਦਿੱਲੀ ਵਿੱਚ ਤੇਜ਼ ਹਵਾ ਚੱਲਣ ਕਾਰਨ ਹਵਾ ਦੀ ਗੁਣਵੱਤਾ ਵਿੱਚ ਹੋਰ ਸੁਧਾਰ ਹੋਣ ਦੀ ਉਮੀਦ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Heavy rain fall, Weather