ਬੀਤੇ ਕੁਝ ਦਿਨਾਂ ਤੋਂ ਗਰਮੀ ਦਾ ਅਹਿਸਾਸ ਹੋਣਾ ਸ਼ੁਰੂ ਹੋ ਗਿਆ ਸੀ ਪਰ ਹੁਣ ਲਗਾਤਾਰ ਮੌਸਮ 'ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਦੇਸ਼ ਦੇ ਕਈ ਹਿੱਸਿਆਂ ਵਿੱਚ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦਾ ਸਿਲਸਿਲਸ ਲਗਾਤਾਰ ਜਾਰੀ ਹੈ। ਮੌਸਮ ਦੇ ਇਸ ਬਦਲੇ ਰੁਖ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਮੀਂਹ ਦੇ ਕਾਰਨ ਕਿਸਾਨ ਸਭ ਤੋਂ ਜ਼ਿਆਦਾ ਪਰੇਸ਼ਾਨ ਹਨ ।ਭਾਰਤੀ ਮੌਸਮ ਵਿਭਾਗ ਦੇ ਮੁਤਾਬਕ 23 ਤੋਂ 25 ਮਾਰਚ ਦੇ ਵਿਚਾਲੇ 24-25 ਮਾਰਚ ਨੂੰ ਉੱਤਰੀ-ਪੱਛਮੀ ਭਾਰਤ, ਮੱਧ ਅਤੇ ਨਾਲ ਲੱਗਦੇ ਪੂਰਬੀ ਭਾਰਤ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਗਰਜ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਇਸ ਦੌਰਾਨ ਗੜੇਮਾਰੀ ਹੋਣ ਦੀ ਵੀ ਸੰਭਾਵਨਾ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਇਸ ਸਾਲ ਮਾਨਸੂਨ ਤੋਂ ਪਹਿਲਾਂ ਦੀ ਬਾਰਿਸ਼ ਜਲਦੀ ਸ਼ੁਰੂ ਹੋ ਗਈ ਸੀ, ਜਿਸ ਦੀ ਭਵਿੱਖਬਾਣੀ ਨਹੀਂ ਕੀਤੀ ਗਈ ਸੀ।
ਆਈਐਮਡੀ ਦੇ ਡਾਇਰੈਕਟਰ ਜਨਰਲ ਐਮ ਮਹਾਪਾਤਰਾ ਦਾ ਕਹਿਣਾ ਹੈ ਕਿ "ਗਰਮੀ ਜ਼ਿਆਦਾ ਹੋਣ 'ਤੇ ਬੱਦਲ ਬਣਦੇ ਹਨ। ਫਰਵਰੀ ਮਹੀਨੇ ਦਾ ਤਾਪਮਾਨ ਆਮ ਨਾਲੋਂ 5 ਤੋਂ 6 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ ਸੀ। ਮਿੱਟੀ ਬਹੁਤ ਸੁੱਕੀ ਅਤੇ ਗਰਮ ਸੀ। ਇਸ ਨੇ ਇੱਕ ਟਰਿਗਰਿੰਗ ਪੁਆਇੰਟ ਬਣਾਇਆ, ਬੰਗਾਲ ਦੀ ਖਾੜੀ ਅਤੇ ਮੱਧ ਅਰਬ ਸਾਗਰ 'ਤੇ ਦੋ ਐਂਟੀ-ਸਾਈਕਲੋਨ ਬਣੇ । ਇਸ ਕਾਰਨ ਨਮੀ ਕਾਫੀ ਵੱਧ ਗਈ। ਇੱਕ ਨੀਵੇਂ ਪੱਧਰ ਦਾ ਚੱਕਰਵਾਤੀ ਸਰਕੂਲੇਸ਼ਨ ਬਣਿਆ। ਪੱਛਮੀ ਹਿਮਾਲਿਆ ਨੂੰ ਵੀ ਪੱਛਮੀ ਗੜਬੜ ਨੇ ਪ੍ਰਭਾਵਿਤ ਕੀਤਾ।
ਇਸ ਤੋਂ ਇਲਾਵਾ ਉਨ੍ਹਾਂ ਅੱਗੇ ਕਿਹਾ, “ਮਾਰਚ ਮਹੀਨੇ ਵਿੱਚ ਬਾਰਸ਼ ਹੋਣ ਦਾ ਸਭ ਤੋਂ ਵੱਡਾ ਕਾਰਨ ਉਪਰਲੀ ਸਤ੍ਹਾ ਵਿੱਚ 120 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲ ਰਹੀਆਂ ਪੱਛਮੀ ਹਵਾਵਾਂ ਹਨ। ਇਹ ਪ੍ਰਾਇਦੀਪ ਭਾਰਤ ਤੱਕ ਪਹੁੰਚ ਰਿਹਾ ਹੈ। ਇਨ੍ਹਾਂ ਠੰਡੀਆਂ ਹਵਾਵਾਂ ਨੇ ਮੌਸਮ ਨੂੰ ਇਕਦਮ ਬਦਲ ਦਿੱਤਾ। ਇਸ ਕਾਰਨ ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ ਭਾਰੀ ਬਾਰਿਸ਼ ਸ਼ੁਰੂ ਹੋ ਗਈ।
ਮੰਗਲਵਾਰ ਦੀ ਆਈਐਮਡੀ ਦੀ ਰਿਪੋਰਟ ਦੇ ਮੁਤਾਬਕ ਪੱਛਮੀ ਬੰਗਾਲ, ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼, ਤਾਮਿਲਨਾਡੂ, ਅਸਾਮ ਅਤੇ ਮੇਘਾਲਿਆ ਵਿੱਚ ਵੱਖ-ਵੱਖ ਥਾਵਾਂ 'ਤੇ ਭਾਰੀ ਬਾਰਿਸ਼ ਹੋਈ। ਜਦਕਿ ਜੰਮੂ, ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ, ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼, ਉਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼, ਰਾਜਸਥਾਨ, ਮੱਧ ਪ੍ਰਦੇਸ਼, ਵਿਦਰਭ, ਛੱਤੀਸਗੜ੍ਹ ਅਤੇ ਉੜੀਸਾ ਵਿੱਚ ਗੜੇਮਾਰੀ ਹੋਈ। ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰੀ ਰਾਜਸਥਾਨ, ਉੱਤਰ ਪ੍ਰਦੇਸ਼, ਬਿਹਾਰ ਅਤੇ ਉੱਤਰ-ਪੂਰਬੀ ਰਾਜਾਂ ਵਿੱਚ ਵੱਧ ਤੋਂ ਵੱਧ ਤਾਪਮਾਨ 22-27 ਡਿਗਰੀ ਸੈਲਸੀਅਸ ਦੇ ਦਾਇਰੇ ਵਿੱਚ ਰਿਹਾ।
23 ਮਾਰਚ ਤੋਂ ਉੱਤਰ-ਪੱਛਮੀ ਖੇਤਰ 'ਚ ਮੀਂਹ ਫਿਰ ਤੋਂ ਸ਼ੁਰੂ ਹੋ ਸਕਦਾ ਹੈ। ਆਈਐਮਡੀ ਦੀ ਤਾਜ਼ਾ ਰਿਪੋਰਟ ਅਨੁਸਾਰ 23 ਮਾਰਚ ਨੂੰ ਪੰਜਾਬ, ਹਰਿਆਣਾ, ਪੱਛਮੀ ਰਾਜਸਥਾਨ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਹੋਰ ਹਿੱਸਿਆਂ ਵਿੱਚ ਮੀਂਹ ਦੇ ਨਾਲ-ਨਾਲ ਗੜੇ ਪੈਣ ਦੀ ਸੰਭਾਵਨਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Farmer, North India, Punjab news, Rain, Weather news